ਜਲੰਧਰ ਬਾਈਪਾਸ ਸਥਿਤ ਗ੍ਰੀਨ ਲੈਂਡ ਸਕੂਲ ਦੇ ਬਾਹਰ ਅੱਜ ਉਸ ਵੇਲੇ ਭਾਰੀ ਹੰਗਾਮਾ
August 14, 2026 / Punjab
Lptv News /
Ludhiana
ਮਾਪਿਆਂ ਨੇ ਕੀਤਾ ਪ੍ਰਦਰਸ਼ਨ, ਆਖਿਆ
ਨਾ ਏ.ਸੀ. ਚੱਲਦੇ, ਨਾ ਪਾਣੀ ਸਾਫ ਲੁਧਿਆਣਾ
ਗ੍ਰੀਨ ਲੈਂਡ ਸਕੂਲ ਦੇ ਬਾਹਰ ਹੰਗਾਮਾ – ਮਾਪਿਆਂ ਨੇ ਕੀਤਾ ਪ੍ਰਦਰਸ਼ਨ, ਆਖਿਆ – ਨਾ ਏ.ਸੀ. ਚੱਲਦੇ, ਨਾ ਪਾਣੀ ਸਾਫ
ਲੁਧਿਆਣਾ | ਜਲੰਧਰ ਬਾਈਪਾਸ ਸਥਿਤ ਗ੍ਰੀਨ ਲੈਂਡ ਸਕੂਲ ਦੇ ਬਾਹਰ ਅੱਜ ਉਸ ਵੇਲੇ ਭਾਰੀ ਹੰਗਾਮਾ ਹੋ ਗਿਆ, ਜਦੋਂ ਸੈਂਕੜੇ ਦੀ ਗਿਣਤੀ ਵਿੱਚ ਮਾਪਿਆਂ ਨੇ ਸਕੂਲ ਪ੍ਰਬੰਧਨ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ।
ਬੱਚਿਆਂ ਨੂੰ ਸਕੂਲ ਵਿੱਚ ਬੁਨਿਆਦੀ ਸਹੂਲਤਾਂ ਨਾ ਮਿਲਣ ਕਰਕੇ ਨਾਰਾਜ਼ ਮਾਪਿਆਂ ਨੇ ਸਕੂਲ ਦੇ ਮੁੱਖ ਗੇਟ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਪ੍ਰਬੰਧਨ ਦੀ ਕਾਰਜਪ੍ਰਣਾਲੀ ਤੇ ਗੰਭੀਰ ਸਵਾਲ ਖੜ੍ਹੇ ਕੀਤੇ।
ਪ੍ਰਦਰਸ਼ਨ ਕਰ ਰਹੇ ਮਾਪਿਆਂ ਨੇ ਦੱਸਿਆ ਕਿ ਉਹ ਆਪਣੇ ਬੱਚਿਆਂ ਦੇ ਵਧੀਆ ਭਵਿੱਖ ਅਤੇ ਚੰਗੀਆਂ ਸਹੂਲਤਾਂ ਲਈ ਸਕੂਲ ਨੂੰ ਭਾਰੀ ਫ਼ੀਸ ਅਦਾ ਕਰਦੇ ਹਨ, ਪਰ ਸਕੂਲ ਦੇ ਅੰਦਰਲੇ ਹਾਲਾਤ ਬਿਲਕੁਲ ਉਲਟ ਹਨ। ਮਾਪਿਆਂ ਮੁਤਾਬਕ, ਉਨ੍ਹਾਂ ਦੇ ਬੱਚੇ ਜਦੋਂ ਸਕੂਲ ਤੋਂ ਘਰ ਆਉਂਦੇ ਹਨ ਤਾਂ ਸ਼ਿਕਾਇਤ ਕਰਦੇ ਹਨ ਕਿ ਕਲਾਸ ਵਿੱਚ ਲੱਗੇ ਏ.ਸੀ. ਕੰਮ ਨਹੀਂ ਕਰਦੇ।
ਇਸ ਤੋਂ ਇਲਾਵਾ, ਸਕੂਲ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ ਵੀ ਬਹੁਤ ਖ਼ਰਾਬ ਹੈ। ਬੱਚਿਆਂ ਨੂੰ ਸਾਫ਼ ਪਾਣੀ ਵੀ ਨਸੀਬ ਨਹੀਂ ਹੋ ਰਿਹਾ, ਜਿਸ ਕਾਰਨ ਉਨ੍ਹਾਂ ਦੀ ਸਿਹਤ ਤੇ ਮਾੜਾ ਅਸਰ ਪੈਣ ਅਤੇ ਬੀਮਾਰ ਹੋਣ ਦਾ ਖ਼ਤਰਾ ਲਗਾਤਾਰ ਬਣਿਆ ਰਹਿੰਦਾ ਹੈ।
ਗੁੱਸੇ ਮਾਪਿਆਂ ਦਾ ਦੋਸ਼ ਹੈ ਕਿ ਇਸ ਗੰਭੀਰ ਮੁੱਦੇ ਨੂੰ ਲੈ ਕੇ ਉਨ੍ਹਾਂ ਨੇ ਪਹਿਲਾਂ ਵੀ ਕਈ ਵਾਰ ਸਕੂਲ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਅਤੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਕੋਈ ਹੱਲ ਨਹੀਂ ਨਿਕਲਿਆ। ਮਾਪਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਹੇਠਲੇ ਪੱਧਰ ਤੇ ਹੀ ਅਣਗੌਲਿਆ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਗੱਲ ਜਾਣਬੁੱਝ ਕੇ ਸਕੂਲ ਦੇ ਉੱਚ ਅਧਿਕਾਰੀਆਂ ਜਾਂ ਮੁੱਖ ਪ੍ਰਬੰਧਨ ਤੱਕ ਨਹੀਂ ਪਹੁੰਚਾਈ ਜਾ ਰਹੀ।
Uproar outside green land school parents protest complain that neither acs work nor is the water clean