ਫਿਲੌਰ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਕੈਂਟਰ ਡਰਾਈਵਰ ਗੰਭੀਰ ਜ਼ਖ਼ਮੀ
August 18, 2026 / crime
Lptv News /
Panjab
ਲੋਕਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ ਗਿਆ
ਪੁਲਿਸ ਵੱਲੋਂ ਅਣਪਛਾਤੇ ਵਾਹਨ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ
ਨੈਸ਼ਨਲ ਹਾਈਵੇਅ ਤੇ ਫਿਲੌਰ ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਚਾਰੇ ਨਾਲ ਭਰਿਆ ਕੈਂਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸੇ ਵਿੱਚ ਕੈਂਟਰ ਡਰਾਈਵਰ ਜਤਿੰਦਰ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ SSF ਟੀਮ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਤੁਰੰਤ ਸਿਵਲ ਹਸਪਤਾਲ ਫਿਲੌਰ ਪਹੁੰਚਾਇਆ ਗਿਆ।
ਜਾਣਕਾਰੀ ਅਨੁਸਾਰ, ਹਾਦਸੇ ਦੀ ਸੂਚਨਾ ਨੈਸ਼ਨਲ ਹਾਈਵੇਅ ਤੋਂ MDT ਰਾਹੀਂ SSF ਦੇ ਇੰਚਾਰਜ ਥਾਣੇਦਾਰ ਸਰਬਜੀਤ ਸਿੰਘ ਨੂੰ ਮਿਲੀ। ਸੂਚਨਾ ਮਿਲਦਿਆਂ ਹੀ SSF ਟੀਮ ਮੌਕੇ ਤੇ ਪਹੁੰਚੀ ਅਤੇ ਜ਼ਖ਼ਮੀ ਡਰਾਈਵਰ ਨੂੰ ਕੈਂਟਰ ਵਿੱਚੋਂ ਬਾਹਰ ਕੱਢ ਕੇ ਇਲਾਜ ਲਈ ਹਸਪਤਾਲ ਭੇਜਿਆ।
ਜ਼ਖ਼ਮੀ ਡਰਾਈਵਰ ਜਤਿੰਦਰ ਕੁਮਾਰ, ਵਾਸੀ ਨਸਰਾ ਬੰਧਨਾਂ, ਚੱਬੇਵਾਲ, ਹੁਸ਼ਿਆਰਪੁਰ ਨੇ ਦੱਸਿਆ ਕਿ ਉਹ ਕੈਂਟਰ ਲੈ ਕੇ ਜਾ ਰਿਹਾ ਸੀ ਤਾਂ ਅਚਾਨਕ ਇੱਕ ਅਣਪਛਾਤੇ ਵਾਹਨ ਨੇ ਕੱਟ ਮਾਰ ਦਿੱਤਾ। ਇਸ ਕਾਰਨ ਕੈਂਟਰ ਬੇਕਾਬੂ ਹੋ ਕੇ ਹਾਦਸੇ ਦਾ ਸ਼ਿਕਾਰ ਹੋ ਗਿਆ।
ਹਾਦਸੇ ਤੋਂ ਬਾਅਦ SSF ਟੀਮ ਨੇ ਸੜਕ ਤੇ ਕੋਨ ਅਤੇ ਬੈਰੀਗੇਟਿੰਗ ਲਗਾ ਕੇ ਸੁਰੱਖਿਆ ਪ੍ਰਬੰਧ ਕੀਤੇ। ਨੁਕਸਾਨੇ ਕੈਂਟਰ ਨੂੰ ਸੜਕ ਤੋਂ ਪਾਸੇ ਕਰਵਾ ਕੇ ਆਵਾਜਾਈ ਸੁਚਾਰੂ ਕਰਵਾਈ ਗਈ। ਪੁਲਿਸ ਵੱਲੋਂ ਅਣਪਛਾਤੇ ਵਾਹਨ ਸਬੰਧੀ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Canter driver critically injured after being hit by an unidentified vehicle near phillaur