ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ    ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਯੁਵਾ ਸ਼ਕਤੀ ਸਭ ਤੋਂ ਵੱਡੀ ਤਾਕਤ: ਢਿੱਲੋਂ*    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਅਗਸਤ ਨੂੰ   

ਹੈੱਡਮਾਸਟਰ ਕਤਲ ਮਾਮਲੇ ਚ ਪਰਿਵਾਰ ਦਾ ਮਹਿਲਾ ਅਧਿਆਪਕਾ ਤੇ ਸ਼ੱਕ, ਪੁਲਿਸ ਵੱਲੋਂ ਜਾਂਚ ਤੇਜ਼

Family-suspects-female-teacher-i


Lptv News / Panjab

ਸੰਨੀ ਐਨਕਲੇਵ ਵਿੱਚ ਹੈੱਡਮਾਸਟਰ ਗੁਰਸੇਵਕ ਸਿੰਘ ਦੇ ਕਤਲ ਮਾਮਲੇ ਵਿੱਚ ਪਰਿਵਾਰ ਨੇ ਇੱਕ ਮਹਿਲਾ ਅਧਿਆਪਕਾ ਤੇ ਗੰਭੀਰ ਦੋਸ਼ ਲਗਾਉਂਦਿਆਂ ਪੁਰਾਣੀ ਰੰਜਿਸ਼ ਕਾਰਨ ਹਮਲਾ ਕਰਵਾਏ ਜਾਣ ਦਾ ਸ਼ੱਕ ਜਤਾਇਆ ਹੈ। ਪੁਲਿਸ ਵੱਲੋਂ ਪਰਿਵਾਰ ਦੇ ਦੋਸ਼ਾਂ ਸਮੇਤ ਕਤਲ ਦੇ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। 48 ਸਾਲਾ ਗੁਰਸੇਵਕ ਸਿੰਘ ਤੇ ਕੁਝ ਦਿਨ ਪਹਿਲਾਂ ਸੰਨੀ ਐਨਕਲੇਵ ਸਥਿਤ ਉਨ੍ਹਾਂ ਦੇ ਘਰ ਨੇੜੇ ਕਾਰ ਸਵਾਰ ਅਣਪਛਾਤੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ। 

ਗੰਭੀਰ ਜ਼ਖ਼ਮੀ ਹਾਲਤ ਵਿੱਚ ਉਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਐਤਵਾਰ ਨੂੰ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪਰਿਵਾਰ ਮੁਤਾਬਕ ਗੁਰਸੇਵਕ ਸਿੰਘ ਨੇ ਕੁਝ ਸਮਾਂ ਪਹਿਲਾਂ ਸਕੂਲ ਵਿੱਚ ਤਾਇਨਾਤ ਇੱਕ ਮਹਿਲਾ ਅਧਿਆਪਕਾ ਦੀ ਕਥਿਤ ਲਾਪਰਵਾਹੀ ਸਬੰਧੀ ਸਿੱਖਿਆ ਵਿਭਾਗ ਨੂੰ ਸ਼ਿਕਾਇਤ ਕੀਤੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਸ਼ਿਕਾਇਤ ਤੋਂ ਬਾਅਦ ਅਧਿਆਪਕਾ ਦਾ ਤਬਾਦਲਾ ਹੋ ਗਿਆ ਸੀ ਅਤੇ ਇਸੇ ਰੰਜਿਸ਼ ਕਾਰਨ ਹਮਲਾ ਕਰਵਾਏ ਜਾਣ ਦਾ ਸ਼ੱਕ ਹੈ। ਹਾਲਾਂਕਿ, ਇਸ ਦੋਸ਼ ਦੀ ਪੁਲਿਸ ਜਾਂਚ ਜਾਰੀ ਹੈ। ਪੁਲਿਸ ਟੀਮ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਹਮਲਾਵਰਾਂ ਦੀ ਪਛਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਮੁਤਾਬਕ ਪਰਿਵਾਰ ਵੱਲੋਂ ਲਗਾਏ ਦੋਸ਼ਾਂ ਸਮੇਤ ਸਾਰੇ ਪੱਖਾਂ ਦੀ ਜਾਂਚ ਕੀਤੀ ਜਾ ਰਹੀ ਹੈ। 

ਮੁਹਾਲੀ ਦੀ ਡੀਈਓ ਗਿੰਨੀ ਦੁੱਗਲ ਨੇ ਗੁਰਸੇਵਕ ਸਿੰਘ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਮਿਹਨਤੀ ਅਤੇ ਜ਼ਿੰਮੇਵਾਰ ਅਧਿਕਾਰੀ ਦੱਸਿਆ। ਉਨ੍ਹਾਂ ਕਿਹਾ ਕਿ ਗੁਰਸੇਵਕ ਸਿੰਘ ਦਾ ਦੇਹਾਂਤ ਸਿੱਖਿਆ ਵਿਭਾਗ ਲਈ ਵੱਡਾ ਘਾਟਾ ਹੈ।

Family suspects female teacher in headmaster murder case police intensify investigation


Popular Posts
Just Now