15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਰੰਗਾ
Lptv News Service / Hoshiarpur
80ਵਾਂ ਆਜ਼ਾਦੀ ਦਿਹਾੜਾ ਡਿਪਟੀ ਕਮਿਸ਼ਨਰ ਨੇ ਲਿਆ ਤਿਆਰੀਆਂ ਤੇ ਪ੍ਰਬੰਧਾਂ ਦਾ ਜਾਇਜ਼ਾ
13 ਅਗਸਤ ਨੂੰ ਹੋਵੇਗੀ ਫੁੱਲ ਡਰੈਸ ਰਿਹਰਸਲ
ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਟਰੈਫਿਕ ਅਤੇ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਅਮਲ ਵਿਚ ਲਿਆਉਣ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਵਿਚ ਸਜਾਵਟ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ 13 ਅਗਸਤ ਨੂੰ ਫੁੱਲ ਡਰੈਸ ਰਿਹਰਸਲ ਹੋਵੇਗੀ ਜਿਸ ਦੀਆਂ ਤਿਆਰੀਆਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਸਮਾਗਮ ਦੌਰਾਨ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਆਧਾਰਤ ਕੋਰੀਓਗ੍ਰਾਫ਼ੀ ਪੇਸ਼ ਕੀਤੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਮੀਣਾ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
Cabinet minister dr ravjot singh will hoist the tricolour on august 15