ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।"/> ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।"> ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।" />
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਮੋਹਾਲੀ ਤੋਂ ਸੂਬਾ ਪੱਧਰੀ ਮੁਹਿੰਮ ਦੀ ਸ਼ੁੂਰੂਆਤ    ਲੁਧਿਆਣਾ ‘ਚ ਤੀਆਂ ਦਾ ਸ਼ਾਨਦਾਰ ਸਮਾਗਮ, ਮਦਨ ਲਾਲ ਬੱਗਾ ਤੇ ਮੇਅਰ ਇੰਦਰਜੀਤ ਕੌਰ ਨੇ ਕੀਤੀ ਸ਼ਿਰਕਤ    15 ਅਗਸਤ ਨੂੰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਲਹਿਰਾਉਣਗੇ ਤਰੰਗਾ    ਸੀਟੀ ਯੂਨੀਵਰਸਿਟੀ ਵਿਖੇ ਪੰਜਾਬ ਯੂਥ ਡਿਪਲੋਮੈਟਿਕ ਸਮਿਟ–ਮਾਡਲ ਯੂਨਾਈਟਿਡ ਨੇਸ਼ਨਜ਼ ਦਾ ਆਯੋਜਨ    ਬੇਅਦਬੀ ਕਾਨੂੰਨ ਵਿੱਚ ਹਿੰਦੂ ਧਾਰਮਿਕ ਗ੍ਰੰਥ ਸ਼ਾਮਲ ਨਾ ਕਰਨ ’ਤੇ ਰੋਸ, ਸ਼੍ਰੀ ਹਿੰਦੂ ਨਿਆਂ ਪੀਠ ਨੇ ਕੀਤੀ ਇੱਕ ਰੋਜ਼ਾ ਸੰਕੇਤਕ ਭੁੱਖ ਹੜਤਾਲ    *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ*    *’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਖਰਲੀਆਂ 10 ਪ੍ਰਕਿਰਿਆਵਾਂ ਅਧੀਨ 316.50 ਕਰੋੜ ਰੁਪਏ ਦੀ ਲਾਗਤ ਨਾਲ 2.44 ਲੱਖ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਏੇ*    ਢਿੱਲੋਂ ਵਲੋਂ ਪੰਜਾਬ ਭਾਜਪਾ ਦਾ ਅਧਿਕਾਰਤ ਵਟਸਐਪ ਚੈਨਲ ਲਾਂਚ    ਮਹਾਰਾਸ਼ਟਰ ’ਚ ਦੁੱਧ ਹੋਇਆ ਮਹਿੰਗਾ, 11 ਅਗਸਤ ਤੋਂ ₹2 ਪ੍ਰਤੀ ਲੀਟਰ ਵਾਧਾ    CBSE 12ਵੀਂ ਸਪਲੀਮੈਂਟਰੀ ਨਤੀਜਾ ਇਸ ਹਫ਼ਤੇ ਆਉਣ ਦੀ ਉਮੀਦ, ਵਿਦਿਆਰਥੀ ਰੱਖਣ ਨਜ਼ਰ   

ਪੰਜਾਬ ਵਿਧਾਨ ਸਭਾ ਵੱਲੋਂ 9 ਅਹਿਮ ਬਿੱਲ ਪਾਸ

-punjabvidhansabha-punjabgovernm


LPTV News / Chandigarh

ਸਿੱਖਿਆ, ਕਰ, ਰੁਜ਼ਗਾਰ, ਪੇਂਡੂ ਵਿਕਾਸ, ਬੁਨਿਆਦੀ ਢਾਂਚਾ ਅਤੇ ਵਾਤਾਵਰਣ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਬਿੱਲ ਕੀਤੇ ਪਾਸ

ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਪੰਜਾਬ ਵਿਧਾਨ ਸਭਾ ਨੇ ਅੱਜ ਸਿੱਖਿਆ, ਬੁਨਿਆਦੀ ਢਾਂਚਾ, ਕਰ, ਰੁਜ਼ਗਾਰ, ਪੇਂਡੂ ਵਿਕਾਸ ਅਤੇ ਵਾਤਾਵਰਣ ਸੁਰੱਖਿਆ ਸਮੇਤ ਵੱਖ-ਵੱਖ ਖੇਤਰਾਂ ਨਾਲ ਸਬੰਧਤ 9 ਅਹਿਮ ਬਿੱਲ ਪਾਸ ਕੀਤੇ, ਜਿਸ ਨਾਲ ਸੂਬੇ ਵਿੱਚ ਵਿਧਾਨਕ ਅਤੇ ਰੈਗੂਲੇਟਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਰਾਹ ਪੱਧਰਾ ਹੋਇਆ ਹੈ।

