ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

Punjab 'ਚ ਲੱਗੀ ਇਹ ਸਖਤ ਪਾਬੰਦੀ ; ਕਣਕ ਦੀ ਕਟਾਈ ਸਬੰਧੀ ਕਿਸਾਨਾਂ ਲਈ ਨਵੇਂ ਹੁਕਮ ਹੋਏ ਜਾਰੀ

Punjab 'ਚ ਲੱਗੀ ਇਹ ਸਖਤ ਪਾਬੰਦੀ ; ਕਣਕ ਦੀ ਕਟਾਈ ਸਬੰਧੀ ਕਿਸਾਨਾਂ ਲਈ


Admin / Agriculture

ਲਾਈਵ ਪੰਜਾਬੀ ਟੀਵੀ ਬਿਊਰੋ : ਪੰਜਾਬ ਵਿਚ ਕਣਕ ਦੀ ਕਟਾਈ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਨਵਾਂਸ਼ਹਿਰ ਜ਼ਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ, ਖ਼ੁਰਾਕ ਸਿਵਲ ਸਪਲਾਈਜ਼ ਅਤੇ ਖ਼ਪਤਕਾਰ ਮਾਮਲੇ ਵਿਭਾਗ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਜ਼ਿਮੀਦਾਰਾਂ/ਕੰਬਾਈਨ ਮਾਲਕਾਂ ਵੱਲੋਂ ਕਣਕ ਦੀ ਕਟਾਈ ਸ਼ਾਮ 7 ਤੋਂ ਸਵੇਰੇ 7 ਵਜੇ ਤੱਕ ਨਹੀਂ ਕੀਤੀ ਜਾਵੇਗੀ।


1 ਅਪ੍ਰੈਲ ਤੋਂ ਸ਼ੁਰੂ ਹੋਈ ਕਣਕ ਦੀ ਖਰੀਦ, 15 ਮਈ ਨੂੰ ਹੋਵੇਗਾ ਮੁਕੰਮਲ 

ਉਨ੍ਹਾਂ ਦੱਸਿਆ ਕਿ ਰਬੀ ਸੀਜ਼ਨ 2025-26 ਦੌਰਾਨ ਕਣਕ ਦੀ ਖ਼ਰੀਦ ਦਾ ਸੀਜ਼ਨ 1 ਅਪ੍ਰੈਲ ਤੋਂ ਸ਼ੁਰੂ ਹੋ ਗਿਆ ਹੈ ਜਿਹੜਾ ਕੇ 15 ਮਈ ਨੂੰ ਮੁਕੰਮਲ ਹੋਵੇਗਾ। ਭਾਰਤ ਸਰਕਾਰ ਵੱਲੋਂ ਹਰ ਸਾਲ ਕਣਕ ਦੀ ਖ਼ਰੀਦ ਲਈ 12 ਫ਼ੀਸਦੀ ਨਮੀ ਦੀ ਮਾਤਰਾ ਨਿਰਧਾਰਿਤ ਕੀਤੀ ਜਾਂਦੀ ਹੈ, ਜਿਸ ਦੇ ਸਨਮੁੱਖ ਇਹ ਯਕੀਨੀ ਬਣਾਉਣਾ ਜ਼ਰੂਰੀ ਹੋ ਜਾਂਦਾ ਹੈ ਕਿ ਜਿਹੜੀ ਕਣਕ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦੀ ਜਾਵੇ, ਉਹ ਵੱਧ ਨਮੀ ਵਾਲੀ ਨਾ ਹੋਵੇ। ਇਸ ਲਈ ਕਣਕ ਵਿਚ ਵੱਧ ਨਮੀ ਤੋਂ ਬਚਣ ਲਈ ਇਹ ਜ਼ਰੂਰੀ ਹੈ ਕਿ ਕਾਨੂੰਨੀ ਹੁਕਮ ਜਾਰੀ ਕਰਦੇ ਹੋਏ ਕੰਬਾਈਨ ਹਾਰਵੈਸਟਰ ਮਾਲਕਾਂ ਨੂੰ ਹਦਾਇਤ ਕੀਤੀ ਜਾਵੇ ਕਿ ਉਹ ਕਣਕ ਦੀ ਕਟਾਈ ਲਈ ਕੰਬਾਈਨਾਂ ਸਿਰਫ਼ ਦਿਨ ਸਮੇਂ ਹੀ ਚਲਾਉਣ ਅਤੇ ਸੂਰਜ ਢੱਲਣ ਤੋਂ ਬਾਅਦ ਅਤੇ ਸੂਰਜ ਚੜ੍ਹਨ ਤੋਂ ਪਹਿਲਾਂ ਕੰਬਾਈਨਾਂ ਨਾ ਚੱਲਣ ਦਿੱਤੀਆਂ ਜਾਣ।

ਜ਼ਿਲ੍ਹਾ ਮੈਜਿਸਟ੍ਰੇਟ ਨੇ ਇਕ ਵੱਖਰੇ ਹੁਕਮ ਰਾਹੀਂ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਹੁਕਮ ਨੂੰ ਲਾਗੂ ਕਰਵਾਉਣ ਦੇ ਸੀਨੀਅਰ ਪੁਲਸ ਕਪਤਾਨ ਅਤੇ ਮੁੱਖ ਖੇਤੀਬਾੜੀ ਅਫਸਰ ਜ਼ਿੰਮੇਵਾਰ ਹੋਣਗੇ। ਉਪਰੋਕਤ ਹੁਕਮ 1 ਜੂਨ 2025 ਤੱਕ ਲਾਗੂ ਰਹਿਣਗੇ।

This Strict Ban Imposed In Punjab New Orders Issued For Farmers Regarding Wheat Harvesting


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now