ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਪੰਜਾਬ 'ਚ ਇਸ ਦਿਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖ਼ਰੀਦ, ਸਰਕਾਰ ਨੇ ਐਲਾਨੀ ਤਰੀਕ

ਪੰਜਾਬ 'ਚ ਇਸ ਦਿਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖ਼ਰੀਦ, ਸਰਕਾਰ ਨੇ ਐਲਾਨ


LPTV / Chandigarh

ਲਾਈਵ ਪੰਜਾਬੀ ਟੀਵੀ: ‘ਆਪ’ ਸਰਕਾਰ ਵੱਲੋਂ ਆਪਣੇ ਕਾਰਜਕਾਲ ਵਿੱਚ ਝੋਨੇ ਦੀ ਪਹਿਲੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਨਵੀਂ ਸਰਕਾਰ ਲਈ ਝੋਨੇ ਦੀ ਖ਼ਰੀਦ ਇੱਕ ਪ੍ਰੀਖਿਆ ਹੋਵੇਗੀ ਅਤੇ ਚੁਣੌਤੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ । ਪੰਜਾਬ ਸਰਕਾਰ ਨੇ 187 ਲੱਖ ਮੀਟ੍ਰਿਕ ਟਨ ਝੋਨੇ ਦੀ ਸਰਕਾਰੀ ਖ਼ਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਵਿਚ ਇਸ ਵਾਰ 30.84 ਲੱਖ ਹੈਕਟੇਅਰ ਰਕਬੇ ਵਿਚ ਝੋਨੇ ਦੀ ਬਿਜਾਈ ਹੋਈ ਹੈ। ਇਸ ਵਾਰ ਪੰਜਾਬ ਸਰਕਾਰ ਨੇ 200 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕਰਨ ਦਾ ਟੀਚਾ ਮਿਥਿਆ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਝੋਨੇ ਦੀ ਖ਼ਰੀਦ ਲਈ 36,999 ਕਰੋੜ ਰੁਪਏ ਦੀ ਕੈਸ਼ ਕਰੈਡਿਟ ਲਿਮਟ ਜਾਰੀ ਕਰ ਦਿੱਤੀ ਹੈ ਜਦਕਿ ਕੈਸ਼ ਕਰੈਡਿਟ ਲਿਮਟ ਦੀ ਬਾਕੀ ਰਕਮ 7,500 ਰੁਪਏ ਨਵੰਬਰ ਮਹੀਨੇ ਵਿੱਚ ਜਾਰੀ ਹੋਵੇਗੀ।
ਪਿਛਲੇ ਸਾਲ 181 ਲੱਖ ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਗਈ ਸੀ। ਇਸ ਵਾਰ ਪਹਿਲਾਂ ਮੌਸਮ ਜ਼ਿਆਦਾ ਗਰਮ ਰਹਿਣ ਅਤੇ ਬਾਅਦ ਵਿਚ ਬੇਮੌਸਮੇ ਮੀਂਹ ਕਾਰਨ ਇਸ ਵਾਰ ਝੋਨੇ ਦੇ ਝਾੜ ਦੇ ਘਟਣ ਵੀ ਸੰਭਾਵਨਾ ਬਣੀ ਹੋਈ ਹੈ, ਜਦੋਂ ਕਿ ਇਸ ਵਾਰ ਪਿਛਲੇ ਸਾਲ ਨਾਲੋਂ ਝੋਨੇ ਹੇਠ ਰਕਬਾ ਵਧਿਆ ਹੈ । ਮਾਲਵਾ ਖੇਤਰ ਵਿੱਚ ਕਰੀਬ ਇੱਕ ਹਫਤਾ ਰੁਕ ਕੇ ਝੋਨੇ ਦੀ ਕਟਾਈ ਸ਼ੁਰੂ ਹੋਵੇਗੀ ਜਿਸ ਤੋਂ ਬਾਅਦ ਹੀ ਫ਼ਸਲ ਦਾਣਾ ਮੰਡੀਆਂ ਵਿੱਚ ਆਵੇਗੀ। ਝੋਨੇ ਦੀ ਖਰੀਦ ਲਈ ਪੰਜਾਬ ਮੰਡੀ ਬੋਰਡ ਨੇ ਸਾਰੇ ਪ੍ਰਬੰਧ ਕਰਨ ਦਾ ਦਾਅਵਾ ਕੀਤਾ ਹੈ।
ਇਸ ਸਬੰਧੀ ਪੰਜਾਬ ਮੰਡੀ ਬੋਰਡ ਦੇ ਜੀਐੱਮ ਕੁਲਦੀਪ ਸਿੰਘ ਬਰਾੜ ਨੇ ਦੱਸਿਆ ਕਿ ਝੋਨੇ ਦੀ ਖਰੀਦ ਲਈ ਸੂਬੇ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

The purchase of paddy will start from this day in Punjab the date announced by the government


Popular Posts
Just Now