ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ   

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਅਗਸਤ ਨੂੰ

Employmentcamp-mohalijobs-punjab


Lptv News / Chandigarh

13 ਅਗਸਤ, 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ

ਉਮੀਦਵਾਰ ਅਸਲ ਸਰਟੀਫਿਕੇਟ, ਫੋਟੋਕਾਪੀਆਂ ਅਤੇ ਰਿਜ਼ਿਊਮੇ ਨਾਲ ਲੈ ਕੇ ਕੈਂਪ ਵਿੱਚ ਪਹੁੰਚਣ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐਸ.ਏ.ਐਸ. ਨਗਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ 13 ਅਗਸਤ, 2026 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ 461, ਤੀਜੀ ਮੰਜ਼ਿਲ, ਸੈਕਟਰ-76, ਮੋਹਾਲੀ ਵਿਖੇ ਸਵੇਰੇ 1000 ਵਜੇ ਤੋਂ ਦੁਪਹਿਰ 200 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ. ਐਸ.ਏ.ਐਸ. ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। 

ਇਸੇ ਲੜੀ ਤਹਿਤ ਇਹ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ 360 ਬਾਈਟ, ਨਾਹਰ ਇੰਡਸਟਰੀਜ਼, ਟੋਰਕ ਫਾਰਮਾਸਿਊਟੀਕਲਜ਼ ਪ੍ਰਾਈਵੇਟ ਲਿਮਟਿਡ ਅਤੇ ਊਸ਼ਾ ਯਾਰਨਜ਼ ਲਿਮਟਿਡ ਸਮੇਤ ਵੱਖ-ਵੱਖ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਨ੍ਹਾਂ ਅਸਾਮੀਆਂ ਵਿੱਚ ਐਸੋਸੀਏਟ ਮੈਨੇਜਰ, ਅਧਿਕਾਰੀ, ਸਿਖਿਆਰਥੀ ਅਤੇ ਸਹਾਇਕ ਆਦਿ ਸ਼ਾਮਲ ਹਨ। ਇਨ੍ਹਾਂ ਅਸਾਮੀਆਂ ਲਈ 10ਵੀਂ, 12ਵੀਂ ਅਤੇ ਗ੍ਰੈਜੂਏਟ ਯੋਗਤਾ ਰੱਖਣ ਵਾਲੇ ਉਮੀਦਵਾਰ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਨੂੰ ਕੰਪਨੀ ਦੇ ਨਿਯਮਾਂ ਅਨੁਸਾਰ ਤਨਖਾਹ ਦਿੱਤੀ ਜਾਵੇਗੀ ਅਤੇ ਨੌਕਰੀ ਦਾ ਸਥਾਨ ਮੋਹਾਲੀ ਹੋਵੇਗਾ। 

ਡਿਪਟੀ ਡਾਇਰੈਕਟਰ ਨੇ ਨੌਕਰੀ ਦੇ ਚਾਹਵਾਨ ਨੌਜਵਾਨਾਂ ਨੂੰ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਮੀਦਵਾਰ ਆਪਣੀ ਯੋਗਤਾ ਨਾਲ ਸਬੰਧਤ ਸਾਰੇ ਅਸਲ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਅਪਡੇਟਿਡ ਰਿਜ਼ਿਊਮੇ ਨਾਲ ਲੈ ਕੇ ਫਾਰਮਲ ਡਰੈੱਸ ਵਿੱਚ ਨਿਰਧਾਰਤ ਸਮੇਂ ਤੇ ਕੈਂਪ ਵਿੱਚ ਪਹੁੰਚਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਕਿਸੇ ਵੀ ਤਰ੍ਹਾਂ ਦਾ ਟੀ.ਏ./ਡੀ.ਏ. ਦੇਣਯੋਗ ਨਹੀਂ ਹੋਵੇਗਾ।

Employmentcamp mohalijobs punjabjobs placementcamp jobopportunities


Popular Posts
Just Now