ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ- ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ

ਪੰਜਾਬ ਵਿੱਚ ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨ


1 / Chandigarh

ਨਵੇਂ ਰਾਸ਼ਨ ਕਾਰਡਾਂ ਲਈ ਪੋਰਟਲ 11 ਅਗਸਤ ਤੱਕ ਖੁੱਲ੍ਹਾ; 14,000 ਤੋਂ ਵੱਧ ਡਿਪੂਆਂ ਉੱਤੇ ਈਪੋਸ ਮਸ਼ੀਨਾਂ ਨਾਲ ਵੰਡੇ ਜਾਣ ਵਾਲੇ ਅਨਾਜ ਵਿੱਚ ਆਈ ਪਾਰਦਰਸ਼ਿਤਾ

ਰਾਸ਼ਨ ਡਿਪੂਆਂ ਵਿਖੇ ਪੰਜਾਬ ਸਰਕਾਰ ਦੀ ਲੋਕ ਪੱਖੀ ਪਹਿਲ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ


ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ ** 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ ਤੇ ਵੀ ਅਰਜ਼ੀ ਦੇ ਸਕਦੇ ਹਨ। ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨਾਲ ਲੈਸ ਹਨ ਅਤੇ ਇਨ੍ਹਾਂ ਮਸ਼ੀਨਾਂ ਰਾਹੀਂ ਡਿਪੂਆਂ ਉੱਤੇ ਵੰਡੇ ਜਾਣ ਵਾਲੇ ਅਨਾਜ ਵਿੱਚ ਪਾਰਦਰਸ਼ਿਤਾ ਆਈ ਹੈ।

ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਅਜਿਹੇ 2,800 ਹੋਰ ਡਿਪੂ ਵੰਡੇ ਗਏ ਹਨ।
ਇਸ ਤੋਂ ਇਲਾਵਾ ਹੁਣ ਡਿਪੂਆਂ ਵਿਖੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਮਿਲਣ ਵਾਲੀ ਕਣਕ ਤੋਂ ਛੁੱਟ ਪੰਜਾਬ ਸਰਕਾਰ ਦੀ ਇੱਕ ਬੇਹੱਦ ਮਹੱਤਵਪੂਰਨ ਲੋਕ ਪੱਖੀ ਪਹਿਲ ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰਤੀ ਕਿੱਟ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਿਲ ਹਨ।

No family to be left out of nfsa ration scheme in punjab food civil supplies minister lal chand kataruchak


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now