ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ ਨੇਪਾਲ ਹੜ੍ਹ ਤ੍ਰਾਸਦੀ: 1127 ਮੌਤਾਂ, 4800 ਤੋਂ ਵੱਧ ਲਾਪਤਾ ਪੰਜਾਬ ਵਿੱਚ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ 6 ਯੂਨਿਟ ਬੰਦ: ਡਿਮਾਂਡ 15,500 Mw ਤੋਂ ਪਾਰ, ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 02-09-2026 ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ

ਪੰਜਾਬ ਸਰਕਾਰ ਵੱਲੋਂ ਬਾਹਰੀ ਰਾਜਾਂ ਤੋਂ ਪੰਜਾਬ ‘ਚ ਫ਼ਸਲ ਲਿਆ ਕੇ ਵੇਚਣ ‘ਤੇ ਲੱਗੀ ਪਾਬੰਦੀ

ਪੰਜਾਬ ਸਰਕਾਰ ਵੱਲੋਂ ਬਾਹਰੀ ਰਾਜਾਂ ਤੋਂ ਪੰਜਾਬ ‘ਚ ਫ਼ਸਲ ਲਿਆ ਕੇ ਵੇਚਣ


LPTV / Chandigarh

ਪੰਜਾਬ ਸਰਕਾਰ ਵੱਲੋਂ ਬਾਹਰੀ ਰਾਜਾਂ ਤੋਂ ਪੰਜਾਬ ਵਿੱਚ ਫਸਲ ਲਿਆ ਕੇ ਵੇਚਣ ‘ਤੇ ਪਾਬੰਦੀ ਲਗਾ ਦਿੱਤੀ ਗਈ ਤੇ ਇਸਦੇ ਲਈ ਪੁਲਿਸ ਨੂੰ ਸਖਤ ਹਿਦਾਇਤਾਂ ਵੀ ਜਾਰੀ ਕੀਤੀਆ ਚੁੱਕੀਆ ਹਨ। ਪਰ ਇਸ ਆਦੇਸ਼ ਤੋਂ ਬਾਅਦ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਤੇ ਵਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਪਣੇ ਜਿਲਾ ਰੋਪੜ ਦੇ ਕਿਸਾਨਾਂ ਵਿੱਚ ਹੁਣ ਰੇੜਕਾ ਪੈਣਾ ਸ਼ੁਰੂ ਹੋ ਗਿਆ ਹੈ। ਰੋਪੜ ਪੁਲਿਸ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਝੋਨਾ ਪੰਜਾਬ ਵਿੱਚ ਲਿਆਉਣ ਦੇ ਦੋਸ਼ਾਂ ਤਹਿਤ ਇੱਕ ਨਾਬਾਲਗ ਲੜਕੇ ਤੇ ਕੇਸ ਦਰਜ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਿਸਾਨ ਭੜਕੇ ਹੋਏ ਦਿਖਾਈ ਦਿੱਤੇ।

ਰੋਪੜ ਦੇ ਮਿੰਨੀ ਸਕੱਤਰੇਤ ਵਿਖੇ ਇਕੱਠੇ ਹੋਏ। ਕਿਸਾਨਾਂ ਨੇ ਕਿਹਾ ਕਿ ਪੁਲਿਸ ਨੇ ਬਿਨਾਂ ਕੋਈ ਜਾਂਚ ਕੀਤੇ ਇਹ ਝੂਠਾ ਮਾਮਲਾ ਦਰਜ ਕਰ ਦਿੱਤਾ ਹੈ। ਜਦ ਕਿ ਕਿਸਾਨਾ ਨੇ ਕਿਸਾਨ ਯੂਨੀਅਨ ਦੇ ਇੱਕ ਆਗੂ ਵੱਲੋਂ ਇਸ ਮਾਮਲੇ ਵਿੱਚ ਸਹੀ ਰੋਲ ਨਹੀਂ ਨਿਭਾਉਣ ਦੇ ਦੋਸ਼ ਵੀ ਲਗਾਏ।ਜਿਸ ਦੇ ਚਲਦਿਆਂ ਅੱਜ ਸਕੱਤਰੇਤ ਵਿਖੇ ਕਿਸਾਨ ਇਸ ਆਗੂ ਨਾਲ ਉਲਝਦੇ ਹੋਏ ਵੀ ਦਿਖਾਈ ਦਿੱਤੇ। ਕਿਸਾਨਾਂ ਨੇ ਕਿਹਾ ਕਿ ਫਸਲ ਪੰਜਾਬ ਦੀ ਜਮੀਨ ਤੋਂ ਹੀ ਮੰਡੀ ਵਿੱਚ ਲਿਆਂਦੀ ਗਈ ਸੀ ਜਦ ਕਿ ਪੁਲਿਸ ਨੇ ਕੇਵਲ ਟ੍ਰੇਕਟਰ ਚਾਲਕ ਦਾ ਅਧਾਰ ਕਾਰਡ ਹਿਮਾਚਲ ਪ੍ਰਦੇਸ਼ ਦਾ ਬਣਿਆ ਦੇਖ ਉਸਨੂੰ ਦੋਸ਼ ਠਹਿਰਾ ਦਿੱਤਾ ਤੇ ਨਾਬਾਲਗ ਲੜਕੇ ‘ਤੇ ਕੇਸ ਦਰਜ ਕਰਕੇ ਉਸਨੂੰ ਜੁਵੀਨਾਈਲ ਜੇਲ ਹੁਸ਼ਿਆਰਪੁਰ ਵਿਚ ਭੇਜ ਦਿੱਤਾ ਹੈ।

The Punjab government has imposed a ban on bringing crops from outside states and selling them in Punjab


Popular Posts
Just Now