ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਵੱਲੋਂ ਬਿਹਤਰ ਅੱਖਾਂ ਦੀ ਦੇਖਭਾਲ ਲਈ ਐਡਵਾਂਸਡ Oct ਐਂਜੀਓਗ੍ਰਾਫੀ ਤਕਨਾਲੋਜੀ ਦੀ ਸ਼ੁਰੂਆਤ    ਸਾਬਕਾ ਅਕਾਲੀ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਅਤੇ ਸੇਖੋਂ ਨੂੰ ਵਿਜੀਲੈਂਸ ਜਾਂਚ ਵਿੱਚ ਮਿਲੀ ਕਲੀਨ ਚਿੱਟ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ    ਚੰਡੀਗੜ੍ਹ ਪੁਲੀਸ ਵਲੋਂ ਹਥਿਆਰ ਤਸਕਰੀਂ ਗਿਰੋਹ ਨਾਲ ਜੁੜੇ ਦੀਪਕ ਨਾਂਦਲ ਗਿਰੋਹ ਦੇ 4 ਮੈਂਬਰ ਕਾਬੂ    ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਅਲਬਾ ਸਮੇਰਿਗਲੋ ਵੱਲੋਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨਾਲ ਮੁਲਾਕਾਤ    ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ    ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ    ਭਾਰਤ ਦੀ ਸਮਾਜਿਕ, ਆਰਥਿਕ ਅਤੇ ਤਕਨੀਕੀ ਤਰੱਕੀ ਦੇ ਪਿੱਛੇ ਯੁਵਾ ਸ਼ਕਤੀ ਸਭ ਤੋਂ ਵੱਡੀ ਤਾਕਤ: ਢਿੱਲੋਂ*    ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ ਕੈਂਪ 13 ਅਗਸਤ ਨੂੰ   

ਸਨਸਨੀਖੇਜ਼ ਅਪਰਾਧ ਦੀ ਸਾਜ਼ਿਸ਼ ਨਾਕਾਮ; ਵਿਦੇਸ਼ ਅਧਾਰਤ ਗੈਂਗਸਟਰ ਦਾ ਕਾਰਕੁਨ ਪਿਸਤੌਲ ਸਮੇਤ ਬਠਿੰਡਾ ਤੋਂ ਗ੍ਰਿਫ਼ਤਾਰ

Bathindapolice-punjabpolice-gaur


Lptv News / Bathinda/chandhigarh

ਗ੍ਰਿਫ਼ਤਾਰ ਮੁਲਜ਼ਮ ਨੇ ਵਿਦੇਸ਼ ਅਧਾਰਤ ਗੈਂਗਸਟਰ ਦੇ ਨਿਰਦੇਸ਼ਾਂ ਤੇ ਹਾਸਲ ਕੀਤਾ ਸੀ ਗੈਰ-ਕਾਨੂੰਨੀ ਹਥਿਆਰ

ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਪਿਛੋਕੜ-ਡੀ.ਜੀ.ਪੀ. ਗੌਰਵ ਯਾਦਵ

ਗ੍ਰਿਫ਼ਤਾਰ ਮੁਲਜ਼ਮ ਦਾ ਪੁਰਾਣਾ ਅਪਰਾਧਿਕ ਪਿਛੋਕੜ, ਜੋ ਕਈ ਅਪਰਾਧਿਕ ਮਾਮਲਿਆਂ ਵਿੱਚ ਰਿਹੈ ਸ਼ਾਮਲ ਏ.ਡੀ.ਜੀ.ਪੀ. ਏ.ਜੀ.ਟੀ.ਐਫ਼. ਪ੍ਰਮੋਦ ਬਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਨੈੱਟਵਰਕ ਨਾਲ ਸਬੰਧਤ ਕਾਰਕੁਨ ਨੂੰ ਇੱਕ ਦੇਸੀ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ। 

ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਸਦੀਪ ਸਿੰਘ ਉਰਫ਼ ਜੱਸਾ (25) ਵਾਸੀ ਪਿੰਡ ਬੀੜ ਬਹਿਮਣ, ਬਠਿੰਡਾ ਵਜੋਂ ਹੋਈ ਹੈ। ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਵਿਦੇਸ਼ ਅਧਾਰਤ ਗੈਂਗਸਟਰ ਦੇ ਨਿਰਦੇਸ਼ਾਂ ਤੇ ਇਹ ਗੈਰ-ਕਾਨੂੰਨੀ ਹਥਿਆਰ ਹਾਸਲ ਕੀਤਾ ਸੀ ਅਤੇ ਉਹ ਪੰਜਾਬ ਵਿੱਚ ਕਿਸੇ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਤਫ਼ਤੀਸ਼ ਜਾਰੀ ਹੈ। 

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਏ.ਜੀ.ਟੀ.ਐਫ਼. ਪ੍ਰਮੋਦ ਬਾਨ ਨੇ ਦੱਸਿਆ ਕਿ ਜਦੋਂ ਏ.ਜੀ.ਟੀ.ਐਫ਼. ਦੀਆਂ ਪੁਲਿਸ ਟੀਮਾਂ ਗਸ਼ਤ ਤੇ ਸਨ, ਤਾਂ ਉਨ੍ਹਾਂ ਨੇ ਰਾਜਿੰਦਰਾ ਕਾਲਜ ਦੀ ਚਾਰਦੀਵਾਰੀ ਨੇੜੇ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਖੜ੍ਹਾ ਦੇਖਿਆ, ਜੋ ਪੁਲਿਸ ਵਾਹਨ ਨੂੰ ਦੇਖ ਕੇ ਘਬਰਾ ਗਿਆ। ਉਸ ਦੇ ਚਾਲ-ਚਲਣ ਨੂੰ ਸ਼ੱਕੀ ਪਾਉਂਦਿਆਂ ਏ.ਜੀ.ਟੀ.ਐਫ਼. ਟੀਮ ਨੇ ਤੁਰੰਤ ਉਸ ਨੂੰ ਹਿਰਾਸਤ ਵਿੱਚ ਲੈ ਲਿਆ, ਜਿਸ ਨੇ ਆਪਣੀ ਪਛਾਣ ਜਸਦੀਪ ਉਰਫ਼ ਜੱਸਾ ਵਜੋਂ ਦੱਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਪਿਸਤੌਲ ਸਮੇਤ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ। 

ਏ.ਡੀ.ਜੀ.ਪੀ. ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਜਸਦੀਪ ਸਿੰਘ ਉਰਫ਼ ਜੱਸਾ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਅਸਲਾ ਐਕਟ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਰਿਹਾ ਹੈ। ਇਸ ਸਬੰਧ ਵਿੱਚ ਥਾਣਾ ਕੋਤਵਾਲੀ, ਬਠਿੰਡਾ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਮਿਤੀ 10.08.2026 ਨੂੰ ਐਫ਼.ਆਈ.ਆਰ. ਨੰਬਰ 164 ਦਰਜ ਕੀਤੀ ਗਈ ਹੈ।

Bathindapolice punjabpolice gauravyadav promodban gangsternetwork illegalweapon punjabcrime bathindacrime


Popular Posts
Just Now