Punjab News- ਕਿਸਾਨਾਂ ਲਈ CM ਮਾਨ ਦਾ ਵੱਡਾ ਐਲਾਨ-‘ਗੰਨੇ ਦੇ ਰੇਟ ‘ਚ 11 ਰੁਪਏ ਦਾ ਕੀਤਾ ਵਾਧਾ’
LPTV / Chandigarh
ਸਟੇਟ ਡੈਸਕ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਸਾਨਾਂ ਲਈ ਅਹਿਮ ਐਲਾਨ ਕਰਦੇ ਹੋਏ ਗੰਨੇ ਦੇ ਰੇਟ ਵਿਚ ਵਾਧਾ ਕੀਤਾ ਹੈ। ਸੂਬਾ ਸਰਕਾਰ ਵੱਲੋਂ ਗੰਨੇ ਦੇ ਰੇਟ ਵਿਚ 11 ਰੁਪਏ ਦਾ ਵਾਧਾ ਕੀਤਾ ਗਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ।ਟਵੀਟ ਕਰਦਿਆਂ CM ਮਾਨ ਨੇ ਲਿਖਿਆ- ਪੰਜਾਬ ਵਿਚ 11 ਰੁਪਏ ਦਾ ਇਕ ਸ਼ੁੱਭ ਸ਼ਗਨ ਹੁੰਦਾ ਹੈ…ਅੱਜ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ 11ਰੁਪਏ ਕੀਮਤ ਵਿਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿਚ 391 ਰੁਪਏ ਕਰਕੇ ਸ਼ੁੱਭ ਸਗਨ ਕੀਤਾ ਜਾਂਦਾ ਹੈ… ਆਉਣ ਵਾਲੇ ਦਿਨਾਂ ਵਿਚ ਹਰ ਵਰਗ ਦੇ ਪੰਜਾਬੀਆਂ ਨੂੰ ਖੁਸ਼ਖਬਰੀਆਂ ਮਿਲਣਗੀਆਂ…ਤੁਹਾਡਾ ਪੈਸਾ ਤੁਹਾਡੇ ਨਾਮ…।
Punjab News CM Manns big announcement for farmers Rise 11 increase in sugarcane rate