ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires

Ban on Paddy Farming - ਪੰਜਾਬ 'ਚ ਬੰਦ ਹੋਵੇਗੀ ਝੋਨੇ ਦੀ ਖੇਤੀ! ਸੂਬਾ ਸਰਕਾਰ ਨੇ ਤਿਆਰ ਕੀਤੀ ਨਵੀਂ ਨੀਤੀ

Ban on Paddy Farming - ਪੰਜਾਬ 'ਚ ਬੰਦ ਹੋਵੇਗੀ ਝੋਨੇ ਦੀ ਖੇਤੀ! ਸੂਬ


Admin / Punjab

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਧਰਤੀ ਹੇਠਲੇ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਪਾਣੀ ਦੇ ਸੰਕਟ ਦੇ ਮੱਦੇਨਜ਼ਰ ਭਗਵੰਤ ਮਾਨ ਸਰਕਾਰ ਨੇ ਅਰਥ ਸ਼ਾਸਤਰੀ ਸੁਖਪਾਲ ਸਿੰਘ ਦੀ ਪ੍ਰਧਾਨਗੀ ਹੇਠ ਖੇਤੀ ਨੀਤੀ ਦਾ ਖਰੜਾ ਕੀਤਾ ਹੈ। ਇਸ ਨੀਤੀ ਤਹਿਤ ਸਰਕਾਰ ਨੇ ਸੂਬੇ ਦੇ 15 ਬਲਾਕਾਂ ਵਿਚ ਲੰਬੇ ਸਮੇਂ ਤੱਕ ਚੱਲਣ ਵਾਲੀਆਂ ਝੋਨੇ ਦੀਆਂ ਕਿਸਮਾਂ ਅਤੇ ਝੋਨੇ ਦੀ ਕਾਸ਼ਤ 'ਤੇ ਪਾਬੰਦੀ ਲਗਾਉਣ ਦੀ ਸਿਫ਼ਾਰਸ਼ ਕੀਤੀ ਹੈ। ਇਸ ਦੀ ਕਾਸ਼ਤ ਵਿਚ, ਵਾਟਰ ਰੀਚਾਰਜ ਰੇਟ ਨਾਲੋਂ 300 ਪ੍ਰਤੀਸ਼ਤ ਵੱਧ ਪਾਣੀ ਲੱਗਦਾ ਹੈ। ਸਰਕਾਰ ਨੇ ਝੋਨੇ ਦੀ ਥਾਂ ਬਦਲਵੀਂ ਖੇਤੀ ਦੇ ਬਦਲ 'ਤੇ ਵਿਚਾਰ ਕਰਨ ਦੀ ਗੱਲ ਕਹੀ ਹੈ।


ਸਰਕਾਰ ਨੇ ਇਹ ਨੀਤੀ ਕਿਸਾਨ ਆਗੂਆਂ ਨਾਲ ਸਾਂਝੀ ਕੀਤੀ ਹੈ। ਇਸ ਦੇ ਨਾਲ ਹੀ, ਪਾਣੀ ਦੀ ਐਮਰਜੈਂਸੀ ਦੇ ਮੱਦੇਨਜ਼ਰ, ਸਰਕਾਰ ਨੇ ਨੀਤੀ ਵਿਚ ਰਾਜ ਦੀ ਕੁੱਲ ਪਾਣੀ ਦੀ ਮੰਗ (66.12 ਬੀਸੀਐਮ) ਦਾ ਘੱਟੋ ਘੱਟ 30 ਫੀਸਦੀ (20 ਬੀਸੀਐਮ) ਬਚਾਉਣ ਦਾ ਟੀਚਾ ਰੱਖਿਆ ਹੈ। ਜਿਨ੍ਹਾਂ ਬਲਾਕਾਂ ਵਿੱਚ ਝੋਨੇ ਦੀ ਕਾਸ਼ਤ 'ਤੇ ਪਾਬੰਦੀ ਲਗਾਉਣ ਦੀ ਸਿਫ਼ਾਰਸ਼ ਕੀਤੀ ਗਈ ਹੈ, ਉੱਥੇ ਉਨ੍ਹਾਂ ਨੂੰ ਕਪਾਹ, ਮੱਕੀ, ਗੰਨਾ, ਸਬਜ਼ੀਆਂ ਅਤੇ ਬਾਗਾਂ ਵਰਗੀਆਂ ਬਦਲਵੀਂ ਫ਼ਸਲਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ ਗਈ ਤਾਂ ਜੋ ਜ਼ਮੀਨਾਂ ਨੂੰ ਬੰਜਰ ਹੋਣ ਤੋਂ ਬਚਾਇਆ ਜਾ ਸਕੇ। ਇਨ੍ਹਾਂ ਬਲਾਕਾਂ ਦੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਵੀ ਕੀਤੀ ਗਈ ਹੈ ਤਾਂ ਜੋ ਉਹ ਝੋਨੇ ਦੀ ਕਾਸ਼ਤ ਨਾਲੋਂ ਵੱਧ ਮੁਨਾਫ਼ਾ ਕਮਾ ਸਕਣ।

Ban On Paddy Farming Paddy Farming Will Be Stopped In Punjab The State Government Prepared A New Policy


Popular Posts
Just Now