ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਸੋਰਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ ਨਾਮੁ ਪਿਆਰੀ ਜੀਉ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ   

ਫਿਰੋਜ਼ਪੁਰ ਅਦਾਲਤ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਦੀ ਧਮਕੀ

Bomb-Threat-To-Ferozepur-Court-C


LPTV News / Ferozepur

ਈ-ਮੇਲ 'ਤੇ ਆਇਆ ਸੰਦੇਸ਼, ਦੁਪਹਿਰ 1 ਵਜੇ ਤੱਕ ਕੰਮਕਾਜ ਬੰਦ

ਪੁਲਿਸ ਨੇ ਹਰ ਥਾਂ ਛਾਣਬੀਣ ਕੀਤੀ

12 ਅਗਸਤ, 2026 | ਫਿਰੋਜ਼ਪੁਰ

ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਅਤੇ ਨਗਰ ਕੌਂਸਲ ਦੀਆਂ ਇਮਾਰਤਾਂ ਨੂੰ ਅੱਜ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸਾਵਧਾਨੀ ਵਜੋਂ ਦੋਵੇਂ ਇਮਾਰਤਾਂ ਨੂੰ ਖਾਲੀ ਕਰਵਾ ਕੇ ਸੁਰੱਖਿਆ ਏਜੰਸੀਆਂ ਨੇ ਛਾਣਬੀਣ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਸੈਸ਼ਨ ਜੱਜ ਦੀ ਈ-ਮੇਲ ਆਈ.ਡੀ. 'ਤੇ ਭੇਜੇ ਗਏ ਧਮਕੀ ਭਰੇ ਈ-ਮੇਲ ਰਾਹੀਂ ਮਿਲੀ। ਸੂਚਨਾ ਮਿਲਦੇ ਹੀ ਥਾਣਾ ਕੈਂਟ ਪੁਲਿਸ ਨੇ ਪੂਰੇ ਅਦਾਲਤੀ ਕੰਪਲੈਕਸ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਸੁਰੱਖਿਆ ਵਧਾ ਦਿੱਤੀ। ਪੁਲਿਸ ਹਰ ਥਾਂ ਛਾਣਬੀਣ ਕਰ ਰਹੀ ਹੈ। ਦੁਪਹਿਰ 1 ਵਜੇ ਤੱਕ ਲੋਕਾਂ ਦੇ ਅਦਾਲਤੀ ਕੰਪਲੈਕਸ ਵਿੱਚ ਦਾਖ਼ਲੇ 'ਤੇ ਰੋਕ ਲਗਾ ਦਿੱਤੀ ਗਈ ਹੈ, ਜਿਸ ਕਾਰਨ ਅਦਾਲਤਾਂ ਦਾ ਕੰਮਕਾਜ ਵੀ ਪ੍ਰਭਾਵਿਤ ਰਹੇਗਾ।

ਨਗਰ ਕੌਂਸਲ ਫਿਰੋਜ਼ਪੁਰ ਦੀ ਇਮਾਰਤ ਨੂੰ ਵੀ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਸਾਵਧਾਨੀ ਵਜੋਂ ਨਗਰ ਕੌਂਸਲ ਦੀ ਇਮਾਰਤ ਖਾਲੀ ਕਰਵਾ ਦਿੱਤੀ ਗਈ। ਪੁਲਿਸ ਅਤੇ ਉੱਚ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਈ-ਮੇਲ ਵਿੱਚ ਦੁਪਹਿਰ 3 ਵਜੇ ਤੱਕ ਇਮਾਰਤ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਮੌਕੇ 'ਤੇ ਛਾਣਬੀਣ ਮੁਹਿੰਮ ਚਲਾ ਰਹੀਆਂ ਹਨ।

ਫਿਰੋਜ਼ਪੁਰ ਸਰਹੱਦੀ ਖੇਤਰ ਹੋਣ ਕਾਰਨ ਮਹੱਤਵਪੂਰਨ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਨੂੰ ਲੈ ਕੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਚੌਕੰਨੇ ਹਨ। ਵਾਰ-ਵਾਰ ਧਮਕੀ ਭਰੇ ਈ-ਮੇਲ ਮਿਲਣ ਦੇ ਬਾਵਜੂਦ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਇਹਨਾਂ ਨੂੰ ਭੇਜਣ ਵਾਲਾ ਕੌਣ ਹੈ। ਫਿਲਹਾਲ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ।

Bomb Threat To Ferozepur Court Complex And City Council Punjabi News Today Live


Popular Posts
Just Now