ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ    ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਯੁਵਾ ਸ਼ਕਤੀ ਸਭ ਤੋਂ ਵੱਡੀ ਤਾਕਤ: ਢਿੱਲੋਂ*    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਅਗਸਤ ਨੂੰ    ਕਬੂਤਰਾਂ ਨੂੰ ਦਾਣਾ ਪਾ ਰਹੇ ਵਿਅਕਤੀ 'ਤੇ ਚਲੀ ਗੋਲੀ:     ਸੜਕਾਂ ਟੁੱਟੀਆਂ, ਵਿੱਚ ਡੂੰਘੇ ਟੋਏ Live Punjabi Tv    ਧਰੁਵ ਰਾਠੀ ਦੀਆਂ ਵਿਵਾਦਿਤ ਵੀਡੀਓਜ਼ ਤੇ ਭਾਰਤ ਚ ਰੋਕ, ਦਿੱਲੀ ਹਾਈ ਕੋਰਟ ਚ ਗੂਗਲ ਦਾ ਬਿਆਨ    11 ਜ਼ਿਲ੍ਹਿਆਂ ਚ ਅਧਿਆਪਕਾਂ ਲਈ ਨਸ਼ਾ ਵਿਰੋਧੀ ਸਿਖਲਾਈ ਪ੍ਰੋਗਰਾਮ    ਸਾਧਵੀਆਂ ਜਿਨਸੀ ਸ਼ੋਸ਼ਣ ਮਾਮਲਾ: ਡੇਰਾ ਮੁਖੀ ਦੀ ਅਪੀਲ ਤੋਂ ਜਸਟਿਸ ਸੁਖਵਿੰਦਰ ਕੌਰ ਨੇ ਖੁਦ ਨੂੰ ਕੀਤਾ ਵੱਖ    ਔਰਤ ਨੂੰ ਥਾਣੇ ਚ ਗ਼ੈਰ-ਕਾਨੂੰਨੀ ਹਿਰਾਸਤ ਚ ਰੱਖਣ ਦਾ ਮਾਮਲਾ, 3 ਪੁਲਿਸ ਅਧਿਕਾਰੀ ਮੁਅੱਤਲ    ਬੁਢਲਾਡਾ ਦੇ ਖੰਡਰ ਸ਼ੈਲਰ ਚ 19 ਸਾਲਾ ਨੌਜਵਾਨ ਦੀ ਲਾਸ਼ ਮਿਲੀ, 3 ਖ਼ਿਲਾਫ਼ ਕੇਸ   

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

Punjab-Vigilance-Bureau-anti-cor


Lptv News / Chandigarh

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ

7 ਮੁਲਜ਼ਮਾਂ ਖ਼ਿਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। 

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵੀ.ਬੀ. ਨੇ ਇਸ ਸਮੇਂ ਦੌਰਾਨ ਸਰਕਾਰੀ ਮੁਲਾਜ਼ਮਾਂ ਅਤੇ ਹਰ ਖੇਤਰ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਲਈ ਭਰਪੂਰ ਯਤਨ ਕੀਤੇ ਹਨ। ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 16 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਹਨ। 

ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਲਈ 2 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਹਨ ਅਤੇ ਆਮਦਨ ਤੋਂ ਵੱਧ ਜਾਇਦਾਦ ਦਾ 1 ਮਾਮਲਾ ਵੀ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 7 ਮੁਲਜ਼ਮਾਂ ਖ਼ਿਲਾਫ਼ 5 ਫ਼ੌਜਦਾਰੀ ਮਾਮਲੇ ਵੀ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚ 5 ਸਰਕਾਰੀ ਮੁਲਾਜ਼ਮ ਸ਼ਾਮਲ ਹਨ।

Punjab Vigilance Bureau anti corruption punjab government bribery cases punjab News Online Live


Popular Posts
Just Now