ਭਾਰੀ ਬਾਰਿਸ਼ ਨੇ ਪਠਾਨਕੋਟ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਖੋਲ੍ਹੀ ਪੋਲ    15 ਅਗਸਤ ਤੋਂ ਸ਼ੁਰੂ ਹੋਵੇਗਾ ਹਾਕੀ ਵਿਸ਼ਵ ਕੱਪ, ਭਾਰਤ ਦਾ ਪਹਿਲਾ ਮੁਕਾਬਲਾ ਵੇਲਜ਼ ਨਾਲ    ਡੀਜ਼ਲ ਦਾ ਭੁਗਤਾਨ ਰੁਕਿਆ, ਪਠਾਨਕੋਟ ਚ ਦੋ ਦਿਨਾਂ ਤੋਂ ਕੂੜਾ ਚੁੱਕਣ ਦਾ ਕੰਮ ਠੱਪ    Samsung Freedom Sale: Galaxy S26 ਸੀਰੀਜ਼ ਤੇ ₹30,500 ਤੱਕ ਛੋਟ    ਪੰਚਕੂਲਾ ਚ ਜਨਰੇਟਰ ਚੁੱਕਦੇ ਸਮੇਂ ਕ੍ਰੇਨ ਪਲਟੀ, ਦੋ ਹੈਲਪਰਾਂ ਦੀ ਮੌਤ    ਪਿਤਾ ਨਾਲ ਵਾਪਰੀ ਘਟਨਾ ਦੇ ਮਾਮਲੇ ਚ ਪੁੱਤਰ ਨੂੰ ਉਮਰ ਕੈਦ    ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਬਾਹਰ ਖੜ੍ਹੀ ਪੁਲਿਸ ਗੱਡੀ ਤੇ ਲੱਗੀ ਗੋਲੀ    ਹਰਮਿੰਦਰ ਸਿੰਘ ਜੋਗੀਪੁਰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਚ ਨਿਯੁਕਤ    PSIEC ਪਲਾਟ ਅਲਾਟਮੈਂਟ ਮਾਮਲੇ ਚ ED ਦੀ ਵੱਡੀ ਕਾਰਵਾਈ, 11 ਥਾਵਾਂ ਤੇ ਛਾਪੇ    ਸੰਦੀਪ ਸਿੰਘ ਕੇਸ: ਪੀੜਤਾ ਨੇ ਅਦਾਲਤ ਬਦਲਣ ਦੀ ਕੀਤੀ ਮੰਗ   

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਦੇ ਹੈਬੋਵਾਲ ਵਿੱਚ ਕੰਪਰੈੱਸਡ ਬਾਇਓਗੈਸ ਪਲਾਂਟ ਦਾ ਰੱਖਿਆ ਨੀਂਹ ਪੱਥਰ

Cm-Bhagwant-Singh-Mann-Lays-Foun


LPTV Bureau / Ludhiana

ਬੁੱਢੇ ਨਾਲੇ ਦੀ ਜਲਦ ਹੋਵੇਗੀ ਸਫ਼ਾਈ

ਸੀਬੀਜੀ ਪਲਾਂਟ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਜਾਣ 'ਤੇ ਰੋਕ ਲੱਗੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

