ਪੰਜਾਬ ਪੁਲਿਸ ਨੇ ਯੋਜਨਾਬੱਧ ਹਮਲੇ ਨੂੰ ਕੀਤਾ ਨਾਕਾਮ; ਅੱਤਵਾਦੀ ਮਾਡਿਊਲ ਦਾ ਸੰਚਾਲਕ ਹੈਂਡ ਗ੍ਰਨੇਡ ਸਮੇਤ ਕਾਬੂ
LPTV News / Chandigarh
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਹੈਂਡ ਗ੍ਰਨੇਡ ਪ੍ਰਾਪਤ ਕੀਤਾ: ਡੀਜੀਪੀ ਗੌਰਵ ਯਾਦਵ
ਇਸ ਪੂਰੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਲਖਵਿੰਦਰ ਸਿੰਘ ਉਰਫ ਜੋਲਾ ਵਾਸੀ ਪਿੰਡ ਬੈਰਸੀਆਂ, ਐਸਬੀਐਸ ਨਗਰ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਨੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਜਲੰਧਰ ਦੇ ਆਦਮਪੁਰ ਨੇੜੇ ਇੱਕ ਡੈੱਡ ਲੈਟਰ ਬਾਕਸ (ਡੀਐਲਬੀ) ਤੋਂ ਹੈਂਡ ਗ੍ਰਨੇਡ ਪ੍ਰਾਪਤ ਕੀਤਾ ਸੀ।
ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ, ਪੁਲਿਸ ਟੀਮਾਂ ਨੇ ਸ਼ੱਕੀ ਲਖਵਿੰਦਰ ਉਰਫ਼ ਜੋਲਾ ਨੂੰ ਜ਼ਿਲ੍ਹਾ ਐਸਬੀਐਸ ਨਗਰ ਖੇਤਰ ਤੋਂ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਖੁਲਾਸੇ ਦੇ ਅਧਾਰ 'ਤੇ, ਐਸਬੀਐਸ ਨਗਰ ਦੇ ਪਿੰਡ ਬੈਰਸੀਆਂ ਤੋਂ 86-ਪੀ ਹੈਂਡ ਗ੍ਰਨੇਡ ਬਰਾਮਦ ਕੀਤਾ ਗਿਆ।
ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਕੀਤੀ ਸਮੇਂ ਸਿਰ ਕਾਰਵਾਈ ਨੇ ਯੋਜਨਾਬੱਧ ਹਮਲੇ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੂਰੇ ਅੱਤਵਾਦੀ ਨੈੱਟਵਰਕ, ਜਿਸ ਵਿੱਚ ਵਿਦੇਸ਼ੀ ਹੈਂਡਲਰ, ਸਥਾਨਕ ਨੈੱਟਵਰਕ ਅਤੇ ਅਗਲੇ-ਪਿਛਲੇ ਸਬੰਧ ਸ਼ਾਮਲ ਹਨ, ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ, ਐਫਆਈਆਰ ਨੰਬਰ 124 ਮਿਤੀ 09.08.2026 ਨੂੰ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 113(1) ਅਤੇ 113(3) ਅਤੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਤਹਿਤ ਥਾਣਾ ਸਦਰ ਨਵਾਂਸ਼ਹਿਰ ਵਿਖੇ ਦਰਜ ਕੀਤੀ ਗਈ ਹੈ।
punjabpolice gauravyadav counterintelligence terrormodule sbsnagar babbarkhalsainternational punjabsecurity