ਪੰਜਾਬ 'ਚ ਅੱਜ ਤੋਂ 'ਯੈਲੋ ਅਲਰਟ'- ਪੱਛਮੀ ਗੜਬੜੀ ਕਾਰਨ 4 ਦਿਨ ਪਵੇਗਾ ਮੀਂਹ
March 14, 2026 / punjab
Punjab
ਪੰਜਾਬ 'ਚ ਅੱਜ ਤੋਂ 'ਯੈਲੋ ਅਲਰਟ': ਪੱਛਮੀ ਗੜਬੜੀ ਕਾਰਨ 4 ਦਿਨ ਪਵੇਗਾ ਮੀਂਹ
ਚੰਡੀਗੜ੍ਹ: ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਸਮ ਨੇ ਆਪਣਾ ਮਿਜਾਜ਼ ਬਦਲ ਲਿਆ ਹੈ। ਮੌਸਮ ਵਿਭਾਗ ਨੇ ਅੱਜ (14 ਮਾਰਚ) ਤੋਂ ਅਗਲੇ ਚਾਰ ਦਿਨਾਂ ਲਈ ਸੂਬੇ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਨੂੰ ਲੈ ਕੇ 'ਯੈਲੋ ਅਲਰਟ' ਜਾਰੀ ਕੀਤਾ ਹੈ। ਪਹਾੜੀ ਇਲਾਕਿਆਂ ਵਿੱਚ ਸਰਗਰਮ ਹੋਈ ਪੱਛਮੀ ਗੜਬੜੀ ਦਾ ਅਸਰ ਹੁਣ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲੇਗਾ।
ਮੀਂਹ ਦੀ ਭਾਰੀ ਕਿੱਲਤ
ਇਸ ਵਾਰ ਮਾਰਚ ਮਹੀਨੇ ਵਿੱਚ ਪੰਜਾਬ ਵਿੱਚ ਬਹੁਤ ਘੱਟ ਬਾਰਿਸ਼ ਹੋਈ ਹੈ। ਅੰਕੜਿਆਂ ਅਨੁਸਾਰ ਹੁਣ ਤੱਕ ਆਮ ਨਾਲੋਂ 97 ਫ਼ੀਸਦੀ ਘੱਟ ਮੀਂਹ ਪਿਆ ਹੈ। ਲੁਧਿਆਣਾ, ਪਟਿਆਲਾ ਅਤੇ ਸੰਗਰੂਰ ਵਰਗੇ ਜ਼ਿਲ੍ਹਿਆਂ ਵਿੱਚ ਹੁਣ ਤੱਕ 0 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤੀ ਗਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ।
ਤਾਪਮਾਨ ਵਿੱਚ ਗਿਰਾਵਟ
ਪਿਛਲੇ 24 ਘੰਟਿਆਂ ਵਿੱਚ ਪਾਰੇ ਵਿੱਚ ਮਾਮੂਲੀ ਗਿਰਾਵਟ ਆਈ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 31.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 7 ਦਿਨਾਂ ਵਿੱਚ ਤਾਪਮਾਨ 3 ਤੋਂ 5 ਡਿਗਰੀ ਤੱਕ ਹੋਰ ਹੇਠਾਂ ਡਿੱਗ ਸਕਦਾ ਹੈ।
ਅਗਲੇ ਦਿਨਾਂ ਦੀ ਭਵਿੱਖਬਾਣੀ:
ਅੱਜ (14 ਮਾਰਚ): ਪਠਾਨਕੋਟ, ਅੰਮ੍ਰਿਤਸਰ, ਫਰੀਦਕੋਟ ਅਤੇ ਫਾਜ਼ਿਲਕਾ ਵਿੱਚ ਤੇਜ਼ ਹਵਾਵਾਂ ਤੇ ਬੂੰਦਾਬਾਂਦੀ ਦੀ ਸੰਭਾਵਨਾ।
15 ਤੇ 16 ਮਾਰਚ: ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਮੋਹਾਲੀ ਅਤੇ ਰੂਪਨਗਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ।
17 ਮਾਰਚ: ਪਠਾਨਕੋਟ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਵਿੱਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ।
Powered by
yellow alert in punjab from today rain will occur for 4 days due to western disturbance