ਰਾਊਂਡਗਲਾਸ ਪੰਜਾਬ ਹਾਕੀ ਅਕੈਡਮੀ ਨੇ ਰਿਹਾਇਸ਼ੀ ਅਕੈਡਮੀ ਲਈ ਖੁੱਲ੍ਹੇ ਟਰਾਇਲਾਂ ਦਾ ਐਲਾਨ ਕੀਤਾ ਲੰਡਨ ਵਿੱਚ ਭਾਰਤੀ ਡਾਇਸਪੋਰਾ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਮਰਥਨ ਵਿੱਚ ਰੈਲੀ ਕੀਤੀ ਕੇਂਦਰੀ ਸਿੱਖ ਮਿਊਜ਼ੀਅਮ ਵਿੱਚ ਭਾਈ ਪਰਵਿੰਦਰ ਸਿੰਘ ਝੋਟਾ ਦਾ ਪੋਰਟਰੇਟ ਲਗਾਇਆ ਜਾਵੇਗਾ ਚੋਰਬਾਗਨ ਸਰਬਜਨੀਨ ਦੁਰਗਾ ਪੰਡਾਲ ਭਗਦੜ: 19 ਦੀ ਮੌਤ ਜਲੰਧਰ ਵਿੱਚ ਪਾਰਸ਼ਦ ਪਤੀ 'ਤੇ ਜਾਤੀਸੂਚਕ ਸ਼ਬਦ ਬੋਲਣ ਦੇ ਦੋਸ਼ ਰਾਜਵਿੰਦਰ ਕੌਰ ਥਿਆਰਾ ਨੇ ਦੀਪਕ ਬਾਲੀ ਨੂੰ ਲੈ ਕੇ ਵਾਇਰਲ ਪੋਸਟ ਨੂੰ ਦੱਸਿਆ ਫਰਜ਼ੀ ਐਕਸਪ੍ਰੈਸਵੇਅ ਤੋਂ 15 ਫੁੱਟ ਹੇਠਾਂ ਡਿੱਗਿਆ ਟੈਂਪੋ ਟ੍ਰੈਵਲਰ, 8 ਦੀ ਮੌਤ 5 ਕਰੋੜ ਦੇ ਕਥਿਤ ਰਿਸ਼ਵਤ ਮਾਮਲੇ ਵਿੱਚ ਅਮਰਦੀਪ ਗਰੇਵਾਲ ਗ੍ਰਿਫ਼ਤਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 18-10-2026 05:30 AM ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਯਾਦਵਿੰਦਰ ਸਿੰਘ ਦਾ ਸਨਮਾਨ, ਪਰਾਲੀ ਪ੍ਰਬੰਧਨ ਤੇ ਝੋਨੇ ਦੀ ਸਿੱਧੀ ਬਿਜਾਈ 'ਚ ਵਧੀਆ ਕਾਰਗੁਜ਼ਾਰੀ ਲਈ ਕੀਤਾ ਗਿਆ ਸਨਮਾਨਿਤ - ਪੰਨੂ

ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋਂ ਯਾਦਵਿੰਦਰ ਸਿੰਘ ਦਾ ਸਨਮਾਨ, ਪਰਾਲੀ


