ਝੋਨੇ ਦੀ ਖਰੀਦ ਅੱਗੇ ਪਾਉਣਾ ਪੰਜਾਬ ਨਾਲ ਸਰਾਸਰ ਧੱਕਾ - ਜਾਖੜ
LPTV / Chandigarh
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨਾਂ ਨੂੰ ਸਬਕ ਸਿਖਾਉਣ ਦੀ ਮਾੜੀ ਨੀਅਤ ਨਾਲ ਝੋਨੇ ਦੀ ਖਰੀਦ ਅੱਗੇ ਪਾਉਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਆਪ ਆਗੂ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਵੀ ਲੋਕ ਮਾਰੂ ਕਰਾਰ ਦਿੰਦਿਆਂ ਦਿੱਲੀ ਸਰਕਾਰ ਵੱਲੋਂ ਇੰਡਸਟਰੀ ਨੂੰ ਬਿਜਲੀ ਸਬੰਧੀ ਵਿਖਾਏ ਸਬਜ਼ਬਾਗ ਦੇ ਢੋਲ ਦੀ ਪੋਲ ਖੋਲ੍ਹੀ ਹੈ।
ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰੇ ਅਤੇ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰੇ। ਅਚਾਨਕ ਬੀਤੀ ਰਾਤ ਖਰੀਦ ਸ਼ੁਰੂ ਕਰਨ ਦੀ ਤਰੀਕ ਅੱਗੇ ਪਾ ਕੇ ਕੇਂਦਰ ਸਰਕਾਰ ਨੇ ਆਪਣੀ ਬਦਨੀਤੀ ਜ਼ਾਹਰ ਕੀਤੀ ਹੈ। ਦੁਆਬੇ ਵਿਚ ਕਿਸਾਨਾਂ ਨੇ ਝੋਨਾ ਵੱਢ ਕੇ ਆਲੂਆਂ ਦੀ ਬਿਜਾਈ ਕਰਨੀ ਹੁੰਦੀ ਹੈ, ਉਥੇ ਕਿਸਾਨ ਵਾਢੀ ਵਿਚ ਦੇਰੀ ਨਹੀਂ ਕਰ ਸਕਦੇ ਹਨ
Postponing the purchase of paddy is a total blow to Punjab Jakhar