ਮਾਨ ਸਰਕਾਰ ਨੇ ਇਕ ਹੋਰ ਵਾਅਦਾ ਕੀਤਾ ਪੂਰਾ, ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਤਹਿਤ ਰਕਮ ਕੀਤੀ ਜਾਰੀ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ ਹੈ। ਪੰਜਾਬ ਸਰਕਾਰ ਨੇ ਇਕ ਹੋਰ ਵਾਅਦਾ ਪੂਰਾ ਕਰਦੇ ਹੋਏ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਤਹਿਤ 5 ਲੱਖ ਰੁਪਏ ਪ੍ਰਤੀ ਪਰਿਵਾਰ ਦੀ ਰਕਮ ਜਾਰੀ ਕਰ ਦਿੱਤੀ ਹੈ। ਹੁਣ ਤਕ ਭਗਵੰਤ ਮਾਨ ਸਰਕਾਰ 39.55 ਕਰੋੜ ਰੁਪਏ ਦੀ ਰਕਮ ਜਾਰੀ ਕਰ ਚੁੱਕੀ ਹੈ।
ਭਗਵੰਤ ਮਾਨ ਨੇ ਇਹ ਕੀਤਾ ਟਵੀਟ
ਵਾਅਦੇ ਦੀ ਪੱਕੀ ਮਾਨ ਸਰਕਾਰ‼️
ਕਿਸਾਨਾਂ ਨਾਲ ਮੀਟਿੰਗ ਮਗਰੋਂ 3 ਦਿਨਾਂ ‘ਚ ਹੀ CM
@BhagwantMann ਨੇ ਕਿਸਾਨ ਅੰਦੋਲਨ ਦੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਮਦਦ ਤਹਿਤ ₹5 ਲੱਖ ਪ੍ਰਤੀ ਪਰਿਵਾਰ ਦੀ ਰਾਸ਼ੀ ਜਾਰੀ ਕੀਤੀ। ਹੁਣ ਤੱਕ ਪੰਜਾਬ ਸਰਕਾਰ ₹39.55 ਕਰੋੜ ਦੀ ਰਾਸ਼ੀ ਜਾਰੀ ਕਰ ਚੁੱਕੀ ਹੈ
The Honble government made another promise and released the amount under financial assistance to the families of farmers