  • ਇਹ ਪ੍ਰੋਜੈਕਟ ਬੁੱਢੇ ਨਾਲੇ ਵਿੱਚ ਸੀਵਰੇਜ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਵੇਸਟ-ਟੂ-ਵੈਲਥ' ਮਿਸ਼ਨ ਤਹਿਤ 435 ਡੇਅਰੀ ਮਾਲਕਾਂ ਨੂੰ ਪਸ਼ੂਆਂ ਦੇ ਗੋਬਰ ਤੋਂ ਆਮਦਨ ਦੇ ਨਵੇਂ ਸਰੋਤ ਪੈਦਾ ਕਰਨ ਵਿੱਚ ਮਦਦ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਡੇਅਰੀ ਕੰਪਲੈਕਸ ਵਿੱਚ ਪੈਦਾ ਹੋਣ ਵਾਲੇ ਰੋਜ਼ਾਨਾ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਤੌਰ 'ਤੇ ਪ੍ਰੋਸੈਸ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • 2.5 ਏਕੜ ਵਿੱਚ ਸਥਾਪਤ ਕੀਤਾ ਜਾ ਰਿਹਾ 65 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸੀਬੀਜੀ ਪਲਾਂਟ ਸਤੰਬਰ 2027 ਤੱਕ ਕਾਰਜਸ਼ੀਲ ਹੋ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਇਹ ਪਲਾਂਟ ਰੋਜ਼ਾਨਾ ਲਗਭਗ 5 ਟਨ ਸੀਬੀਜੀ ਪੈਦਾ ਕਰੇਗਾ ਅਤੇ ਇਸ ਵਿੱਚ ਜੈਵਿਕ ਖਾਦ ਤਿਆਰ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਭਰ ਵਿੱਚ ਅਜਿਹੇ ਹੋਰ ਪਲਾਂਟ ਲਗਾਏ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪਿਛਲੀਆਂ ਸਰਕਾਰਾਂ ਨੇ ਕਈ ਪ੍ਰੋਗਰਾਮ ਸ਼ੁਰੂ ਕੀਤੇ ਪਰ ਪੰਜਾਬ ਦਾ ਵਿਕਾਸ ਕਰਨ ਦੀ ਬਜਾਏ, ਵਿਕਾਸ ਫੰਡਾਂ ਨੂੰ ਆਪਣੀਆਂ ਜੇਬਾਂ ਸੁੱਟ ਲਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • 'ਆਪ' ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਏਗੀ ਅਤੇ ਵਿਰੋਧੀ ਧਿਰ ਦੀਆਂ ਜ਼ਮਾਨਤਾਂ ਜ਼ਬਤ ਹੋ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ


ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਹੈਬੋਵਾਲ ਵਿਖੇ 65 ਕਰੋੜ ਰੁਪਏ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ ਗਿਆ ਜਿਸ ਨਾਲ ਬੁੱਢੇ ਨਾਲੇ ਵਿੱਚ ਕੂੜਾ-ਕਰਕਟ ਦਾਖਲ ਹੋਣ ਨੂੰ ਰੋਕਿਆ ਜਾਵੇਗਾ ਅਤੇ ਇਸ ਨਾਲ ਪਾਣੀ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਸ ਦੇ ਨਾਲ ਹੀ ਇਹ ਪਲਾਂਟ ਸੀਵਰੇਜ ਦੇ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਅਤੇ ਬੁੱਢੇ ਨਾਲੇ ਵਿੱਚ ਪ੍ਰਦੂਸ਼ਣ ਘਟਾਉਣ ਵਿੱਚ ਵੀ ਮਦਦ ਕਰੇਗਾ। ਇਹ ਪ੍ਰੋਜੈਕਟ 2.5 ਏਕੜ ਵਿੱਚ ਬਣਾਇਆ ਜਾ ਰਿਹਾ ਹੈ ਅਤੇ ਸਤੰਬਰ 2027 ਤੱਕ ਇਸ ਦੇ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ। ਇਸ ਪਲਾਂਟ ਵਿੱਚ 'ਵੇਸਟ-ਟੂ-ਵੈਲਥ' ਮਿਸ਼ਨ ਤਹਿਤ ਡੇਅਰੀ ਕੰਪਲੈਕਸ ਤੋਂ ਰੋਜ਼ਾਨਾ ਪੈਦਾ ਹੋਣ ਵਾਲੇ 300 ਟਨ ਪਸ਼ੂਆਂ ਦੇ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕੀਤਾ ਜਾਵੇਗਾ ਅਤੇ 435 ਡੇਅਰੀ ਮਾਲਕਾਂ ਨੂੰ ਸਿੱਧੇ ਤੌਰ 'ਤੇ ਲਾਭ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਸੀਬੀਜੀ ਅਤੇ ਜੈਵਿਕ ਬਾਇਓ-ਖਾਦ ਪੈਦਾ ਕਰੇਗਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਦੂਸ਼ਣ ਘਟਾਉਣ ਲਈ ਸੂਬੇ ਭਰ ਵਿੱਚ ਅਜਿਹੇ ਹੋਰ ਪਲਾਂਟ ਸਥਾਪਤ ਕੀਤੇ ਜਾਣਗੇ।

