ਸੁਖਬੀਰ ਸਿੰਘ ਬਾਦਲ ਤੇ ਹਮਲਾ - ਹਸਪਤਾਲ ਕਰਵਾਇਆ ਭਰਤੀ - ਹੋਰ ਵੇਰਵਿਆਂ ਦੀ ਉਡੀਕ    ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ    ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਯੁਵਾ ਸ਼ਕਤੀ ਸਭ ਤੋਂ ਵੱਡੀ ਤਾਕਤ: ਢਿੱਲੋਂ*   

ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ

Chandigarh-Police-deepak-Nandal-


Lptv News / Sas Nagar

ਤਿੰਨ ਪਿਸਤੌਲ, 4 ਮੈਗਜ਼ੀਨ ਅਤੇ .30 ਬੋਰ ਦੇ 19 ਜਿੰਦਾ ਕਾਰਤੂਸ ਬਰਾਮਦ

ਪੁਲੀਸ ਵਲੋਂ ਇਹ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਹਥਿਆਰ ਕਿਥੋਂ ਲਿਆਂਦੇ ਗਏ ਸਨ

ਚੰਡੀਗੜ੍ਹ 11 ਅਗਸਤ 

ਚੰਡੀਗੜ੍ਹ ਪੁਲੀਸ ਨੇ 15 ਅਗਸਤ ਦੇ ਮੱਦੇਨਜ਼ਰ ਕੀਤੀ ਜਾ ਰਹੀ ਨਾਕੇਬੰਦੀ ਦੌਰਾਨ ਅੰਤਰਰਾਸ਼ਟਰੀ ਤੇ ਅੰਤਰਰਾਜੀ ਹਥਿਆਰ ਤਸਕਰੀ ਦੇ ਇਕ ਗਰੋਹ ਨਾਲ ਜੁੜੇ ਦੀਪਕ ਨਾਂਦਲ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇਕ ਜਿਗਾਨਾ ਪਿਸਤੌਲ ਸਮੇਤ ਕੁੱਲ ਤਿੰਨ ਪਿਸਤੌਲ, 4 ਮੈਗਜ਼ੀਨ ਅਤੇ .30 ਬੋਰ ਦੇ 19 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਦੇ ਐਸ.ਪੀ. ਆਪ੍ਰੇਸ਼ਨਜ਼ ਗੀਤਾਂਜਲੀ ਖੰਡੇਲਵਾਲ ਨੇ ਦੱਸਿਆ ਕਿ 15 ਅਗਸਤ ਦੇ ਮੱਦੇਨਜ਼ਰ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ ਅਤੇ ਇਸੇ ਤਹਿਤ ਪੁਲੀਸ ਵਲੋਂ ਨਾਕਾਬੰਦੀ ਕੀਤੀ ਜਾ ਗਈ ਸੀ। ਇਸ ਦੌਰਾਨ ਪੁਲਿਸ ਨੇ ਅਜੇ (19), ਵਾਸੀ ਜੀਂਦ, ਹਰਿਆਣਾ, ਰੋਹਿਤ (18.5), ਵਾਸੀ ਜੀਂਦ ਅਤੇ ਦੇਵ ਨਾਮ ਦੇ ਨੌਜਵਾਨ ਨੂੰ ਕਾਬੂ ਕੀਤਾ। 

ਪੁੱਛਗਿੱਛ ਦੌਰਾਨ ਸਾਹਮਣੇ ਆਈ ਜਾਣਕਾਰੀ ਦੇ ਆਧਾਰ ਤੇ ਬਾਅਦ ਵਿਚ ਨਿਸ਼ਾਂਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ। ਪੁਲੀਸ ਮੁਤਾਬਕ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਹਥਿਆਰਾਂ ਦੀ ਵਰਤੋਂ ਗੁਰੂਗ੍ਰਾਮ ਵਿਖੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ। ਗ੍ਰਿਫ਼ਤਾਰ ਮੁਲਜ਼ਮਾਂ ਵਿਚੋਂ ਨਿਸ਼ਾਂਤ ਸਿੰਘ ਅੰਮ੍ਰਿਤਸਰ ਦੇ ਸਰਹੱਦੀ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲੀਸ ਅਨੁਸਾਰ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਕੋਈ ਅਪਰਾਧਿਕ ਪਿਛੋਕੜ ਸਾਹਮਣੇ ਨਹੀਂ ਆਇਆ। 

ਪੁਲੀਸ ਵਲੋਂ ਇਹ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਹਥਿਆਰ ਕਿਥੋਂ ਲਿਆਂਦੇ ਗਏ ਸਨ ਅਤੇ ਇਸ ਗਰੋਹ ਨਾਲ ਹੋਰ ਕਿਹੜੇ ਵਿਅਕਤੀ ਜੁੜੇ ਹੋਏ ਹਨ। ਇਸ ਸੰਬੰਧੀ ਥਾਣਾ ਸੈਕਟਰ-31 ਵਿਖੇ ਐਫ. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Chandigarh Police deepak Nandal Gang arm Ssmuggling independence Day Security crime News Online Today


Popular Posts
Just Now