ਐਕਟਿਵਾ ਨੂੰ ਸਾਈਡ ਮਾਰਨ ਕਾਰਨ ਸੜਕ 'ਤੇ ਡਿੱਗੀਆਂ ਮਾਂ-ਧੀ, ਭੁੱਲਰ ਰਿਸ਼ਵਤ ਕੇਸ - ਗਵਾਹ ਦੇ ਪਰਿਵਾਰ ਨੂੰ ਮਿਲੀ ਧਮਕੀ: ਸੀਬੀਆਈ ਅਦਾਲਤ ਵਿੱਚ ਗਵਾਹ ਘਬਰਾਇਆ ਅਸਾਮ ਵਿੱਚ ਭਿਆਨਕ ਹਾਦਸਾ, ਮਿਨੀ ਬੱਸ ਅਤੇ ਕੰਟੇਨਰ ਦੀ ਟੱਕਰ ਵਿੱਚ 23 ਦੀ ਮੌਤ ਰਾਮਾਇਣ ਬਾਕਸ ਆਫਿਸ ਕਲੇਕਸ਼ਨ ਦਿਨ 9 ਅਨੁਮਾਨ: ਦੁਨੀਆ ਭਰ ਵਿੱਚ ₹1000 ਕਰੋੜ ਤੋਂ ਵੱਧ ਕਮਾਈ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 14-11-2026 05:30 AM ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਆਂ ਨਿਯੁਕਤੀਆਂ ਦਾ ਐਲਾਨ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 13-11-2026 05:30 AM ਮਦਰ ਡੇਅਰੀ ਅਤੇ ਅਮੂਲ ਤੋਂ ਬਾਅਦ ਹੁਣ ਪੰਜਾਬ 'ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ 31 ਉਮੀਦਵਾਰਾਂ ਦਾ ਨਾਵਾਂ ਨਾਲ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਅਨਿੰਦਿਤਾ ਮਿਤਰਾ (ਮੁੱਖ ਚੋਣ ਅਫ਼ਸਰ) ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਰਾਕੇਸ਼ ਟਿਕੈਤ 5 ਸਤੰਬਰ ਨੂੰ ਕਰਨਗੇ ਵੱਡੀ ਪੰਚਾਇਤ, ਚੋਣਾਂ ਸਬੰਧੀ ਦੇਣਗੇ ਜਵਾਬ......

ਰਾਕੇਸ਼ ਟਿਕੈਤ 5 ਸਤੰਬਰ ਨੂੰ ਕਰਨਗੇ ਵੱਡੀ ਪੰਚਾਇਤ, ਚੋਣਾਂ ਸਬੰਧੀ ਦੇਣਗੇ


LPTV / Chandigarh

ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਚੋਣਾਂ ਲੜਨ ਦੀ ਸੰਭਾਵਨਾ ਨੂੰ ਖਾਰਜ ਕਰਦਿਆਂ ਕਿਹਾ ਕਿ 5 ਸਤੰਬਰ ਨੂੰ ਅਸੀਂ ਇੱਕ ਵੱਡੀ ਪੰਚਾਇਤ ਕਰਾਂਗੇ, ਜਿਸ ਵਿੱਚ ਕਿਸਾਨ ਅੰਦੋਲਨ ਲਈ ਅੱਗੇ ਦੀ ਰਣਨੀਤੀ ਬਣਾਉਣਗੇ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਅਸੀਂ ਚੋਣਾਂ ਨਹੀਂ ਲੜਾਂਗੇ, ਵੋਟਾਂ ਦੀ ਚੋਟ ਦੇਵਾਂਗੇ।

ਦੱਸ ਦਈਏ ਰਾਕੇਸ਼ ਟਿਕੈਤ ਬਾਰੇ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਚੋਣ ਮੈਦਾਨ ਵਿੱਚ ਉਤਰਨਗੇ। ਪਰ ਨਿਊਜ਼ ਏਜੰਸੀ ਏਐਨਆਈ ਦੇ ਅਨੁਸਾਰ, ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਚੋਣ ਨਹੀਂ ਲੜਨਗੇ, ਪਰ ਵੋਟ ਦੀ ਚੋਟ ਜ਼ਰੂਰ ਦੇਣਗੇ। ਦੱਸਣਯੋਗ ਹੈ ਕਿ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਕਿਸਾਨ ਆਪਣੀ ਮੰਗ 'ਤੇ ਅੜੇ ਹੋਏ ਹਨ।

ਅੰਦੋਲਨਕਾਰੀ ਕਿਸਾਨ ਮੰਗ ਕਰ ਰਹੇ ਹਨ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਦੂਜੇ ਪਾਸੇ, ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਇਹ ਤਿੰਨੋਂ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ, ਇਨ੍ਹਾਂ ਨੂੰ ਹਟਾਇਆ ਨਹੀਂ ਜਾਵੇਗਾ।

ਹਾਲ ਹੀ ਵਿਚ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਟਵੀਟ ਕਰਕੇ ਕਿਸਾਨ ਅੰਦੋਲਨ ਨੂੰ ਤੇਜ਼ ਕਰਨ ਲਈ ਕਿਹਾ ਸੀ। ਉਨ੍ਹਾਂ ਨੇ ਆਪਣੇ ਟਵਿੱਟਰ 'ਤੇ ਲਿਖਿਆ, "ਸਰਕਾਰ ਮੰਨ ਨਹੀਂ ਰਹੀ। ਇਸ ਦਾ ਇਲਾਜ਼ ਕੀਤਾ ਜਾਣਾ ਚਾਹੀਦਾ ਹੈ। ਜ਼ਮੀਨੀ ਬਚਾਉਣ ਲਈ ਅੰਦੋਲਨ ਨੂੰ ਤੇਜ਼ ਕਰਨਾ ਪਏਗਾ।"

Rakesh Tikat will answer the big panchayat elections on September 5


📢

Reach thousands of targeted visitors daily.

Punajb News advertisement banner Punajb News advertisement banner ad banner image ad banner image
Popular Posts
Just Now