ਆਪਣੇ ਐਕਸ ਅਕਾਊਂਟ 'ਤੇ ਜਾਣਕਾਰੀ ਸਾਂਝੀ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਹੈਬੋਵਾਲ, ਲੁਧਿਆਣਾ ਵਿਖੇ 65 ਕਰੋੜ ਦੀ ਲਾਗਤ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀਬੀਜੀ) ਪਲਾਂਟ ਦਾ ਨੀਂਹ ਪੱਥਰ ਰੱਖਿਆ, ਜੋ ਸਤੰਬਰ 2027 ਤੱਕ ਕਾਰਜਸ਼ੀਲ ਹੋ ਜਾਵੇਗਾ। 'ਵੇਸਟ-ਟੂ-ਵੈਲਥ' ਮਿਸ਼ਨ ਤਹਿਤ, ਇਹ ਪਲਾਂਟ ਹਰ ਰੋਜ਼ ਪਸ਼ੂਆਂ ਦੇ 300 ਟਨ ਗੋਬਰ ਨੂੰ ਵਿਗਿਆਨਕ ਢੰਗ ਨਾਲ ਪ੍ਰੋਸੈਸ ਕਰੇਗਾ। ਇਹ ਕੂੜੇ-ਕਰਕਟ ਨੂੰ ਬੁੱਢੇ ਨਾਲੇ ਵਿੱਚ ਦਾਖਲ ਹੋਣ ਤੋਂ ਰੋਕੇਗਾ, ਸੀਵਰੇਜ ਜਾਮ ਹੋਣ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਮਦਦ ਕਰੇਗਾ ਅਤੇ ਇਸ ਨਾਲ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਹੋਵੇਗਾ। ਪੰਜਾਬ ਦੇ ਪਾਣੀਆਂ ਦੀ ਰਾਖੀ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਡੀ ਸਰਕਾਰ ਦੀ ਲੋਕ-ਪੱਖੀ ਪਹੁੰਚ ਸਾਡੇ ਕਿਸਾਨਾਂ ਦੇ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਰਹੀ ਹੈ ਅਤੇ ਭਵਿੱਖ ਵਿੱਚ ਰਹੇਗੀ।”

ਹੈਬੋਵਾਲ ਵਿਖੇ ਸੀਬੀਜੀ ਪਲਾਂਟ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, “ਅੱਜ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਇੱਥੇ ਕੰਪ੍ਰੈਸਡ ਬਾਇਓਗੈਸ ਪਲਾਂਟ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਮੈਂ ਇਸ ਪ੍ਰੋਜੈਕਟ ਨੂੰ ਸ਼ੁਰੂ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਲਈ ਐਚਪੀਸੀਐਲ (ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ) ਦੇ ਅਧਿਕਾਰੀਆਂ ਦਾ ਧੰਨਵਾਦ ਕਰਦਾ ਹਾਂ। ਇਹ ਪਹਿਲਕਦਮੀ ਬੁੱਢੇ ਨਾਲੇ ਦੇ ਪੁਨਰ ਸੁਰਜੀਤੀ ਪ੍ਰੋਗਰਾਮ ਤਹਿਤ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗੀ। ਇਹ ਪ੍ਰੋਜੈਕਟ 65 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਜਾਵੇਗਾ ਅਤੇ ਇਸ ਦੇ ਸਤੰਬਰ 2027 ਤੱਕ ਕਾਰਜਸ਼ੀਲ ਹੋਣ ਦੀ ਸੰਭਾਵਨਾ ਹੈ।”

ਇਸ ਪ੍ਰੋਜੈਕਟ ਦੇ ਲਾਗੂਕਰਨ ਵਿੱਚ ਪੰਜਾਬ ਸਰਕਾਰ ਦੀ ਭੂਮਿਕਾ ਨੂੰ ਉਜਾਗਰ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਵੱਲੋਂ ਇਸ ਪ੍ਰੋਜੈਕਟ ਲਈ 2.5 ਏਕੜ ਜ਼ਮੀਨ ਪ੍ਰਦਾਨ ਕੀਤੀ ਗਈ ਹੈ ਅਤੇ ਹੈਬੋਵਾਲ ਡੇਅਰੀ ਕੰਪਲੈਕਸ ਵਿੱਚ ਰੋਜ਼ਾਨਾ ਪੈਦਾ ਹੋਣ ਵਾਲੇ ਪਸ਼ੂਆਂ ਦੇ ਲਗਭਗ 300 ਟਨ ਗੋਬਰ ਨੂੰ ਵਿਗਿਆਨਕ ਤੌਰ 'ਤੇ ਪ੍ਰੋਸੈਸ ਅਤੇ ਨਿਪਟਾਰਾ ਕੀਤਾ ਜਾਵੇਗਾ। ਇਹ ਪ੍ਰੋਜੈਕਟ ਬੁੱਢੇ ਨਾਲੇ ਵਿੱਚ ਬਿਨਾਂ ਸੋਧੇ ਗੋਬਰ ਅਤੇ ਰਹਿੰਦ-ਖੂੰਹਦ ਨੂੰ ਦਾਖਲ ਹੋਣ ਤੋਂ ਰੋਕੇਗਾ, ਜਿਸ ਨਾਲ ਪਾਣੀ ਦਾ ਪ੍ਰਦੂਸ਼ਣ ਘਟੇਗਾ ਅਤੇ ਵਾਤਾਵਰਣ ਵਿੱਚ ਸੁਧਾਰ ਹੋਵੇਗਾ। ਇਹ ਪ੍ਰੋਜੈਕਟ ਡੇਅਰੀ ਕੰਪਲੈਕਸ ਵਿੱਚ ਅਤੇ ਇਸ ਦੇ ਆਲੇ ਦੁਆਲੇ ਸਫਾਈ ਵਿੱਚ ਵੀ ਵੱਡੇ ਪੱਧਰ 'ਤੇ ਸੁਧਾਰ ਕਰੇਗਾ।”

