ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਕਿਸਾਨਾਂ ਨੇ ਕੇਜਰੀਵਾਲ ਨਾਲ ਸੰਵਾਦ ਦਾ ਕੀਤਾ ਬਾਈਕਾਟ, ਜਾਣੋ ਕਾਰਨ

Farmers-boycotted-the-dialogue-w


LPTV / Chandigarh

ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਕਿਸਾਨਾਂ ਨੇ ਝਟਕਾ ਦਿੱਤਾ ਹੈ। ਕਿਸਾਨਾਂ ਨੇ ਮਾਨਸਾ ਪੁੱਜ ਕੇਜੀਰਾਵਲ ਨਾਲ ਸੰਵਾਦ ਕਰਨ ਦਾ ਬਾਈਕਾਟ ਕਰ ਦਿੱਤਾ। ਕਿਸਾਨਾਂ ਨੇ ਕੇਜਰੀਵਾਲ ਤੋਂ ਪੁੱਛਿਆ ਕਿ ਸਾਡੇ ਲਈ ਹੁਣ ਤੱਕ ਕੀ ਕੀਤਾ ਹੈ। ਕਿਸਾਨਾਂ ਨੇ ਕਿਹਾ ਬੀਐਸਐਫ ਦੇ ਮੁੱਦੇ 'ਤੇ ਵੀ ਆਮ ਆਦਮੀ ਪਾਰਟੀ ਦੇ ਸਟੈਂਡ ਬਾਰੇ ਜਵਾਬ ਨਹੀਂ ਮਿਲਿਆ। ਇੱਥੋਂ ਤਕ ਕਿ ਜਿਹੜੇ ਕਿਸਾਨਾਂ ਨਾਲ ਸੰਵਾਦ ਹੋ ਰਿਹਾ, ਉਹ ਪਾਰਟੀ ਦੇ ਹੀ ਵਰਕਰ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਕੇਜਰੀਵਾਲ ਨੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ ਜਿਸ ਕਾਰਨ ਨੇ ਆਮ ਆਦਮੀ ਪਾਰਟੀ ਨੂੰ ਬੀ ਟੀਮ ਦੱਸਿਆ ਹੈ। ਕਿਸਾਨਾਂ ਨੇ ਕਿਹਾ ਅਸੀਂ ਮੀਡੀਆ ਸਾਹਮਣੇ ਗੱਲ ਕਰਨ ਨੂੰ ਕਿਹਾ ਸੀ ਪਰ ਭਗਵੰਤ ਮਾਨ ਨੇ ਇਸ ਤੋਂ ਮਨ੍ਹਾ ਕਰ ਦਿੱਤਾ। ਮੀਡੀਆ ਨੂੰ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ।

ਦਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਅਤੇ ਕਿਰਤੀਆਂ ਨੂੰ ਅਪੀਲ ਕੀਤੀ ਹੈ ਕਿ ਗੁਲਾਬੀ ਸੁੰਡੀ, ਮੀਂਹ-ਝੱਖੜ ਅਤੇ ਗੜੇਮਾਰੀ ਨਾਲ ਬਰਬਾਦ ਹੋਈਆਂ ਫ਼ਸਲਾਂ ਕਾਰਨ ਨਿਰਾਸ਼ਾ ਦੇ ਆਲਮ 'ਚ ਆ ਕੇ ਖ਼ੁਦਕੁਸ਼ੀ ਵਰਗਾ ਕੋਈ ਵੀ ਗਲਤ ਕਦਮ ਨਾ ਚੁੱਕਿਆ ਜਾਵੇ। ਉਨਾਂ ਭਰੋਸਾ ਦਿੱਤਾ ਜੇਕਰ ਮੌਜ਼ੂਦਾ ਚੰਨੀ ਸਰਕਾਰ ਲਾਗਤ ਖ਼ਰਚਿਆਂ ਅਨੁਸਾਰ ਢੁੱਕਵਾਂ ਮੁਆਵਜਾ ਦੇਣ 'ਚ ਅਸਫ਼ਲ ਰਹਿੰਦੀ ਹੈ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ 30 ਅਪ੍ਰੈਲ 2022 ਤੱਕ ਬਣਦਾ ਮੁਆਵਜਾ ਦੇਵੇਗੀ।

Farmers boycotted the dialogue with Kejriwal know the reason


Popular Posts
Just Now