ਵਿਕਾਸਸ਼ੀਲ ਸਮਾਜ ਦੀ ਉਸਾਰੀ ਲਈ ਨੌਜਵਾਨ ਵਰਗ ਵਿੱਚ ਨਿਵੇਸ਼ ਕਰਨ ਦੀ ਲੋੜ: ਡਾ.ਰਾਜੇਸ਼ ਗਰੋਵਰ
August 12, 2026 / technology
LPTV Bureau /
Kapurthla
ਸਾਇੰਸ ਸਿਟੀ ਵੱਲੋਂ ਕੌਮਾਂਤਰੀ ਨੌਜਵਾਨ ਦਿਵਸ ਮਨਾਇਆ ਗਿਆ
ਨਵਨੀਨਤਾ ‘ਚ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਲਈ ਵੱਧ ਤੋਂ ਵੱਧ ਮੌਕੇ ਪੈਦਾ ਕਰੋ
ਨੌਜਵਾਨ ਦੇਸ਼ ਦੇ ਭਵਿੱਖ ਨਿਰਮਾਤਾ
ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਵਿਸ਼ਵ-ਵਿਆਪੀ ਚੁਣੌਤੀਆਂ ਪ੍ਰਤੀ ਨੌਜਵਾਨ ਵਰਗ ਨੂੰ ਜਾਗਰੂਕ ਕਰਨ ਦੇ ਆਸ਼ੇ ਨਾਲ ਕੌਮਾਂਤਰੀ ਨੌਜਵਾਨ ਦਿਵਸ ਤੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਾਕਾਰਾਤਮਿਕ ਬਦਲਾਅ ਲਿਆਉਣ ਵਾਸਤੇ ਨੌਜਵਾਨਾਂ ਨੂੰ ਇਕ ਏਜੰਟ ਵਜੋਂ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ 100 ਤੋਂ ਵੱਧ ਨੌਜਵਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਲੇ ਹਿੱਸਾ ਲਿਆ।
ਇਸ ਵਾਰ ਕੌਮਾਂਤਰੀ ਨੌਜਵਾਨ ਦਿਵਸ ਮਨਾਉਣ ਦਾ ਸਿਰਲੇਖ “ਸਾਂਝੀਆਂ ਇੱਛਾਵਾ ਲਈ ਵੱਖ-ਵੱਖ ਦ੍ਰਿਸ਼ਟੀਕੋਣ“ ਇਸ ਗੱਲ ਦੀ ਹਾਮੀ ਭਰਦਾ ਹੈ ਕਿ ਨੌਜਾਵਾਨ ਵਰਗ ਭਾਵੇਂ ਕਿਸੇ ਵੀ ਖਿੱਤੇ, ਸੱਭਿਆਚਾਰ ਅਤੇ ਸਮਾਜਕ ਆਰਥਿਕ ਪਿਛੋਕੜ ਨਾਲ ਸੰਬੰਧਤ ਹੋਵੇ ਸਾਰਿਆਂ ਦੀ ਇੱਛਾ ਇਕੋ ਹੀ ਹੈ ਸਾਰਿਆਂ ਲਈ ਇਕਸਮਾਨ ਰੋਜ਼ਗਾਰ ਦੇ ਮੌਕੇ, ਮਿਆਰੀ ਸਿੱਖਿਆ ਅਤੇ ਸਥਾਈ ਭਵਿੱਖ ਹੋਵੇ।
ਇਸ ਮੌਕੇ ਸਾਇੰਸ ਸਟੀ ਦੇ ਡਾਇਰੈਕਟਰ ਡਾ.