ਪ੍ਰੋਜੈਕਟ ਦੇ ਆਰਥਿਕ ਲਾਭਾਂ 'ਤੇ ਚਾਨਣਾ ਪਾਉਂਦਿਆਂ, ਮੁੱਖ ਮੰਤਰੀ ਨੇ ਕਿਹਾ, “ਇਸ ਪ੍ਰੋਜੈਕਟ ਨਾਲ 'ਵੇਸਟ-ਟੂ-ਵੈਲਥ' ਤਹਿਤ ਇਲਾਕੇ ਦੇ ਲਗਭਗ 435 ਡੇਅਰੀ ਮਾਲਕਾਂ ਨੂੰ ਸਿੱਧਾ ਲਾਭ ਹੋਵੇਗਾ। ਪਸ਼ੂਆਂ ਦੇ ਗੋਬਰ ਦੀ ਵਿਗਿਆਨਕ ਵਰਤੋਂ ਨਾਲ ਡੇਅਰੀ ਕਿਸਾਨਾਂ ਲਈ ਆਮਦਨ ਦੇ ਨਵੇਂ ਸਰੋਤ ਪੈਦਾ ਹੋਣਗੇ। ਇਹ ਪਲਾਂਟ ਜੈਵਿਕ ਬਾਇਓ-ਖਾਦ ਵੀ ਪੈਦਾ ਕਰੇਗਾ ਜਿਸ ਨਾਲ ਰਸਾਇਣਕ ਖਾਦਾਂ 'ਤੇ ਨਿਰਭਰਤਾ ਘਟੇਗੀ, ਮਿੱਟੀ ਦੀ ਉਪਜਾਊ ਸ਼ਕਤੀ ਵਧੇਗੀ ਅਤੇ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਮਦਦ ਮਿਲੇਗੀ। ਪਲਾਂਟ ਰੋਜ਼ਾਨਾ ਲਗਭਗ ਪੰਜ ਟਨ ਕੰਪਰੈੱਸਡ ਬਾਇਓਗੈਸ ਪੈਦਾ ਕਰੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਿੱਧੇ ਅਤੇ ਅਸਿੱਧੇ ਮੌਕੇ ਪੈਦਾ ਹੋਣਗੇ।”

ਵਾਤਾਵਰਣ ਸੁਰੱਖਿਆ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਕਿਹਾ, “ਸਾਡੀ ਸਰਕਾਰ ਪੰਜਾਬ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਪ੍ਰੋਜੈਕਟ ਪੰਜਾਬ ਵਿੱਚ ਵਾਤਾਵਰਨ ਅਨੁਕੂਲ ਨਿਵੇਸ਼ ਨੂੰ ਵੀ ਵੱਡਾ ਹੁਲਾਰਾ ਦੇਵੇਗਾ। ਇਹ ਸਿਰਫ਼ ਇੱਕ ਗੈਸ ਪਲਾਂਟ ਨਹੀਂ ਹੈ; ਇਹ ਪੰਜਾਬ ਨੂੰ ਪ੍ਰਦੂਸ਼ਣ ਰਹਿਤ, ਹਰਿਆ-ਭਰਿਆ ਅਤੇ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਪ੍ਰਤੀ ਸਾਡੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।”

