ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਿਸਾਨ ਅੰਦੋਲਨ ਨੂੰ 9 ਮਹੀਨੇ ਪੂਰੇ, ਦੇਸ਼ ਭਰ ਤੋਂ ਪਹੁੰਚੇ ਕਿਸਾਨ ਯੂਨੀਅਨਾਂ ਦੇ ਡੈਲੀਗੇਟ

Delegates-of-farmers-unions-arri


LPTV / Chandigarh

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਹੱਦਾਂ ਉੱਪਰ ਡਟੇ ਕਿਸਾਨਾਂ ਨੇ ਸੰਘਰਸ਼ ਨੂੰ ਅੱਜ ਨੌਂ ਮਹੀਨੇ ਪੂਰੇ ਹੋ ਗਏ ਹਨ। ਅੱਜ ਨੌਂ ਮਹੀਨੇ ਪੂਰੇ ਹੋਣ ਮੌਕੇ ਕਿਸਾਨ ਜਥੇਬੰਦੀਆਂ ਵੱਲੋਂ ਦੋ ਦਿਨਾਂ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਇਸ ਕਨਵੈਨਸ਼ਨ ਵਿੱਚ ਅੰਦੋਲਨ ਨੂੰ ਦੇਸ਼ ਵਿਆਪੀ ਬਣਾਉਣ ਤੇ ਹੋਰ ਤੇਜ਼ ਕਰਨ ਲਈ ਵੱਡੀ ਰਣਨੀਤੀ ਉਲੀਕੀ ਜਾਏਗੀ। ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਇਸ ਕਨਵੈਨਸ਼ਨ ਵਿੱਚ ਦੇਸ਼ ਭਰ ਦੀਆਂ ਕਿਸਾਨ ਯੂਨੀਅਨਾਂ ਦੇ ਡੈਲੀਗੇਟ ਹਿੱਸਾ ਲੈ ਰਹੇ ਹਨ। ਕਿਸਾਨ ਲੀਡਰਾਂ ਨੇ ਦਾਅਵਾ ਕੀਤਾ ਹੈ ਕਿ ਦੇਸ਼ ਭਰ ਤੋਂ 1500 ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਕਿਸਾਨ ਅੰਦੋਲਨ ਦੀਆਂ ਭਵਿੱਖੀ ਰਣਨੀਤੀ ਬਾਰੇ ਚਰਚਾ ਲਈ 26 ਤੇ 27 ਅਗਸਤ ਨੂੰ ਕੌਮੀ ਕਨਵੈਨਸ਼ਨ ’ਚ ਸ਼ਾਮਲ ਹੋ ਰਹੇ ਹਨ।

ਦਿੱਲੀ ਦੇ ਸਿੰਘੂ ਬਾਰਡਰ ’ਤੇ ਇਹ ਦੋ ਦਿਨਾਂ ਕਨਵੈਨਸ਼ਨ ਸ਼ੁਰੂ ਹੋਈ ਹੈ। ਕਿਸਾਨ ਲੀਡਰ ਅਭਿਮੰਨਿਊ ਕੋਹਾੜ ਨੇ ਦੱਸਿਆ ਕਿ ਦੇਸ਼ ਭਰ ਤੋਂ 1500 ਕਿਸਾਨ ਯੂਨੀਅਨਾਂ ਦੇ ਨੁਮਾਇੰਦੇ ਸਾਡੇ ਕਿਸਾਨ ਅੰਦੋਲਨ ਨੂੰ ਹੋਰ ਮਘਾਉਣ ਲਈ ਰਣਨੀਤੀ ’ਤੇ ਚਰਚਾ ਵਾਸਤੇ ਦੋ ਦਿਨ ਸਿੰਘੂ ਬਾਰਡਰ ’ਤੇ ਇਕੱਠੇ ਹੋਏ ਹਨ।

ਗੌਰਤਲਬ ਹੈ ਕਿ 27 ਅਗਸਤ ਨੂੰ 2 ਸੈਸ਼ਨ ਹੋਣਗੇ, ਪਹਿਲਾ ਸਵੇਰੇ 9.30 ਵਜੇ ਤੋਂ ਦੁਪਹਿਰ 12 ਵਜੇ ਤੱਕ ਔਰਤਾਂ, ਵਿਦਿਆਰਥੀਆਂ, ਨੌਜਵਾਨਾਂ ਤੇ ਹੋਰ ਕਿਰਤੀ ਵਰਗਾਂ ਨਾਲ ਸਬੰਧਤ ਤੇ ਆਖਰੀ ਸਮਾਪਤੀ ਸੈਸ਼ਨ ਦੁਪਹਿਰ 12 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਲਗਪਗ 1500 ਡੈਲੀਗੇਟ ਕਾਨਫਰੰਸ ਵਿੱਚ ਹਿੱਸਾ ਲੈਣਗੇ।

Delegates of farmers unions arrived from all over the country for 9 months


Popular Posts
Just Now