ਰਾਜੇਸ਼ ਗਰੋਵਰ ਨੇ ਖੁਸ਼ਹਾਲ ਅਤੇ ਵਿਕਾਸਸ਼ੀਲ ਸਮਾਜ ਦੀ ਉਸਾਰੀ ਲਈ ਨੌਜਵਾਨ ਵਰਗ ਵਿੱਚ ਨਿਵੇਸ਼ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਤਰੱਕੀ ਤੇ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਅ ਰਹੇ ਹਨ । ਉਨ੍ਹਾਂ ਹੁਨਰਮੰਦ ਅਤੇ ਨਵੀਨਤਕਾਰੀ ਨੌਜਵਾਨਾਂ ਨੂੰ ਦੇਸ਼ ਨੂੰ ਸਫ਼ਲਤਾ ਅਤੇ ਖੁਸ਼ਹਾਲੀ ਦੇ ਰਾਹ ਤੋਰਨ ਵਾਲੇ ਮਜ਼ਬੂਤ ਸ਼ਕਤੀ ਦੱਸਿਆ। ਉਨ੍ਹਾਂ ਕਿਹਾ ਕਿ ਦੇਸ਼ ਦਾ ਭਵਿੱਖ ਇਸ ਨੌਜਵਾਨ ਪੀੜ੍ਹੀ ਦੇ ਹੱਥਾਂ ਵਿੱਚ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਲੀਡਰਸ਼ਿਪ ਗੁਣਾਂ ਨੂੰ ਨਿਖਾਰਨ, ਨਿਰੰਤਰ ਸਿੱਖਣ ਦੀ ਭਾਵਨਾ ਅਪਣਾਉਣ ਅਤੇ ਦੇਸ਼ ਦੀ ਉਸਾਰੀ ਵਿੱਚ ਪ੍ਰਭਾਵਸ਼ਾਲੀ ਯੋਗਦਾਨ ਪਾਉਣ ਵੱਲ ਪ੍ਰੇਰਿਤ ਕੀਤਾ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡਾਇਰੈਕਟਰ ਯੂਥ ਵੈਲਫ਼ੇਅਰ,ਡਾ. ਭੀਮ ਇੰਦਰ ਸਿੰਘ ਇਸ ਮੌਕੇ ਮੁਖ ਬੁਲਾਰੇ ਵਜੋਂ ਹਾਜ਼ਰ ਹੋਏ ਅਤੇ ਉਨ੍ਹਾਂ ਨੇ ਵਿਗਿਆਨ,ਤਕਨਾਲੌਜੀ ਅਤੇ ਨਵੀਨਤਾ ਦੇ ਖੇਤਰ ਵਿੱਚ ਨੌਜਵਾਨਾਂ ਦੀ ਭੂਮਿਕਾ ਤੇ ਚਾਨਣਾ ਪਾਇਆ । ਉਨ੍ਹਾਂ ਦੱਸਿਆ ਕਿ ਅੱਜ ਨੌਜਵਾਨ ਵਰਗ ਦੁਨੀਆਂ ਦੀਆਂ ਚੁਣੌਤੀਆਂ ਦੇ ਹੱਲ ਆਰਟੀਫ਼ਿਸ਼ੀਅਲ ਇੰਟੈਲੀਜੈਂਸੀ ਵਰਗੀਆਂ ਨੂੰ ਤਕਨੀਕਾਂ ਨੂੰ ਆਪਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਸਿਰਫ਼ ਨਵੀਆਂ-ਨਵੀਆਂ ਤਕਨੀਕਾਂ ਦੀ ਵਰਤੋਂ ਤੱਕ ਹੀ ਸੀਮਿਤ ਨਹੀਂ ਹੈ ਸਗੋਂ ਉਹ ਵਧੇਰੇ ਨਵੀਨਤਕਾਰੀ ਤੇ ਉਦਮੀ ਹੈ ਜੋ ਚੁਸਤ –ਦਰੁਸਤ ਅਤੇ ਸਥਾਈ ਭਵਿੱਖ ਦੇ ਪੂਰਨੇ ਪਾ ਰਿਹਾ ਹੈ। ਉਨ੍ਹਾਂ ਵਿਦਿਅਕ ਸੰਸਥਾਵਾਂ ਅਤੇ ਨੀਤੀਆਂ ਬਣਾਉਣ ਵਾਲਿਆਂ ਨੂੰ ਅਪੀਲ ਨਵਨੀਨਤਾ, ਅਤੇ ਲੀਡਰਸ਼ਿਪ ਵਿੱਚ ਨੌਜਵਾਨਾਂ ਦੀ ਹਿੱਸੇਦਾਰੀ ਵਧਾਉਣ ਲਈ ਵੱਧ ਤੋਂ ਵੱਧ ਮੌਕੇ ਪੈਦਾ ਕਰੋ।
Need To Invest In The Youth For Building A Progressive Society Dr Rajesh Grover