ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ    ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਯੁਵਾ ਸ਼ਕਤੀ ਸਭ ਤੋਂ ਵੱਡੀ ਤਾਕਤ: ਢਿੱਲੋਂ*    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਅਗਸਤ ਨੂੰ   

ਮਾਝੇ ਦੇ 200 ਤੋਂ ਵੱਧ ਲੋਕਾਂ ਨਾਲ 50 ਕਰੋੜ ਦੀ ਠੱਗੀ ਦੇ ਦੋਸ਼, ਮੁਲਜ਼ਮ ਭਰਾ ਫ਼ਰਾਰ

Accused-brothers-absconding-afte


Lptv News / Panjab

ਸ਼ਹਿਰ ਵਿੱਚ ਇਸ ਤੋਂ ਪਹਿਲਾਂ ਵੀ ਕਰੀਬ 1,500 ਲੋਕਾਂ ਨਾਲ 400 ਕਰੋੜ ਰੁਪਏ ਦੀ ਕਥਿਤ ਠੱਗੀ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ

ਪੀੜਤਾਂ ਮੁਤਾਬਕ ਨਿਊ ਅੰਮ੍ਰਿਤਸਰ ਵਿੱਚ ਚੱਲ ਰਿਹਾ ਮੁਲਜ਼ਮਾਂ ਦਾ ਦਫ਼ਤਰ ਬੰਦ ਹੈ

ਮਾਝਾ ਖੇਤਰ ਦੇ 200 ਤੋਂ ਵੱਧ ਲੋਕਾਂ ਨੂੰ ਪੈਸੇ 20 ਤੋਂ 24 ਮਹੀਨਿਆਂ ਵਿੱਚ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਕਰੀਬ 50 ਕਰੋੜ ਰੁਪਏ ਦੀ ਕਥਿਤ ਠੱਗੀ ਮਾਰਨ ਦੇ ਦੋਸ਼ ਦੋ ਭਰਾਵਾਂ ਤੇ ਲੱਗੇ ਹਨ। ਪੀੜਤਾਂ ਮੁਤਾਬਕ ਨਿਊ ਅੰਮ੍ਰਿਤਸਰ ਵਿੱਚ ਚੱਲ ਰਿਹਾ ਮੁਲਜ਼ਮਾਂ ਦਾ ਦਫ਼ਤਰ ਬੰਦ ਹੈ ਅਤੇ ਦੋਵਾਂ ਦੇ ਮੋਬਾਈਲ ਫੋਨ ਵੀ ਬੰਦ ਆ ਰਹੇ ਹਨ। ਪੀੜਤਾਂ ਨੇ ਕਿਸਾਨ ਆਗੂਆਂ ਦੀ ਹਮਾਇਤ ਨਾਲ ਕੰਵਰ ਐਵੀਨਿਊ ਸਥਿਤ ਉਨ੍ਹਾਂ ਦੇ ਘਰਾਂ ਬਾਹਰ ਧਰਨਾ ਦਿੱਤਾ। 

ਪੀੜਤਾਂ ਅਨੁਸਾਰ ਜੁਗਰਾਜ ਸਿੰਘ ਅਤੇ ਉਸ ਦੇ ਭਰਾ ਜਰਨੈਲ ਸਿੰਘ ਨੇ ਕਰੀਬ ਪੰਜ ਸਾਲ ਪਹਿਲਾਂ ਨਿਊ ਅੰਮ੍ਰਿਤਸਰ ਵਿੱਚ ਦਫ਼ਤਰ ਖੋਲ੍ਹ ਕੇ ਰੀਅਲ ਅਸਟੇਟ ਅਤੇ ਟਰੇਡਿੰਗ ਵਿੱਚ ਨਿਵੇਸ਼ ਦੇ ਨਾਂ ਤੇ ਲੋਕਾਂ ਤੋਂ ਪੈਸਾ ਇਕੱਠਾ ਕੀਤਾ। ਦੋਸ਼ ਹੈ ਕਿ ਨਿਵੇਸ਼ਕਾਂ ਨੂੰ 20 ਤੋਂ 24 ਮਹੀਨਿਆਂ ਵਿੱਚ ਰਕਮ ਦੁੱਗਣੀ ਕਰਨ ਦਾ ਭਰੋਸਾ ਦਿੱਤਾ ਜਾਂਦਾ ਸੀ। ਕੁਝ ਲੋਕਾਂ ਨੂੰ ਪਠਾਨਕੋਟ ਵਿੱਚ ਕਾਲੋਨੀਆਂ ਅਤੇ ਪਲਾਟ ਵੀ ਦਿਖਾਏ ਗਏ। ਪੀੜਤਾਂ ਦਾ ਦੋਸ਼ ਹੈ ਕਿ ਮੁਲਜ਼ਮਾਂ ਨੇ ਖਾਸ ਤੌਰ ਤੇ ਸੇਵਾਮੁਕਤ ਫੌਜੀ ਜਵਾਨਾਂ, ਪੀਐੱਸਪੀਸੀਐੱਲ ਅਤੇ ਸਿੱਖਿਆ ਵਿਭਾਗ ਦੇ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਇਆ। ਪਹਿਲਾਂ ਕਿਸੇ ਇੱਕ ਵਿਅਕਤੀ ਨੂੰ ਨਿਵੇਸ਼ ਲਈ ਤਿਆਰ ਕਰਕੇ ਉਸ ਰਾਹੀਂ ਰਿਸ਼ਤੇਦਾਰਾਂ ਅਤੇ ਜਾਣਕਾਰਾਂ ਤੋਂ ਪੈਸਾ ਲਗਵਾਇਆ ਜਾਂਦਾ ਸੀ ਅਤੇ ਇਸ ਬਦਲੇ ਕਮਿਸ਼ਨ ਦੇਣ ਦਾ ਲਾਲਚ ਦਿੱਤਾ ਜਾਂਦਾ ਸੀ। ਪੀੜਤਾਂ ਨੇ ਦੱਸਿਆ ਕਿ ਕਈ ਪਰਿਵਾਰਾਂ ਨੇ ਜ਼ਮੀਨ ਅਤੇ ਘਰ ਗਿਰਵੀ ਰੱਖ ਕੇ ਲੱਖਾਂ ਅਤੇ ਕਰੋੜਾਂ ਰੁਪਏ ਨਿਵੇਸ਼ ਕੀਤੇ। 

