ਭਾਰਤ ਨੇ ਅਕਤੂਬਰ ਵਿੱਚ 90 ਅਰਬ ਡਾਲਰ ਦੇ ਨਿਰਯਾਤ ਦਾ ਉੱਚ ਰਿਕਾਰਡ ਬਣਾਇਆ ਭਾਜਪਾ ਪੰਜਾਬ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਨੂੰ ਬਹਾਲ ਕਰਨ ਦੇ ਸੁਪਨੇ ਦੇਖਦੀ ਹੈ: ਕੇਵਲ ਢਿੱਲੋਂ ਵਿਦੇਸ਼ ਮੰਤਰਾਲੇ ਨੇ ਪੰਜਾਬ ਸੀਐਮ ਭਗਵੰਤ ਮਾਨ ਦੇ ਪਾਕਿਸਤਾਨ ਸੱਦੇ 'ਤੇ ਕਿਹਾ ਅੰਮ੍ਰਿਤਸਰ ਵਿੱਚ ਏਐਸਆਈ ਦੀ ਗੋਲੀ ਲੱਗਣ ਨਾਲ ਮੌਤ ਟਿਕਟ ਕੱਟਣ ਦੀਆਂ ਅਟਕਲਾਂ 'ਤੇ ਆਪ ਵਿਧਾਇਕ ਅਨਮੋਲ ਗਗਨ ਮਾਨ ਨੇ ਤੋੜੀ ਚੁੱਪੀ ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM

ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਤੋਂ ਜਵਾਬ ਲੈਣ ਸਾਰੇ ਵਾਹਨ ਲੈ ਕੇ ਸੜਕਾਂ 'ਤੇ ਆ ਜਾਓ

ਕਿਸਾਨਾਂ ਦਾ ਵੱਡਾ ਐਲਾਨ, ਸਰਕਾਰ ਤੋਂ ਜਵਾਬ ਲੈਣ ਸਾਰੇ ਵਾਹਨ ਲੈ ਕੇ ਸੜਕ


LPTV / Chandigarh

ਖੇਤੀ ਕਾਨੂੰਨਾਂ ਖਿਲਾਫ ਸ਼ੁਰੂ ਹੋਇਆ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਵਿੱਚ ਤਬਦੀਲ ਹੁੰਦਾ ਜਾ ਰਿਹਾ ਹੈ। ਕਿਸਾਨ ਦੂਜੇ ਵਰਗਾਂ ਦੇ ਲੋਕਾਂ ਨੂੰ ਵੀ ਨਾਲ ਜੋੜਨ ਲੱਗੇ ਹਨ ਜਿਸ ਨਾਲ ਸਰਕਾਰਾਂ ਲਈ ਵੱਡੀ ਮੁਸੀਬਤ ਖੜ੍ਹੀ ਹੋ ਸਕਦੀ ਹੈ। ਇਸ ਵੇਲੇ ਪੈਟਰੋਲ-ਡੀਜ਼ਲ ਦੇ ਵਧਦੇ ਭਾਅ ਸਭ ਲਈ ਸਿਰਦਰਦੀ ਬਣੇ ਹੋਏ ਹਨ। ਲੋਕਾਂ ਦੇ ਗੁੱਸੇ ਨੂੰ ਭਾਂਪਦਿਆਂ ਕਿਸਾਨ ਯੂਨੀਅਨਾਂ 8 ਜੁਲਾਈ ਨੂੰ ਦੇਸ਼ ਭਰ ਵਿੱਚ ਵੱਡਾ ਐਕਸ਼ਨ ਕਰਨ ਜਾ ਰਹੀਆਂ ਹਨ। ਸੰਯੁਕਤ ਕਿਸਾਨ ਮੋਰਚੇ ਨੇ ਪੈਟਰੋਲ, ਡੀਜ਼ਲ ਤੇ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ ਖਿਲਾਫ਼ 8 ਜੁਲਾਈ ਨੂੰ ਦੇਸ਼ਵਿਆਪੀ ਰੋਸ਼ ਮੁਜ਼ਾਹਰੇ ਦਾ ਸੱਦਾ ਦਿੱਤਾ ਹੈ। ਮੋਰਚੇ ਦੇ ਲੀਡਰਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉਸ ਦਿਨ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਆਪਣੇ ਵਾਹਨਾਂ ਨੂੰ ਸੂਬਾਈ ਤੇ ਕੌਮੀ ਸ਼ਾਹਰਾਹਾਂ ’ਤੇ ਖੜ੍ਹਾ ਕੇ ਆਪਣਾ ਰੋਸ ਦਰਜ ਕਰਵਾਉਣ।

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਤੁਹਾਡੇ ਕੋਲ ਟਰੈਕਟਰ, ਟਰਾਲੀ, ਕਾਰ, ਸਕੂਟਰ ਜਾਂ ਫਿਰ ਕੋਈ ਵਾਹਨ ਹੋਵੇ, ਉਸ ਨੂੰ ਨੇੜਲੇ ਸੂਬਾਈ ਜਾਂ ਕੌਮੀ ਸ਼ਾਹਰਾਹ ’ਤੇ ਲਿਆ ਕੇ ਖੜ੍ਹਾਇਆ ਜਾਵੇ ਪਰ ਖਿਆਲ ਰੱਖਣਾ ਕਿ ਇਸ ਨਾਲ ਆਵਾਜਾਈ ’ਚ ਵਿਘਨ ਨਾ ਪਏ। ਉਨ੍ਹਾਂ ਧਰਨੇ ਪ੍ਰਦਰਸ਼ਨਾਂ ਵਾਲੀ ਥਾਂ ਰਸੋਈ ਗੈਸ ਸਿਲੰਡਰ ਲਿਆਉਣ ਲਈ ਵੀ ਕਿਹਾ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚੇ ਨੇ 19 ਜੁਲਾਈ ਤੋਂ ਸ਼ੁਰੂ ਹੋ ਮੌਨਸੂਨ ਇਜਲਾਸ ਦੌਰਾਨ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਨ ਲਈ ਵਿਉਂਤਬੰਦੀ ਉਲੀਕਦਿਆਂ ਸੰਘਰਸ਼ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ।

ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ, ‘‘ਅਸੀਂ ਵਿਰੋਧੀ ਧਿਰ ਨਾਲ ਸਬੰਧਤ ਸੰਸਦ ਮੈਂਬਰਾਂ ਨੂੰ ਕਹਾਂਗੇ ਕਿ ਉਹ ਮੌਨਸੂਨ ਇਜਲਾਸ ਦੌਰਾਨ ਰੋਜ਼ਾਨਾ ਸਦਨ ਦੇ ਅੰਦਰ ਖੇਤੀ ਕਾਨੂੰਨਾਂ ਨਾਲ ਸਬੰਧਤ ਮੁੱਦੇ ਨੂੰ ਉਭਾਰਨ ਜਦੋਂਕਿ ਅਸੀਂ ਸੰਸਦ ਦੇ ਬਾਹਰ ਬੈਠ ਕੇ ਪ੍ਰਦਰਸ਼ਨ ਕਰਾਂਗੇ।

Farmers big announcement take all the vehicles and come to the roads to get an answer from the government


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now