ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ    ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਯੁਵਾ ਸ਼ਕਤੀ ਸਭ ਤੋਂ ਵੱਡੀ ਤਾਕਤ: ਢਿੱਲੋਂ*    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਅਗਸਤ ਨੂੰ   

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Punjab-Vigilance-Bureau-vigilanc


Lptv News / Ludhiana /chandhigarh

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ

ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਮਾਲ ਹਲਕਾ ਰੁੜਕਾ, ਤਹਿਸੀਲ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪੁਨੀਤ ਕੁਮਾਰ ਯਾਦਵ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਤਹਿਸੀਲ ਡੇਹਲੋਂ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਵੰਡ ਕਰਨ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧੀ, ਮੁਲਜ਼ਮ ਪਟਵਾਰੀ ਪਹਿਲਾਂ ਹੀ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈ ਚੁੱਕਾ ਹੈ। 

ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Punjab Vigilance Bureau vigilance Bureau ludhiana dehlon patwari bribery Case punjab news online live


Popular Posts
Just Now