ਸੁਲਤਾਨਵਿੰਡ ਦੀ ਗੁਰਪ੍ਰੀਤ ਕੌਰ ਮੁਤਾਬਕ ਉਸ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੇ ਕਰੋੜਾਂ ਰੁਪਏ ਲਗਾਏ, ਪਰ ਪਿਛਲੇ ਇੱਕ ਸਾਲ ਤੋਂ ਰਕਮ ਵਾਪਸ ਨਹੀਂ ਮਿਲੀ। ਖਲਚੀਆਂ ਨੇੜੇ ਦੀ ਨਿਰਮਲ ਕੌਰ ਨੇ ਦੱਸਿਆ ਕਿ ਉਸ ਦੇ ਪਰਿਵਾਰ ਨੇ 50 ਲੱਖ ਰੁਪਏ ਇਕੱਠੇ ਕਰਨ ਲਈ ਘਰ ਅਤੇ ਜ਼ਮੀਨ ਗਿਰਵੀ ਰੱਖੀ ਸੀ। ਇਸੇ ਤਰ੍ਹਾਂ ਬਿਆਸ ਖੇਤਰ ਦੇ ਨਵਦੀਪ ਸਿੰਘ ਨੇ 8 ਲੱਖ ਰੁਪਏ ਨਿਵੇਸ਼ ਕੀਤੇ, ਜਿਨ੍ਹਾਂ ਵਿੱਚੋਂ 4 ਲੱਖ ਵਾਪਸ ਮਿਲ ਗਏ ਪਰ ਬਾਕੀ ਰਕਮ ਨਹੀਂ ਮਿਲੀ। 

ਅਜਨਾਲਾ ਦੇ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਉਸ ਨੇ ਜ਼ਮੀਨ ਗਿਰਵੀ ਰੱਖ ਕੇ ਇੱਕ ਕਰੋੜ ਰੁਪਏ ਦਾ ਕਰਜ਼ਾ ਲਿਆ ਅਤੇ ਮੁਲਜ਼ਮਾਂ ਨੂੰ ਦੇ ਦਿੱਤਾ, ਪਰ ਉਸ ਨੂੰ ਰਕਮ ਦੇ ਬਦਲੇ ਕੁਝ ਨਹੀਂ ਮਿਲਿਆ। ਇਸਲਾਮਾਬਾਦ ਥਾਣੇ ਦੇ ਇੰਚਾਰਜ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸ਼ਿਕਾਇਤਾਂ ਮਿਲ ਰਹੀਆਂ ਹਨ ਅਤੇ ਪੀੜਤਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੂਜੀ ਧਿਰ ਨੂੰ ਵੀ ਥਾਣੇ ਬੁਲਾ ਕੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। 

ਸ਼ਹਿਰ ਵਿੱਚ ਇਸ ਤੋਂ ਪਹਿਲਾਂ ਵੀ ਕਰੀਬ 1,500 ਲੋਕਾਂ ਨਾਲ 400 ਕਰੋੜ ਰੁਪਏ ਦੀ ਕਥਿਤ ਠੱਗੀ ਦਾ ਮਾਮਲਾ ਸਾਹਮਣੇ ਆ ਚੁੱਕਾ ਹੈ। ਉਸ ਮਾਮਲੇ ਵਿੱਚ 12 ਮੁਲਜ਼ਮਾਂ ਖ਼ਿਲਾਫ਼ ਦੋ ਐੱਫਆਈਆਰ ਦਰਜ ਹੋਈਆਂ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਜ਼ਮਾਨਤ ਤੇ ਹਨ ਅਤੇ ਤਿੰਨ ਨੂੰ ਭਗੌੜਾ ਦੱਸਿਆ ਗਿਆ ਹੈ।

Accused brothers absconding after allegedly swindling over 200 people in majha out of 50 crore


Popular Posts
Just Now