ਸੰਗਰੂਰ ਵਿੱਚ 20 ਅਗਸਤ ਨੂੰ ਸਕੂਲ-ਕਾਲਜ ਬੰਦ, ਸਰਕਾਰੀ ਛੁੱਟੀ ਦਾ ਐਲਾਨ
LPTV News / Panjab
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸੰਗਰੂਰ ਜ਼ਿਲ੍ਹੇ ਵਿੱਚ 20 ਅਗਸਤ ਨੂੰ ਸਰਕਾਰੀ ਛੁੱਟੀ ਰਹੇਗੀ। ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਹੁਕਮਾਂ ਅਨੁਸਾਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਅਰਧ-ਸਰਕਾਰੀ ਦਫ਼ਤਰਾਂ ਦੇ ਨਾਲ ਸਰਕਾਰੀ ਅਤੇ ਪ੍ਰਾਈਵੇਟ ਸਕੂਲ-ਕਾਲਜ ਵੀ ਬੰਦ ਰਹਿਣਗੇ। ਬਰਸੀ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ, ਜਿਨ੍ਹਾਂ ਸਕੂਲਾਂ ਅਤੇ ਕਾਲਜਾਂ ਵਿੱਚ ਬੋਰਡ ਜਾਂ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਤੇ ਛੁੱਟੀ ਦੇ ਇਹ ਹੁਕਮ ਲਾਗੂ ਨਹੀਂ ਹੋਣਗੇ।
Schools And Colleges To Remain Closed In Sangrur On August 20 Public Holiday Announced