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਕਾਮਨ ਇਨਫਰਾਸਟ੍ਰਕਚਰ (ਰੈਗੂਲੇਸ਼ਨ ਐਂਡ ਮੇਨਟੇਨੈਂਸ) ਸੋਧ ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤਾ ਗਿਆ ‘ਦ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਸਦਨ ਵੱਲੋਂ ਯੂਨੀਵਰਸਿਟੀਆਂ ਨਾਲ ਸਬੰਧਤ ਤਿੰਨ ਬਿੱਲ ਵੀ ਪਾਸ ਕੀਤੇ ਗਏ। ਇਹਨਾਂ ਬਿੱਲਾਂ ਵਿੱਚ ਕਲਾਊਡ ਯੂਨੀਵਰਸਿਟੀ, ਹੁਸ਼ਿਆਰਪੁਰ ਬਿੱਲ, 2026, ਐਮ.ਐਸ. ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਅਤੇ ਫਿਜ਼ਿਕਸਵਾਲਾ ਡਿਜੀਟਲ ਯੂਨੀਵਰਸਿਟੀ, ਪਟਿਆਲਾ ਬਿੱਲ, 2026 ਸ਼ਾਮਲ ਸਨ ਜੋ ਕਿ ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਵੱਲੋਂ ਪੇਸ਼ ਕੀਤੇ ਗਏ ਅਤੇ ਬਹੁਮਤ ਨਾਲ ਪਾਸ ਹੋ ਗਏ।

ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਗੁਡਜ਼ ਐਂਡ ਸਰਿਵਸਜ਼ ਟੈਕਸ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋ ਗਿਆ।

ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਰਾਜ ਆਊਟਸੋਰਸਡ ਪਰਸੋਨਲ (ਟਰਾਂਜਿਸ਼ਨ ਟੂ ਕੰਟਰੈਕਟੂਅਲ ਇੰਗੇਜਮੈਂਟ) ਬਿੱਲ, 2026 ਸਰਬਸੰਮਤੀ ਨਾਲ ਪਾਸ ਹੋਇਆ।

ਪੰਚਾਇਤੀ ਰਾਜ ਅਤੇ ਪੇਂਡੂ ਵਿਕਾਸ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪੰਚਾਇਤੀ ਰਾਜ (ਸੋਧ) ਬਿੱਲ, 2026 ਬਹੁਮਤ ਨਾਲ ਪਾਸ ਹੋਇਆ।

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤਾ ਗਿਆ ਪੰਜਾਬ ਪ੍ਰੋਟੈਕਸ਼ਨ ਆਫ਼ ਟ੍ਰੀਜ਼ ਬਿੱਲ, 2026 ਵੀ ਬਹੁਮਤ ਨਾਲ ਪਾਸ ਹੋਇਆ।

ਇਨ੍ਹਾਂ 9 ਬਿੱਲਾਂ ਦਾ ਪਾਸ ਹੋਣਾ ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨ ਨੂੰ ਮਜ਼ਬੂਤ ਕਰਨ, ਮਿਆਰੀ ਅਤੇ ਪਹੁੰਚਯੋਗ ਸਿੱਖਿਆ ਨੂੰ ਉਤਸ਼ਾਹਿਤ ਕਰਨ, ਸੰਸਥਾਗਤ ਅਤੇ ਪ੍ਰਬੰਧਕੀ ਪ੍ਰਣਾਲੀਆਂ ਨੂੰ ਸੁਚਾਰੂ ਬਣਾਉਣ, ਕਰਮਚਾਰੀਆਂ ਅਤੇ ਨਾਗਰਿਕਾਂ ਦੇ ਹਿੱਤਾਂ ਦੀ ਰਾਖੀ ਕਰਨ, ਪੇਂਡੂ ਸੰਸਥਾਵਾਂ ਨੂੰ ਸਸ਼ਕਤ ਬਣਾਉਣ ਅਤੇ ਸੂਬੇ ਵਿੱਚ ਵਾਤਾਵਰਣ ਸੁਰੱਖਿਆ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ।

punjabvidhansabha punjabgovernment punjabbills2026 educationreforms taxationreforms ruraldevelopment employmentreforms environmentalprotection


Popular Posts
Just Now