Admin / Agriculture

ਤਰਨਤਾਰਨ  (ਯਾਦਵਿੰਦਰ ਯਾਦਾ) : ਡਾਕਟਰ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਣਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਕੁਮਾਰ ਆਈਏਐਸ ਦੀ ਯੋਗ ਅਗਵਾਈ ਹੇਠ ਭੱਠਲ ਫਾਰਮ, ਨੌਸ਼ਿਹਰਾ ਪੰਨੂਆਂ ਜ਼ਿਲ੍ਹਾ ਤਰਨ ਤਾਰਨ ਵਿਖੇ 11 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ । ਕਿਸਾਨ ਸਿਖਲਾਈ ਕੈਂਪ ਵਿਚ ਪਰਾਲੀ ਪ੍ਰਬੰਧਨ, ਸਹਾਇਕ ਕਿੱਤੇ, ਸੁਧਰੇ ਹੋਏ ਬੀਜ, ਖਾਦ, ਦਵਾਈਆਂ, ਸੈਲਫ ਹੈਲਪ ਗਰੁੱਪਾਂ ਅਤੇ ਖੇਤੀਬਾੜੀ ਸਬੰਧੀ ਮਸ਼ੀਨਰੀ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਗਈ ਅਤੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੇ ਇਸ ਦਾ ਲਾਭ ਲਿਆ । ਇਸ ਕੈਂਪ ਵਿਚ ਸੰਯੁਕਤ ਡਾਇਰੈਕਟਰ ਖੇਤੀਬਾੜੀ ਡਾਕਟਰ ਹਰਪ੍ਰੀਤ ਕੌਰ ਮੁਖ ਮਹਿਮਾਨ ਵਜੋਂ ਸ਼ਾਮਿਲ ਹੋਏ । ਮਾਣਯੋਗ ਲਾਲਜੀਤ ਸਿੰਘ ਭੁੱਲਰ ਕੈਬਨਿਟ ਮੰਤਰੀ (ਪੰਜਾਬ) ਦੇ ਪੀਏ ਦਿਲਬਾਗ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਇਸ ਤੋਂ ਇਲਾਵਾ ਮਨਜਿੰਦਰ ਸਿੰਘ ਲਾਲਪੁਰਾ ਹਲਕਾ ਵਿਧਾਇਕ ਖਡੂਰ ਸਾਹਿਬ, ਦਲਬੀਰ ਸਿੰਘ ਟੋਂਗ ਹਲਕਾ ਵਿਧਾਇਕ ਬਾਬਾ ਬਕਾਲਾ, ਡਾਕਟਰ ਕਸ਼ਮੀਰ ਸਿੰਘ ਸੋਹਲ ਹਲਕਾ ਵਿਧਾਇਕ ਤਰਨ ਤਾਰਨ ਅਤੇ ਸਰਵਣ ਸਿੰਘ ਧੁੰਨ ਹਲਕਾ ਵਿਧਾਇਕ ਖੇਮਕਰਨ ਵਿਸੇਸ ਮਹਿਮਾਨ ਕੁਝ ਜ਼ਰੂਰੀ ਕਾਰਨਾਂ ਕਰਕੇ ਜ਼ਿਲ੍ਹਾ ਪੱਧਰੀ ਕੈਂਪ ਵਿਚ ਸ਼ਾਮਿਲ ਨਹੀਂ ਹੋ ਸਕੇ। ਇਸ ਕੈਂਪ ਵਿਚ ਯਾਦਵਿੰਦਰ ਸਿੰਘ ਬਲਾਕ ਟੈਕਨਾਲੋਜੀ ਮੈਨੇਜਰ ਖਡੂਰ ਸਾਹਿਬ ਨੂੰ ਝੋਨੇ ਦੀ ਸਿੱਧੀ ਬਿਜਾਈ, ਪਰਾਲੀ ਪ੍ਰਬੰਧਨ ਅਤੇ ਵਾਤਾਵਰਨ ਦੀ ਸਾਂਭ ਸੰਭਾਲ ਵਾਸਤੇ ਬਿਹਤਰ ਸੇਵਾਵਾਂ ਦੇਣ ਲਈ ਸੰਯੁਕਤ ਡਾਇਰੈਕਟਰ ਖੇਤੀਬਾੜੀ ਵਿਭਾਗ ਡਾਕਟਰ ਹਰਪ੍ਰੀਤ ਕੌਰ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਹ ਜਾਣਕਾਰੀ ਦਿੰਦੇ ਹੋਏ ਡਾ: ਹਰਪਾਲ ਸਿੰਘ ਪੰਨੂ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਨੇ ਦੱਸਿਆ ਕਿ ਇਸ ਤਰ੍ਹਾਂ ਕਰਨ ਨਾਲ ਮੁਲਾਜ਼ਮ ਦਾ ਮਨੋਬਲ ਵੱਧਦਾ ਹੈ ਅਤੇ ਉਹ ਹੋਰ ਵਧੀਆ ਕੰਮ ਕਰਨ ਵਾਸਤੇ ਉਤਸ਼ਾਹਿਤ ਹੁੰਦਾ ਹੈ ਅਤੇ ਉਸਦੇ ਸਹਿਯੋਗੀ ਮੁਲਾਜ਼ਮਾਂ ਨੂੰ ਵੀ ਪ੍ਰੇਰਨਾ ਮਿਲਦੀ ਹੈ । ਇਸ ਤੋਂ ਪਹਿਲਾਂ ਵੀ ਯਾਦਵਿੰਦਰ ਸਿੰਘ ਨੂੰ ਸੰਤ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਵੱਲੋਂ ਪਰਾਲੀ ਪ੍ਰਬੰਧਨ ਵਾਤਾਵਰਨ ਦੀ ਸਾਂਭ ਸੰਭਾਲ ਲਈ ਸਨਮਾਨਿਤ ਕੀਤਾ ਜਾ ਚੁੱਕਾ ਹੈ, ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਅਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਅਨਿਲ ਵਿਗ ਵੱਲੋਂ ਵਾਤਾਵਰਨ ਦੀ ਸਾਂਭ ਸੰਭਾਲ ਅਤੇ ਗੁਰੂ ਨਾਨਕ ਯਾਦਗਾਰੀ ਜੰਗਲਾਂ ਨੂੰ ਲਗਵਾਉਣ ਲਈ ਸਾਲ 2021 ਵਿਚ ਸਨਮਾਨਿਤ ਕੀਤਾ ਜਾ ਚੁੱਕਾ ਹੈ, ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਲ 2022 ਵਿਚ ਬਲਿਹਾਰੀ ਕੁਦਰਤ ਦੇ ਰਾਖੇ ਵਜੋਂ ਸਨਮਾਨਿਤ ਕੀਤਾ ਜਾ ਚੁੱਕਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਉਪ ਮੰਡਲ ਮਜਿਸਟਰੇਟ ਖਡੂਰ ਸਾਹਿਬ ਅਰਵਿੰਦ ਪਾਲ ਸਿੰਘ ਵੱਲੋਂ ਲੋਕ ਸਭਾ ਚੋਣਾਂ 2024 ਵਿਚ ਸਵੀਪ ਇੰਚਾਰਜ ਦੇ ਤੌਰ 'ਤੇ ਵਧੀਆ ਸੇਵਾਵਾਂ ਲਈ ਗਣਤੰਤਰ ਦਿਵਸ 'ਤੇ ਸਨਮਾਨਿਤ ਕੀਤਾ ਗਿਆ । 

