ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਸਾਂਝ ਕੇਂਦਰ ਦੀ ਅਚਨਚੇਤ ਚੈਕਿੰਗ
August 18, 2026 / punjab
Lptv News /
Panjab
ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ
ਪੁਲਿਸ ਸਾਂਝ ਕੇਂਦਰ ਲੋਕਾਂ ਅਤੇ ਪੁਲਿਸ ਵਿਚਕਾਰ ਸਾਂਝ ਮਜ਼ਬੂਤ
ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੁਲਿਸ ਸਾਂਝ ਕੇਂਦਰ, ਜੰਡਿਆਲਾ ਗੁਰੂ ਵਿਖੇ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ, ਕੇਂਦਰ ਦੇ ਰਿਕਾਰਡ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।
ਮੰਤਰੀ ਨੇ ਕੇਂਦਰ ਵਿਖੇ ਪਹੁੰਚੇ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਮਿਲ ਰਹੀਆਂ ਸੇਵਾਵਾਂ ਅਤੇ ਕੇਂਦਰ ਦੀ ਕਾਰਗੁਜ਼ਾਰੀ ਸਬੰਧੀ ਫੀਡਬੈਕ ਵੀ ਹਾਸਲ ਕੀਤਾ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਅਤੇ ਕੰਮਕਾਜ ਦੇ ਢੰਗ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਲਈ।
ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੁਲਿਸ ਸਾਂਝ ਕੇਂਦਰ ਲੋਕਾਂ ਅਤੇ ਪੁਲਿਸ ਵਿਚਕਾਰ ਸਾਂਝ ਮਜ਼ਬੂਤ ਕਰਨ ਅਤੇ ਨਾਗਰਿਕਾਂ ਨੂੰ ਪੁਲਿਸ ਨਾਲ ਸਬੰਧਤ ਸੇਵਾਵਾਂ ਸੁਚੱਜੇ ਤੇ ਲੋਕ-ਪੱਖੀ ਮਾਹੌਲ ਵਿੱਚ ਮੁਹੱਈਆ ਕਰਵਾਉਣ ਲਈ ਸਥਾਪਿਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਸਮਾਂਬੱਧ ਹਨ ਅਤੇ ਇਨ੍ਹਾਂ ਦਾ ਮਾਹੌਲ ਆਮ ਥਾਣਿਆਂ ਤੋਂ ਵੱਖਰਾ ਰੱਖਿਆ ਗਿਆ ਹੈ, ਤਾਂ ਜੋ ਲੋਕ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਆਪਣੀਆਂ ਸਮੱਸਿਆਵਾਂ ਦਰਜ ਕਰਵਾ ਕੇ ਲੋੜੀਂਦੀਆਂ ਸੇਵਾਵਾਂ ਹਾਸਲ ਕਰ ਸਕਣ।
Surprise inspection of jandiala guru saanjh kendra by harbhajan singh eto