ਕਿਸਾਨ ਨਹੀਂ ਕਰਨਗੇ 'ਸੰਸਦ ਮਾਰਚ', ਸੰਯੁਕਤ ਕਿਸਾਨ ਮੋਰਚਾ ਦਾ ਅਹਿਮ ਫੈਸਲਾ
LPTV / Chandigarh
ਕਿਸਾਨਾਂ ਦਾ 29 ਨਵੰਬਰ ਨੂੰ ਦਿੱਲੀ ਸੰਸਦ ਵੱਲ ਕੀਤਾ ਜਾਣ ਵਾਲਾ ਟਰੈਕਟਰ ਮਾਰਚ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ 29 ਨਵੰਬਰ ਨੂੰ ਸੰਸਦ ਤੱਕ ਕੀਤਾ ਜਾਣ ਵਾਲਾ ਮਾਰਚ ਮੁਲਤਵੀ ਕੀਤਾ ਜਾ ਰਿਹਾ ਹੈ, ਰੱਦ ਨਹੀਂ।
ਕਿਸਾਨਾਂ ਨੇ ਕਿਹਾ ਕਿ ਅਸੀਂ 4 ਦਸੰਬਰ ਤੱਕ ਇੰਤਜ਼ਾਰ ਕਰਾਂਗੇ, ਫਿਰ 4 ਤਰੀਕ ਨੂੰ ਸੰਯੁਕਤ ਕਿਸਾਨ ਮੋਰਚਾ ਦੋਬਾਰਾ ਇੱਕ ਮੀਟਿੰਗ ਕਰੇਗਾ ਜਿਸ ਤੋਂ ਬਾਅਦ ਅੰਦੋਲਨ ਦੀ ਅਗਲੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ। ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਕਿਸਾਨਾਂ ਵਿਰੁੱਧ ਦਰਜ ਕੇਸ ਵਾਪਿਸ ਲੈਣ ਤੋਂ ਬਿਨਾਂ ਅੰਦੋਲਨ ਖਤਮ ਨਹੀਂ ਹੋਵੇਗਾ।
Farmers will not march to Parliament an important decision of the United Kisan Morcha