ਇਸ ਸਬੰਧੀ ਜਦੋਂ ਯਾਦਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸਭ ਕੁਝ ਦੀ ਪ੍ਰੇਰਨਾ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ, ਸੰਤ ਬਲਬੀਰ ਸਿੰਘ ਸੀਚੇਵਾਲ ਸਾਬਕਾ ਖੇਤੀ ਸਕੱਤਰ ਸਰਦਾਰ ਕਾਹਨ ਸਿੰਘ ਪੰਨੂ, ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਸਰਦਾਰ ਹਰਪਾਲ ਸਿੰਘ ਪੰਨੂ, ਡਾਕਟਰ ਨਵਤੇਜ ਸਿੰਘ, ਡਾਕਟਰ ਮਲਵਿੰਦਰ ਸਿੰਘ, ਡਾਕਟਰ ਭੁਪਿੰਦਰ ਸਿੰਘ ਦਾ ਸਹਿਯੋਗ ਹੈ । ਉਨ੍ਹਾਂ ਨੇ ਜ਼ਿਲੇ ਦੇ ਪ੍ਰੋਜੈਕਟ ਡਾਇਰੈਕਟਰ ਆਤਮਾ ਡਾਕਟਰ ਵਿਕਰਮ ਸੂਦ ਤੇ ਆਪਣੇ ਸਹਿਯੋਗੀਆਂ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਦੇ ਸਹਿਯੋਗ ਸਦਕਾ ਉਹ ਇਸ ਮੁਕਾਮ 'ਤੇ ਪਹੁੰਚੇ । ਉਨ੍ਹਾਂ ਨੇ ਦੱਸਿਆ ਕਿ ਉਹ ਇਸ ਲਗਨ ਦੇ ਨਾਲ ਹੀ ਵਾਤਾਵਰਨ ਮਿੱਟੀ ਪਾਣੀ ਲਈ ਕੰਮ ਕਰਦੇ ਰਹਿਣਗੇ। ਉਹਨਾਂ ਦੀ ਆਪਣੀ ਗਰੁੱਪ ਯੰਗ ਇਨੋਵੇਟਿਵ ਫਾਰਮਜ਼ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਦੀ ਬਦੌਲਤ ਇਹਨਾਂ ਕੁਝ ਸਿੱਖਕੇ ਹੀ ਮੈਂ ਇਸ ਮੁਕਾਮ 'ਤੇ ਪਹੁੰਚਿਆ ਹਾਂ ।

Yadvinder Singh Honored By Joint Director Agriculture Honored For Excellent Performance In Stubble Management And Direct Sowing Of Paddy Pannu


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now