ਅੱਜ ਵਿਸ਼ਵਕਰਮਾ ਪੂਜਾ ਦੇ ਮੌਕੇ 'ਤੇ ਬੈਂਕਾਂ ਵਿੱਚ ਛੁੱਟੀ ਨਹੀਂ ਸੋਨੇ-ਚਾਂਦੀ ਦਾ ਭਾਅ: ਅੱਜ ਸੋਨੇ-ਚਾਂਦੀ ਦੇ ਦਾਮ ਵਿੱਚ ਗਿਰਾਵਟ ਜਲੰਧਰ ਵਿੱਚ ਬਿਜਲੀ ਕਟੌਤੀ ਖ਼ਿਲਾਫ਼ ਅਕਾਲੀ ਦਲ ਦਾ ਪ੍ਰਦਰਸ਼ਨ, ਚੀਫ਼ ਇੰਜੀਨੀਅਰ ਦਫ਼ਤਰ ਦੇ ਬਾਹਰ ਫੂਕਿਆ CM ਭਗਵੰਤ ਮਾਨ ਦਾ ਪੁਤਲਾ ਦਿਵੰਗਤ ਸੁਸ਼ਾਂਤ ਸਿੰਘ ਰਾਜਪੂਤ ਦੀ ਸਾਬਕਾ ਮੈਨੇਜਰ ਦਿਸ਼ਾ ਸਾਲੀਅਨ ਦੀ ਮੌਤ ਨਾਲ ਜੁੜੇ ਵਿਵਾਦ 'ਤੇ ਅਦਾਕਾਰ ਸੂਰਜ ਪੰਚੋਲੀ ਨੇ ਤੋੜੀ ਚੁੱਪੀ ਦਿਲਜੀਤ ਨੇ ਵੈਂਬਲੀ 'ਤੇ 92,000 ਪ੍ਰਸ਼ੰਸਕਾਂ ਨਾਲ ਰਚਿਆ ਇਤਿਹਾਸ; ਐਡ ਸ਼ੀਰਨ, ਟੇਲਰ ਸਵਿਫਟ ਨੂੰ ਪਛਾੜਿਆ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਕੈਦੀ ਦੀ ਮੌਤ, ਕੈਦੀਆਂ ਨੇ ਕੀਤਾ ਜਮਕਰ ਹੰਗਾਮਾ ਜਲੰਧਰ ਵਿੱਚ ਪੁਲਿਸ ਤੋਂ ਬਚਣ ਲਈ ਕੋਰਟ ਬਿਲਡਿੰਗ ਤੋਂ ਕੁੱਦੇ ਗੈਂਗਸਟਰ ਅਮਨ-ਫਤੇਹ, ਦੋਵਾਂ ਦੀਆਂ ਲੱਤਾਂ ਟੁੱਟੀਆਂ ਜਲੰਧਰ ਵਿੱਚ ਬਿਸਕੁਟ-ਨਮਕੀਨ ਫੈਕਟਰੀ ਵਿੱਚ ਭਿਆਨਕ ਅੱਗ, ਲੱਖਾਂ ਦਾ ਸਟਾਕ ਸੜਕੇ ਸੁਆਹ ਮੱਕਾ ਦੇ ਨੇੜੇ ਹੂਤੀ ਡਰੋਨ ਇੰਟਰਸੈਪਟ, ਸਾਊਦੀ ਏਅਰ ਡਿਫੈਂਸ ਨੇ ਕੀਤਾ ਨਸ਼ਟ; ਹੂਤੀਆਂ ਨੇ ਕੀਤਾ ਇਨਕਾਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 17-09-2026

