ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026

GOOD NEWS- ਮਾਨ ਸਰਕਾਰ ਨੇ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਦਿੱਤੀ ਪ੍ਰਵਾਨਗੀ, ਨੋਟੀਫਿਕੇਸ਼ਨ ਕੀਤਾ ਜਾਰੀ

GOOD NEWS- ਮਾਨ ਸਰਕਾਰ ਨੇ ਗੰਨਾ ਮਿੱਲ ਫਗਵਾੜਾ ਨੂੰ ਚਲਾਉਣ ਦੀ ਦਿੱਤੀ


LPTV / Chandigarh

ਚੰਡੀਗੜ੍ਹ : ਪੰਜਾਬ ਸਰਕਾਰ ਨੇ ਅੱਜ ਗੋਲਡਨ ਸੰਧਰ ਮਿੱਲਜ਼ ਲਿਮਟਿਡ, ਫਗਵਾੜਾ ਨੂੰ 20 ਫ਼ਰਵਰੀ, 2023 ਤੱਕ ਚਲਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਵਰਣਨਯੋਗ ਹੈ ਕਿ ਇਹ ਪ੍ਰਵਾਨਗੀ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਮਿਲਣ ਮਗਰੋਂ ਦਿੱਤੀ ਗਈ ਹੈ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਗੰਨਾ ਮਿੱਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਸਟੇਟ ਆਫ਼ ਇੰਡੀਆ ਵੱਲੋਂ ਹੋਲਡ ਆਨ ਆਪ੍ਰੇਸ਼ਨ ਦੌਰਾਨ ਇਹ ਮਿੱਲ ਨਿਰਧਾਰਤ ਸ਼ਰਤਾਂ ‘ਤੇ ਚਲਾਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਮਿੱਲ ਨਾਲ ਸਬੰਧਤ ਕਿਸਾਨਾਂ ਦੀ ਪੇਮੈਂਟ ਸਕਿਓਰ ਕਰਨ ਲਈ ਇੱਕ ਅੰਤਰ ਵਿਭਾਗੀ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ।ਇਸ ਕਮੇਟੀ ਵਿੱਚ ਐਸ.ਡੀ.ਐਮ ਫਗਵਾੜਾ, ਪ੍ਰਾਜੈਕਟ ਅਫ਼ਸਰ (ਗੰਨਾ) ਜਲੰਧਰ, ਸਹਾਇਕ ਕਮਿਸ਼ਨਰ ਆਬਕਾਰੀ ਕਪੂਰਥਲਾ ਰੇਂਜ, ਡੀ.ਸੀ.ਐਫ਼.ਏ. (ਅੰਦਰੂਨੀ ਪੜਤਾਲ ਸੰਸਥਾ) ਕਪੂਰਥਲਾ, ਸਹਾਇਕ ਗੰਨਾ ਵਿਕਾਸ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ, ਸਤਨਾਮ ਸਿੰਘ ਸਾਹਨੀ ਕਿਸਾਨ ਆਗੂ ਭਾਰਤੀ ਕਿਸਾਨ ਯੂਨੀਅਨ ਦੋਆਬਾ ਅਤੇ ਕ੍ਰਿਪਾਲ ਸਿੰਘ ਮੂਸਾਪੁਰ ਭਾਰਤੀ ਕਿਸਾਨ ਯੂਨੀਅਨ ਦੋਆਬਾ ਆਦਿ ਸ਼ਾਮਲ ਹੋਣਗੇ। ਧਾਲੀਵਾਲ ਨੇ ਦੱਸਿਆ ਕਿ ਇਹ ਕਮੇਟੀ ਗੰਨਾ ਮਿੱਲ ਵਿੱਚ ਆਉਣ ਵਾਲੇ ਗੰਨੇ, ਸ਼ੂਗਰ ਰਿਕਵਰੀ ਅਤੇ ਉਤਪਾਦਾਂ ਦੀ ਵਿਕਰੀ ‘ਤੇ ਪੂਰਨ ਨਿਗਰਾਨੀ ਰੱਖੇਗੀ ਅਤੇ ਕਿਸਾਨਾਂ ਨੂੰ ਗੰਨੇ ਦੀ 15 ਦਿਨੀਂ ਪੇਮੈਂਟ ਸਬੰਧੀ ਰਿਪੋਰਟ ਕੇਨ ਕਮਿਸ਼ਨਰ ਨੂੰ ਸੌਂਪੇਗੀ ਉਨ੍ਹਾਂ ਦੱਸਿਆ ਕਿ ਕੇਨ ਕਮਿਸ਼ਨਰ ਇਸ ਸਬੰਧੀ ਸੂਬਾ ਸਰਕਾਰ ਨੂੰ ਰਿਪੋਰਟ ਕਰਨਗੇ ਅਤੇ ਜੇਕਰ ਮਿੱਲ ਇਕਰਾਰ ਅਨੁਸਾਰ ਸਮੇਂ ਸਿਰ ਪੇਮੈਂਟ ਨਹੀਂ ਕਰਦੀ ਤਾਂ ਮਿੱਲ ਦਾ ਲਾਇਸੰਸ ਰੱਦ ਕਰਕੇ ਗੰਨਾ ਹੋਰਨਾ ਮਿੱਲਾਂ ਨੂੰ ਅਲਾਟ ਕਰ ਦਿੱਤਾ ਜਾਵੇਗਾ।

GOOD NEWS The Honble Government has issued a notification giving permission to run the sugarcane mill Phagwara


Popular Posts
Just Now