ਦਿੱਲੀ ਚ ਵਧ ਰਹੇ ਪ੍ਰਦੂਸ਼ਣ ਤੋਂ ਚਿੰਤਤ ਸੁਪਰੀਮ ਕੋਰਟ ਵੱਲੋਂ ਐਮਰਜੈਂਸੀ ਬੈਠਕ ਬੁਲਾਉਣ ਦਾ ਹੁਕਮ
LPTV / Chandigarh
ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਤੇ ਉੱਤਰੀ ਰਾਜਾਂ ਵਿੱਚ ਇਸ ਸਮੇਂ ਪਰਾਲੀ ਸਾੜਨਾ ਪ੍ਰਦੂਸ਼ਣ ਦਾ ਮੁੱਖ ਕਾਰਨ ਨਹੀਂ ਹੈ, ਕਿਉਂਕਿ ਇਹ ਪ੍ਰਦੂਸ਼ਣ ਵਿੱਚ ਸਿਰਫ 10% ਹੀ ਯੋਗਦਾਨ ਪਾ ਰਿਹਾ ਹੈ। ਦਿੱਲੀ ਵਿੱਚ ਵੱਧ ਰਹੇ ਹਵਾ ਪ੍ਰਦੂਸ਼ਣ 'ਤੇ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਇਹ ਜਾਣਕਾਰੀ ਦਿੱਤੀ ਹੈ।
ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੂੰ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਗੱਲ ਕਰਨ ਤੇ ਉਨ੍ਹਾਂ ਨੂੰ ਕਹਿਣ ਕਿ ਉਹ ਇੱਕ ਹਫ਼ਤੇ ਤੱਕ ਪਰਾਲੀ ਨਾ ਸਾੜਨ ਤਾਂ ਜੋ ਪ੍ਰਦੂਸ਼ਣ 'ਤੇ ਕਾਬੂ ਪਾਇਆ ਜਾ ਸਕੇ। ਉੱਥੇ ਹੀ ਸੁਪਰੀਮ ਕੋਰਟ ਦਾ ਇਹ ਵੀ ਕਹਿਣਾ ਹੈ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਧੂੜ, ਭਾਰੀ ਵਾਹਨਾਂ ਦੀ ਆਵਾਜਾਈ ਤੇ ਉਦਯੋਗ ਹਨ।
ਸੁਪਰੀਮ ਕੋਰਟ ਨੇ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੂੰ ਪੰਜਾਬ ਹਰਿਆਣਾ ਤੇ ਯੂਪੀ ਦੇ ਨਾਲ ਐਮਰਜੈਂਸੀ ਬੈਠਕ ਬੁਲਾਉਣ ਦਾ ਹੁਕਮ ਦਿੱਤਾ ਹੈ। ਇਸ ਦੇ ਨਾਲ ਹੀ ਕੇਂਦਰ ਸਮੇਤ ਪੰਜਾਬ ਹਰਿਆਣਾ ਤੇ ਦਿੱਲੀ ਤੋਂ ਹਲਫ਼ਨਾਮਾ ਮੰਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਬੁੱਧਵਾਰ ਨੂੰ ਹੋਵੇਗੀ।
Concerned about the increasing pollution in Delhi the Supreme Court ordered an emergency meeting