ਅੱਜ ਖ਼ਤਮ ਹੋ ਸਕਦਾ ਹੈ ਕਿਸਾਨ ਅੰਦੋਲਨ, ਦੁਪਹਿਰ 12 ਵਜੇ ਤੋਂ ਬਾਅਦ ਹੋ ਸਕਦਾ ਹੈ ਐਲਾਨ

ਅੱਜ ਖ਼ਤਮ ਹੋ ਸਕਦਾ ਹੈ ਕਿਸਾਨ ਅੰਦੋਲਨ, ਦੁਪਹਿਰ 12 ਵਜੇ ਤੋਂ ਬਾਅਦ ਹੋ


LPTV / Chandigarh

ਇੱਕ ਸਾਲ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਘਰ ਵਾਪਸੀ ਦਾ ਐਲਾਨ ਕਰ ਸਕਦੇ ਹਨ। ਕਿਸਾਨਾਂ ਅਤੇ ਸਰਕਾਰ ਵਿਚਕਾਰ ਸਹਿਮਤੀ ਬਣ ਗਈ ਹੈ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਦੀਆਂ ਲੰਬਿਤ ਮੰਗਾਂ ਬਾਰੇ ਕੇਂਦਰ ਦੇ ਸੋਧੇ ਹੋਏ ਖਰੜੇ ਦੇ ਮਤੇ 'ਤੇ ਸਹਿਮਤੀ ਬਣ ਗਈ ਹੈ ਅਤੇ ਅੰਦੋਲਨ ਲਈ ਭਵਿੱਖ ਦੀ ਰਣਨੀਤੀ ਤੈਅ ਕਰਨ ਲਈ ਵੀਰਵਾਰ ਨੂੰ ਮੀਟਿੰਗ ਕੀਤੀ ਜਾਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਦਿੱਲੀ ਦੇ ਸਿੰਘੂ ਬਾਰਡਰ 'ਤੇ ਹੋਣੀ ਹੈ।

ਦੱਸ ਦਈਏ ਕਿ ਇਸ ਮੀਟਿੰਗ ਤੋਂ ਬਾਅਦ ਕਿਸਾਨਾਂ ਦੀ ਘਰ ਵਾਪਸੀ ਦਾ ਐਲਾਨ ਕੀਤਾ ਜਾ ਸਕਦਾ ਹੈ। ਐਸਕੇਐਮ ਦੇ ਸੂਤਰਾਂ ਨੇ ਕਿਹਾ ਕਿ ਜਿਵੇਂ ਹੀ ਸਰਕਾਰ ਵੱਲੋਂ ਨਵੇਂ ਡਰਾਫਟ ਪ੍ਰਸਤਾਵ 'ਤੇ ਰਸਮੀ ਸੁਨੇਹਾ ਮਿਲਦਾ ਹੈ ਤਾਂ ਕਿਸਾਨ ਅੰਦੋਲਨ ਤੁਰੰਤ ਖ਼ਤਮ ਕਰ ਦਿੱਤਾ ਜਾਵੇਗਾ।

ਕਿਸਾਨ ਆਗੂ ਅਤੇ ਐਸਕੇਐਮ ਦੇ ਕੋਰ ਕਮੇਟੀ ਮੈਂਬਰ ਗੁਰਨਾਮ ਸਿੰਘ ਚੜੂੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਾਕੀ ਮੰਗਾਂ ਸਬੰਧੀ ਪਹਿਲਾਂ ਹਾਸਲ ਹੋਇਆ ਪ੍ਰਸਤਾਵ ਦਾ ਖਰੜਾ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਸੀ, ਜਿਸ ਤੋਂ ਬਾਅਦ ਕੇਂਦਰ ਨੇ ਬੁੱਧਵਾਰ ਨੂੰ ਪ੍ਰਸਤਾਵ ਦਾ ਨਵਾਂ ਖਰੜਾ ਭੇਜਿਆ। ਐਸਕੇਐਮ ਦੇ ਸੂਤਰਾਂ ਮੁਤਾਬਕ ਭੇਜੇ ਗਏ ਨਵੇਂ ਖਰੜੇ 'ਚ ਸਪਸ਼ਟ ਕੀਤਾ ਗਿਆ ਹੈ ਕਿ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਬਾਰੇ ਕਮੇਟੀ ਵਿੱਚ ਐਸਕੇਐਮ ਦੇ ਮੈਂਬਰ ਸ਼ਾਮਲ ਹੋਣਗੇ ਅਤੇ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਰਿਆਣਾ ਦੀਆਂ ਸਰਕਾਰਾਂ ਕਿਸਾਨਾਂ ਖ਼ਿਲਾਫ਼ ਦਰਜ ਕੇਸ ਤੁਰੰਤ ਵਾਪਸ ਲੈਣਗੀਆਂ। ਇਸ ਦੇ ਨਾਲ ਹੀ ਦਿੱਲੀ ਵਿੱਚ ਕਿਸਾਨਾਂ ਖ਼ਿਲਾਫ਼ ਦਰਜ ਕੇਸ ਵੀ ਵਾਪਸ ਲਏ ਜਾਣਗੇ।

The farmers movement may end today the announcement may be made after 12 noon


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now