ਸਾਫ਼-ਸੁਥਰੀ ਊਰਜਾ ਅਤੇ ਵਾਤਾਵਰਣ ਸੁਰੱਖਿਆ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਪ੍ਰਦੂਸ਼ਣ ਦੇ ਖ਼ਤਰੇ ਨੂੰ ਰੋਕਣ ਲਈ ਪੰਜਾਬ ਭਰ ਵਿੱਚ ਅਜਿਹੇ ਹੋਰ ਪਲਾਂਟ ਲਗਾਏ ਜਾਣਗੇ। ਮੈਂ ਲੋਕਾਂ ਨੂੰ ਇਹ ਵੀ ਅਪੀਲ ਕਰਦਾ ਹਾਂ ਕਿ ਉਹ ਇਹ ਯਕੀਨੀ ਬਣਾਉਣ ਕਿ ਸੂਬੇ ਦੇ ਜਲ ਸਰੋਤਾਂ ਵਿੱਚ ਗੰਦਾ ਪਾਣੀ ਨਾ ਪਾਇਆ ਜਾਵੇ ਤਾਂ ਜੋ ਮਨੁੱਖੀ ਭਲਾਈ ਲਈ ਇਹਨਾਂ ਸਰੋਤਾਂ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ।”

ਉਨ੍ਹਾਂ ਕਿਹਾ, “ਇਹ ਮੰਦਭਾਗਾ ਹੈ ਕਿ ਸੂਬੇ ਦਾ ਪਾਣੀ ਹੁਣ ਪੀਣ ਯੋਗ ਨਹੀਂ ਰਿਹਾ ਅਤੇ ਜ਼ਿਆਦਾਤਰ ਜ਼ੋਨ ਡਾਰਕ ਜ਼ੋਨ ਵਿੱਚ ਜਾ ਰਹੇ ਹਨ। ਜਦੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਸੀ, ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 22 ਫ਼ੀਸਦ ਨਹਿਰੀ ਪਾਣੀ ਵਰਤਿਆ ਜਾ ਰਿਹਾ ਸੀ ਪਰ ਅੱਜ ਇਹ 88 ਫ਼ੀਸਦ ਤੋਂ ਵੱਧ ਹੋ ਗਿਆ ਹੈ।”

ਨਹਿਰੀ ਸਿੰਚਾਈ ਦੇ ਵਿਸਥਾਰ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ 14,000 ਕਿਲੋਮੀਟਰ ਪਾਈਪਾਂ ਵਿਛਾਈਆਂ ਹਨ, ਜੋ ਕਿ ਕੈਨੇਡਾ ਅਤੇ ਬਾਘਾਪੁਰਾਣਾ ਵਿਚਕਾਰ ਦੂਰੀ ਦੇ ਬਰਾਬਰ ਹੈ। ਇਸ ਤੋਂ ਇਲਾਵਾ, ਇਸ ਸਾਲ ਦੇ ਅੰਤ ਤੱਕ ਹੋਰ 7,000 ਕਿਲੋਮੀਟਰ ਪਾਈਪਾਂ ਵਿਛਾਈਆਂ ਜਾਣਗੀਆਂ। ਅਸੀਂ ਸੂਬੇ ਦੇ ਹਰ ਕੋਨੇ ਵਿੱਚ ਕਿਸਾਨਾਂ ਦੀ ਸਹੂਲਤ ਲਈ ਪਾਈਪਾਂ ਵਿਛਾਈਆਂ ਹਨ ਅਤੇ ਖਾਲ਼ਿਆਂ ਨੂੰ ਬਹਾਲ ਕੀਤਾ ਹੈ। ਇਸ ਨਾਲ ਕਿਸਾਨਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਜਿਸ ਨਾਲ ਉਨ੍ਹਾਂ ਨੂੰ ਬੇਹੱਦ ਲਾਭ ਹੋ ਰਿਹਾ ਹੈ। ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ ਤਾਂ ਜੋ ਪਾਣੀ ਦਾ ਪੱਧਰ ਵਧਾਇਆ ਜਾ ਸਕੇ। ਇਹਨਾਂ ਪੁਆਇੰਟਾਂ ਸਦਕਾ 21 ਲੱਖ ਕਿਊਸਿਕ ਪਾਣੀ ਰੀਚਾਰਜ ਕੀਤਾ ਗਿਆ ਹੈ ਜਿਸ ਨਾਲ ਪਾਣੀ ਦੇ ਪੱਧਰ ਵਿੱਚ ਦੋ ਤੋਂ ਚਾਰ ਮੀਟਰ ਤੱਕ ਵਾਧਾ ਹੋਇਆ ਹੈ।”

Cm Bhagwant Singh Mann Lays Foundation Stone Of Compressed Biogas Plant In Ludhiana s Haibowal


Popular Posts
Just Now