ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼

ਰਾਕੇਸ਼ ਟਿਕੈਤ ਦਾ ਐਲਾਨ, 10 ਸਾਲ ਅੰਦੋਲਨ ਕਰਨ ਲਈ ਵੀ ਤਿਆਰ

ਰਾਕੇਸ਼ ਟਿਕੈਤ ਦਾ ਐਲਾਨ, 10 ਸਾਲ ਅੰਦੋਲਨ ਕਰਨ ਲਈ ਵੀ ਤਿਆਰ


LPTV / Chandigarh

‘ਭਾਰਤ ਬੰਦ’ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਬੰਦ ਕਾਰਨ ਹਾਈਵੇ ਜਾਮ ਰਹੇ ਰੇਲਵੇ ਟ੍ਰੈਕ ਤੇ ਮੈਟਰੋ ਗੱਡੀਆਂ ਵੀ ਜਾਮ ਰਹੀਆਂ। ਬਾਜ਼ਾਰ ਤੇ ਕਾਰੋਬਾਰ ਆਦਰੇ ਵੀ ਬੰਦ ਰਹੇ। ‘ਭਾਰਤ ਬੰਦ’ ਨੂੰ ਮਿਲੇ ਹੁੰਗਾਰੇ ਦੀਆਂ ਰਿਪੋਰਟਾਂ ਮਗਰੋਂ ਕਿਸਾਨ ਲੀਡਰਾਂ ਦੇ ਹੌਸਲੇ ਬੁਲੰਦ ਹੋ ਗਏ।  ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੇ ਪ੍ਰਤੀਕਰਮ ਵਿੱਚ ਕਿਹਾ ਹੈ ਕਿ ਭਾਵੇਂ 10 ਸਾਲ ਲੱਗ ਜਾਣ, ਅਸੀਂ ਆਪਣੀਆਂ ਮੰਗਾਂ ਤੋਂ ਪਿੱਛੇ ਨਹੀਂ ਹਟਾਂਗੇ।

ਸੜਕ ਜਾਮ ਕਾਰਨ ਲੋਕਾਂ ਨੂੰ ਆ ਰਹੀਆਂ ਔਕੜਾਂ ਬਾਰੇ ਟਿਕੈਤ ਨੇ ਕਿਹਾ ਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਲੋਕਾਂ ਦੀ ਛੁੱਟੀ ਹੈ ਤੇ ਇਸ ਨੂੰ ਇਸ ਤਰ੍ਹਾਂ ਹੀ ਵੇਖਿਆ ਜਾਣਾ ਚਾਹੀਦਾ ਹੈ। ਟਿਕੈਤ ਨੇ ਕਿਹਾ ਕਿ ਖੇਤੀਬਾੜੀ ਮੰਤਰੀ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਗੱਲਬਾਤ ਲਈ ਆਉਣਾ ਚਾਹੀਦਾ ਹੈ। ਅਸੀਂ ਖੇਤੀਬਾੜੀ ਮੰਤਰੀ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਸਰਕਾਰ ਸਾਨੂੰ ਸਮਾਂ ਤੇ ਸਥਾਨ ਦੱਸੇ। ਉਹ ਸਿਰਫ ਬੋਲਣ ਲਈ ਆਖ ਦਿੰਦੇ ਹਨ, ਗੱਲਬਾਤ ਲਈ ਆਓ। ਸਰਕਾਰ ਕਿਸਾਨਾਂ ਨੂੰ ਬਿਨਾਂ ਸ਼ਰਤ ਗੱਲਬਾਤ ਦਾ ਸੱਦਾ ਦੇਵੇ। ਭਾਵੇਂ ਇਸ ਨੂੰ 10 ਸਾਲ ਲੱਗ ਜਾਣ, ਅਸੀਂ ਇੱਥੋਂ ਨਹੀਂ ਜਾਵਾਂਗੇ।

Rakesh Tikat announced 10 years also ready to protest


Popular Posts
Just Now