ਬੁਢਲਾਡਾ ਦੇ ਖੰਡਰ ਸ਼ੈਲਰ ਚ 19 ਸਾਲਾ ਨੌਜਵਾਨ ਦੀ ਲਾਸ਼ ਮਿਲੀ, 3 ਖ਼ਿਲਾਫ਼ ਕੇਸ
August 11, 2026 / punjab
Lptv News /
Panjab
ਪਰਿਵਾਰ ਨੇ ਦੋਸ਼ ਲਾਇਆ ਕਿ ਇਸ ਰੰਜਿਸ਼ ਕਾਰਨ ਉਸ ਨੂੰ ਨਸ਼ੇ ਦੀ ਜ਼ਿਆਦਾ ਮਾਤਰਾ ਦੇ ਦਿੱਤੀ ਗਈ
ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ
ਬਰ੍ਹੇ ਰੋਡ ਤੇ ਇੱਕ ਖੰਡਰ ਸ਼ੈਲਰ ਵਿੱਚੋਂ 19 ਸਾਲਾ ਨੌਜਵਾਨ ਦੀ ਲਾਸ਼ ਮਿਲਣ ਦੇ ਮਾਮਲੇ ਵਿੱਚ ਥਾਣਾ ਸਿਟੀ ਬੁਢਲਾਡਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮ੍ਰਿਤਕ ਦੀ ਪਛਾਣ ਸ਼ਮਸ਼ੇਰ ਸਿੰਘ ਵਾਸੀ ਦਲੇਲਵਾਲਾ ਵਜੋਂ ਹੋਈ ਹੈ।
ਪੁਲਿਸ ਨੂੰ ਦਿੱਤੀ ਸ਼ਿਕਾਇਤ ਮੁਤਾਬਕ ਸ਼ਮਸ਼ੇਰ ਸਿੰਘ 5 ਅਗਸਤ ਨੂੰ ਪਿੰਡ ਦੇ ਹੀ ਮਨਪ੍ਰੀਤ ਸਿੰਘ ਨਾਲ ਘਰੋਂ ਗਿਆ ਸੀ, ਪਰ ਰਾਤ ਤੱਕ ਵਾਪਸ ਨਹੀਂ ਆਇਆ। 6 ਅਗਸਤ ਨੂੰ ਪਰਿਵਾਰ ਨੂੰ ਉਸ ਦੀ ਲਾਸ਼ ਬਰ੍ਹੇ ਰੋਡ ਸਥਿਤ ਖੰਡਰ ਸ਼ੈਲਰ ਵਿੱਚ ਪਈ ਹੋਣ ਦੀ ਸੂਚਨਾ ਮਿਲੀ। ਲਾਸ਼ ਨੂੰ ਸਿਵਲ ਹਸਪਤਾਲ ਬੁਢਲਾਡਾ ਲਿਜਾਇਆ ਗਿਆ।
ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸ਼ਮਸ਼ੇਰ ਸਿੰਘ ਅਤੇ ਮਨਪ੍ਰੀਤ ਸਿੰਘ ਕਥਿਤ ਤੌਰ ਤੇ ਸੋਨੀ ਅਤੇ ਜੀਤੋ ਕੋਲੋਂ ਨਸ਼ਾ ਲੈ ਕੇ ਆਏ ਸਨ ਅਤੇ ਸ਼ਮਸ਼ੇਰ ਸਿੰਘ ਦੀ ਉਨ੍ਹਾਂ ਨਾਲ ਪਹਿਲਾਂ ਤੋਂ ਰੰਜਿਸ਼ ਸੀ।
ਪਰਿਵਾਰ ਨੇ ਦੋਸ਼ ਲਾਇਆ ਕਿ ਇਸ ਰੰਜਿਸ਼ ਕਾਰਨ ਉਸ ਨੂੰ ਨਸ਼ੇ ਦੀ ਜ਼ਿਆਦਾ ਮਾਤਰਾ ਦੇ ਦਿੱਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਨ੍ਹਾਂ ਦੋਸ਼ਾਂ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।ਜਾਂਚ ਅਧਿਕਾਰੀ ਏਐਸਆਈ ਜਗਮੇਲ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ਤੇ ਮਨਪ੍ਰੀਤ ਸਿੰਘ ਵਾਸੀ ਦਲੇਲਵਾਲਾ, ਸੋਨੀ ਅਤੇ ਜੀਤੋ ਵਾਸੀ ਵਾਰਡ ਨੰਬਰ 12, ਬੁਢਲਾਡਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
Body of 19 year old youth found in dilapidated sheller in budhlada case registered against three