ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਰਾਕੇਸ਼ ਟਿਕੈਤ ਕਿਸਾਨੀ ਘੋਲ ਨੂੰ ਦੇਣਗੇ ਨਵੀਂ 'ਧਾਰ'! ਅੱਜ ਮਿਲਣਗੇ ਮਮਤਾ ਬੈਨਰਜੀ ਨੂੰ

ਰਾਕੇਸ਼ ਟਿਕੈਤ ਕਿਸਾਨੀ ਘੋਲ ਨੂੰ ਦੇਣਗੇ ਨਵੀਂ 'ਧਾਰ'! ਅੱਜ ਮਿਲਣਗੇ ਮਮਤਾ


LPTV / Chandigarh

ਅੱਜ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਕੋਲਕਾਤਾ 'ਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕਰ ਰਹੇ ਹਨ। ਸੂਤਰਾਂ ਅਨੁਸਾਰ ਰਾਕੇਸ਼ ਟਿਕੈਤ ਮਮਤਾ ਬੈਨਰਜੀ ਨਾਲ ਕਿਸਾਨੀ ਅੰਦੋਲਨ ਦੀਆਂ ਭਵਿੱਖ 'ਚ ਵਿੱਢੀਆਂ ਜਾਣ ਵਾਲੀਆਂ ਰਣਨੀਤੀਆਂ 'ਤੇ ਵਿਚਾਰ-ਵਟਾਂਦਰਾ ਕਰਨਗੇ।

ਇਸ ਤੋਂ ਇਲਾਵਾ ਰਾਕੇਸ਼ ਟਿਕੈਤ ਮਮਤਾ ਬੈਨਰਜੀ ਨੂੰ ਚੋਣਾਂ 'ਚ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਵੀ ਦੇਣਗੇ। ਟਿਕੈਤ ਨੇ ਬੰਗਾਲ ਚੋਣਾਂ ਵਿੱਚ ਮਮਤਾ ਬੈਨਰਜੀ ਲਈ ਚੋਣ ਪ੍ਰਚਾਰ ਵੀ ਕੀਤਾ ਸੀ। ਭਾਰਤੀ ਕਿਸਾਨ ਯੂਨੀਅਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਸਾਲ 26 ਨਵੰਬਰ ਤੋਂ ਕਿਸਾਨ ਕੌਮੀ ਰਾਜਧਾਨੀ ਦਿੱਲੀ ਦੀਆਂ ਸਰਹੱਦਾਂ 'ਤੇ ਅੰਦੋਲਨ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਰਾਕੇਸ਼ ਟਿਕੈਤ ਚੋਣ ਪ੍ਰਚਾਰ ਲਈ ਨੰਦੀਗ੍ਰਾਮ ਗਏ ਸਨ। ਚੋਣ ਪ੍ਰਚਾਰ ਦੌਰਾਨ ਟਿਕੈਤ ਨੇ ਸਥਾਨਕ ਲੋਕਾਂ ਨੂੰ ਟੀਐਮਸੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਕੀਤੀ ਸੀ। ਹਾਲਾਂਕਿ ਮਮਤਾ ਇਸ ਸੀਟ ਤੋਂ ਚੋਣ ਹਾਰ ਗਈ ਸੀ। ਰਾਕੇਸ਼ ਟਿਕੈਤ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ 'ਚ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਅੰਦੋਲਨਕਾਰੀਆਂ ਦੀ ਮੰਗ ਹੈ ਕਿ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।

ਗੌਰਤਲਬ ਹੈ ਕਿ ਪਿਛਲੇ ਸਾਲ ਨਵੰਬਰ ਤੋਂ ਸੈਂਕੜੇ ਪ੍ਰਦਰਸ਼ਨਕਾਰੀਆਂ ਨਾਲ ਰਾਕੇਸ਼ ਟਿਕੈਤ ਕੌਮੀ ਰਾਜਧਾਨੀ ਨੇੜੇ ਡੇਰਾ ਲਗਾ ਕੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਮਮਤਾ ਬੈਨਰਜੀ ਨੇ ਵੀ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਸ਼ੁਰੂ ਤੋਂ ਵਿਰੋਧ ਕੀਤਾ ਹੈ ਅਤੇ ਉਨ੍ਹਾਂ ਨੇ ਵੀ ਕਿਸਾਨਾਂ ਨੂੰ ਸਮਰਥਨ ਦਿੱਤਾ। ਉਨ੍ਹਾਂ ਦੀ ਪਾਰਟੀ ਦੇ ਕਈ ਆਗੂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਮਿਲਣ ਦਿੱਲੀ ਵੀ ਆਏ ਸਨ।

Rakesh Tikat will give a new edge to the farmers agitation Will meet Mamata Banerjee today


Popular Posts
Just Now