ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਕੀਤੀ ਅਰਦਾਸ
August 11, 2026 / punjab
Lptv News /
Panjab
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।
ਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਪਾਰਟੀ ਦਾ ਇੱਕ ਸਾਲ ਪੂਰਾ ਹੋਣ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਾਰਟੀ ਦੀ ਚੜ੍ਹਦੀਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ।
ਅਰਦਾਸ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਾਰਟੀ ਦੇ ਇੱਕ ਸਾਲ ਦੇ ਸਫ਼ਰ ਦੌਰਾਨ ਕਈ ਆਗੂ ਅਤੇ ਵਰਕਰ ਪਾਰਟੀ ਨਾਲ ਜੁੜੇ ਹਨ, ਜਦਕਿ ਕੁਝ ਆਗੂ ਪਾਰਟੀ ਛੱਡ ਕੇ ਵੀ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਅਤੇ ਵਰਕਰਾਂ ਦਾ ਸਵਾਗਤ ਹੈ।
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ ਅਤੇ ਇਹ ਉਨ੍ਹਾਂ ਦਾ ਅਧਿਕਾਰ ਹੈ। ਇਸ ਮੌਕੇ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਪਾਰਟੀ ਦੇ ਕਈ ਆਗੂ ਅਤੇ ਵਰਕਰ ਮੌਜੂਦ ਸਨ।
Shiromani akali dal revivalist offered prayers at akal takht sahib