Video - ਪੰਚਾਇਤਾਂ ਭੰਗ ਕਰਨ ਦੇ ਫੈਸਲੇ ’ਤੇ ਬਿਕਰਮ ਮਜੀਠੀਆ ਨੇ ਸਰਕਾਰ ਖ਼ਿਲਾਫ਼ ਕੱਢੀ ਭੜਾਸ, ਆਖ ਦਿੱਤੀ ਇਹ ਵੱਡੀ ਗੱਲ
LPTV / Chandigarh
ਸਟੇਟ ਡੈਸਕ: ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲੈਣ ਤੋਂ ਬਾਅਦ ਸੂਬੇ ਦੀ ਸਿਆਸਤ ਭਖ ਗਈ ਹੈ। ਅਕਾਲੀ ਦਲ ਨੇ ਇਸ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨੇ ਵਿੰਨ੍ਹੇ ਹਨ। ਅਕਾਲੀ ਨੇਤਾ ਬਿਕਰਮ ਮਜੀਠੀਆ ਨੇ ਮੀਡੀਆ ਚ ਸਰਕਾਰੀ ਚਿੱਠੀ ਜਾਰੀ ਕਰ ਕੇ ਸਵਾਲ ਖੜ੍ਹੇ ਕੀਤੇ ਹਨ। ਇਸ ਚਿੱਠੀ 'ਚ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਸਮੇਤ ਆਈ.ਏ.ਐੱਸ ਅਫਸਰਾਂ ‘ਤੇ ਹਸਤਾਖਰ ਹਨ। ਅਦਾਲਤ ਚ ਫੈਸਲਾ ਵਾਪਿਸ ਲੈਣ ਦੇ ਬਿਆਨ ਤੋਂ ਬਾਅਦ ਮਾਨ ਸਰਕਾਰ ਵਲੋਂ ਉਕਰ ਅਫਸਰਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਮਜੀਠੀਆ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਉਤੇ ਸਵਾਲ ਖੜ੍ਹੇ ਕੀਤੇ ਹਨ ਤੇ ਇਸ ਪਿੱਛੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਿੰਮੇਵਾਰ ਦੱਸਿਆ ਹੈ। ਇਸ ਦੌਰਾਨ ਉਨ੍ਹਾਂ ਕੇਜਰੀਵਾਲ ਤੋਂ ਕੀਤੀ ਮੁੱਖ ਮੰਤਰੀ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ।
Video Bikram Majithia lashed out at the government on the decision to dissolve panchayats saying this is a big thing