ਭਾਰੀ ਬਾਰਿਸ਼ ਨੇ ਪਠਾਨਕੋਟ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ
Lptv News / Panjab
ਈ ਥਾਵਾਂ ਤੇ ਇੱਕ ਤੋਂ ਦੋ ਫੁੱਟ ਤੱਕ ਪਾਣੀ ਖੜ੍ਹਾ ਹੋਣ ਕਾਰਨ ਆਵਾਜਾਈ ਅਤੇ ਆਮ ਜਨ-ਜੀਵਨ ਪ੍ਰਭਾਵਿਤ ਹੋਇਆ
ਨਿਕਾਸੀ ਵਿਵਸਥਾ ਦੀ ਵਿਸ਼ੇਸ਼ ਜਾਂਚ ਕਰਵਾ ਕੇ ਲੋੜੀਂਦੇ ਸੁਧਾਰ ਕਰਨ ਦੀ ਮੰਗ ਕੀਤੀ
ਪਾਣੀ ਭਰਨ ਦਾ ਸਭ ਤੋਂ ਵੱਧ ਅਸਰ ਆਵਾਜਾਈ ਤੇ ਪਿਆ। ਕਈ ਦੋਪਹੀਆ ਅਤੇ ਚਾਰਪਹੀਆ ਵਾਹਨ ਪਾਣੀ ਵਿੱਚ ਬੰਦ ਹੋ ਗਏ, ਜਦਕਿ ਲੋਕਾਂ ਨੂੰ ਵਾਹਨਾਂ ਨੂੰ ਧੱਕੇ ਲਗਾ ਕੇ ਸੜਕਾਂ ਤੋਂ ਬਾਹਰ ਕੱਢਣਾ ਪਿਆ। ਪੈਦਲ ਰਾਹਗੀਰਾਂ ਨੂੰ ਵੀ ਆਪਣੇ ਰਸਤੇ ਬਦਲਣੇ ਪਏ। ਸਥਾਨਕ ਵਸਨੀਕਾਂ ਅਤੇ ਦੁਕਾਨਦਾਰਾਂ ਵਿਨੈ, ਆਕਾਸ਼, ਅਸ਼ਵਨੀ, ਜਸਵਿੰਦਰ ਅਤੇ ਮਨਪ੍ਰੀਤ ਨੇ ਨਗਰ ਨਿਗਮ ਪ੍ਰਸ਼ਾਸਨ ਤੇ ਰੋਸ ਜਤਾਉਂਦਿਆਂ ਕਿਹਾ ਕਿ ਹਰ ਸਾਲ ਬਰਸਾਤ ਤੋਂ ਪਹਿਲਾਂ ਨਾਲਿਆਂ ਅਤੇ ਸੀਵਰੇਜ ਦੀ ਸਫ਼ਾਈ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਬਾਰਿਸ਼ ਦੌਰਾਨ ਹਾਲਾਤ ਵੱਖਰੀ ਤਸਵੀਰ ਪੇਸ਼ ਕਰਦੇ ਹਨ। ਉਨ੍ਹਾਂ ਮੁੱਖ ਨਿਕਾਸੀ ਨਾਲਿਆਂ ਅਤੇ ਸੀਵਰੇਜ ਲਾਈਨਾਂ ਦੀ ਸਮੇਂ ਸਿਰ ਡੂੰਘੀ ਸਫ਼ਾਈ ਦੀ ਮੰਗ ਕੀਤੀ।
ਬਾਰਿਸ਼ ਰੁਕਣ ਤੋਂ ਬਾਅਦ ਨਗਰ ਨਿਗਮ ਦੀਆਂ ਟੀਮਾਂ ਨੇ ਪੰਪਾਂ ਅਤੇ ਮੁਲਾਜ਼ਮਾਂ ਦੀ ਮਦਦ ਨਾਲ ਵੱਖ-ਵੱਖ ਥਾਵਾਂ ਤੋਂ ਪਾਣੀ ਕੱਢਣ ਦਾ ਕੰਮ ਸ਼ੁਰੂ ਕੀਤਾ। ਲੋਕਾਂ ਨੇ ਕਿਹਾ ਕਿ ਪਾਣੀ ਕੱਢਣਾ ਤੁਰੰਤ ਰਾਹਤ ਹੈ, ਪਰ ਸ਼ਹਿਰ ਵਿੱਚ ਵਾਰ-ਵਾਰ ਪਾਣੀ ਭਰਨ ਦੀ ਸਮੱਸਿਆ ਦਾ ਸਥਾਈ ਹੱਲ ਨਹੀਂ। ਸ਼ਹਿਰ ਵਾਸੀਆਂ ਨੇ ਨਗਰ ਨਿਗਮ ਦੇ ਉੱਚ ਅਧਿਕਾਰੀਆਂ ਤੋਂ ਮੁੱਖ ਨਿਕਾਸੀ ਨਾਲਿਆਂ, ਸੀਵਰੇਜ ਲਾਈਨਾਂ ਅਤੇ ਨੀਵੇਂ ਇਲਾਕਿਆਂ ਦੀ ਨਿਕਾਸੀ ਵਿਵਸਥਾ ਦੀ ਵਿਸ਼ੇਸ਼ ਜਾਂਚ ਕਰਵਾ ਕੇ ਲੋੜੀਂਦੇ ਸੁਧਾਰ ਕਰਨ ਦੀ ਮੰਗ ਕੀਤੀ ਹੈ।
Heavy rain exposes the flaws in pathankot s drainage system