ਯੁੱਧ ਨਸ਼ਿਆਂ ਵਿਰੁੱਧ ਦੇ 17 ਮਹੀਨੇ: 3472 ਕਿੱਲੋ ਹੈਰੋਇਨ ਸਮੇਤ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ    ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ    ਵਿੱਤੀ ਵਰ੍ਹੇ 2026-27 ਵਿੱਚ ਪੰਜਾਬ ਦੇ ਕੁੱਲ ਜੀ.ਐੱਸ.ਟੀ. ਮਾਲੀਏ ਵਿੱਚ 20 ਫੀਸਦੀ ਦਾ ਵਾਧਾ ਅੰਕੜਾ 10447 ਕਰੋੜ ਰੁਪਏ ਤੇ ਪੁੱਜਾ: ਹਰਪਾਲ ਸਿੰਘ ਚੀਮਾ    ਹਰ ਬੂਥ ਕਾਂਗਰਸ ਮਜ਼ਬੂਤ: ਪਟਿਆਲਾ ਸਾਡੀ ਲੜਾਈ ਭਾਜਪਾ ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ    ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ਚ ਲਿਆਏਗੀ ਬਿੱਲ    ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ    ਵਿਸ਼ਵ ਲੰਗ ਕੈਂਸਰ ਦਿਵਸ ਮੌਕੇ ਭਗਵੰਤ ਮਾਨ ਸਰਕਾਰ ਨੇ ਮੁਫ਼ਤ ਕੈਂਸਰ ਇਲਾਜ ਅਤੇ ਰੋਕਥਾਮ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ    ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ    *ਮਹਾਨ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 107 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਸੁਨਾਮ ਨੂੰ ਸਮਰਪਿਤ*    ਕੈਨੇਡਾ ਸਰਕਾਰ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਦੇ ਨਿਯਮਾਂ ਵਿੱਚ ਕੀਤੀਆਂ ਤਬਦੀਲੀਆਂ ਤੇ ਮੁੜ ਵਿਚਾਰ ਕਰੇ: ਸੁਨੀਲ ਜਾਖੜ   
ਬਦੀ 'ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰੇ ਦਾ ਤਿਉਹਾਰ
October 10, 2024
The-Festival-Of-Dussehra-Symboli

Admin / Article

ਦੁਸਹਿਰਾ ਭਾਰਤ ਦਾ ਇਕ ਬਹੁਤ ਪੁਰਾਣਾ ਤਿਉਹਾਰ ਹੈ ਜੋ ਪੂਰੇ ਭਾਰਤ ਵਿਚ ਬਹੁਤ ਹੀ ਉਤਸ਼ਾਹ ਅਤੇ ਧਾਰਮਿਕ ਰੀਤੀ-ਰਿਵਾਜਾਂ ਨਾਲ ਮਨਾਇਆ ਜਾਂਦਾ ਹੈ। ਇਹ ਦੀਵਾਲੀ ਤੋਂ 20 ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਇਸ ਤਿਉਹਾਰ ਨੂੰ ਚੰਗਿਆਈ ਦੀ ਬੁਰਿਆਈ ਉੱਪਰ ਜਿੱਤ ਦੇ ਰੂਪ ਵਜੋਂ ਮਨਾਇਆ ਜਾਂਦਾ ਹੈ। ਇਹ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਜਸ਼ਨ ਹੈ। ਇਸ ਦਿਨ ਭਗਵਾਨ ਸ਼੍ਰੀ ਰਾਮ ਨੇ ਰਾਵਣ ਨੂੰ ਮਾਰ ਕੇ ਸੀਤਾ ਜੀ ਨੂੰ ਉਸ ਦੀ ਕੈਦ 'ਚੋਂ ਛੁਡਾਇਆ ਸੀ। ਕਿਹਾ ਜਾਂਦਾ ਹੈ ਕਿ ਰਾਮ ਅਤੇ ਰਾਵਣ 'ਚ ਯੁੱਧ ਨਰਾਤਿਆਂ ਦੌਰਾਨ ਹੋਇਆ ਸੀ। ਰਾਵਣ ਦੀ ਮੌਤ ਅਸ਼ਟਮੀ ਅਤੇ ਨੌਮੀ ਦੇ ਸੰਧੀਕਾਲ 'ਚ ਹੋਈ ਸੀ ਅਤੇ ਅੰਤਿਮ ਸੰਸਕਾਰ ਦਸਮੀ ਨੂੰ ਹੋਇਆ ਸੀ, ਇਸ ਲਈ ਦਸਮੀ ਨੂੰ ਇਹ ਤਿਉਹਾਰ ਦੁਸਹਿਰੇ ਦੇ ਰੂਪ ਵਿਚ ਮਨਾਇਆ ਜਾਂਦਾ ਹੈ।


ਸਾਡੇ ਦੇਸ਼ 'ਚ ਇਹ ਤਿਉਹਾਰ ਅੱਸੂ ਮਹੀਨੇ ਦੇ ਸ਼ੁਕਲ ਪੱਖ ਦੀ ਦਸਮੀ ਨੂੰ ਸਾਰੇ ਖੇਤਰਾਂ 'ਚ ਵੱਖ-ਵੱਖ ਰੂਪਾਂ 'ਚ ਮਨਾਇਆ ਜਾਂਦਾ ਹੈ। ਇਸ ਦਿਨ ਵਿਅਕਤੀ ਆਪਣੇ ਅੰਦਰ ਲਾਲਚ, ਮੋਹ, ਹੰਕਾਰ, ਆਲਸ, ਹਿੰਸਾ ਵਰਗੀਆਂ ਭਾਵਨਾਵਾਂ ਦਾ ਅੰਤ ਕਰਨ ਲਈ ਪ੍ਰੇਰਿਤ ਹੁੰਦਾ ਹੈ। ਲੰਕਾਪਤੀ ਰਾਵਣ ਇਕ ਬਹੁਤ ਵੱਡਾ ਵਿਦਵਾਨ-ਗਿਆਨੀ ਅਤੇ ਬਲਸ਼ਾਲੀ ਰਾਜਾ ਸੀ ਪਰ ਉਸ ਦਾ ਹੰਕਾਰ ਉਸ ਨੂੰ ਲੈ ਡੁੱਬਿਆ। ਦੁਸਹਿਰੇ ਤੋਂ ਕੁਝ ਦਿਨ ਪਹਿਲਾਂ 'ਰਾਮਲੀਲ੍ਹਾ' ਸ਼ੁਰੂ ਹੋ ਜਾਂਦੀ ਹੈ। ਰਾਮਲੀਲ੍ਹਾ 'ਚ ਨਾਟਕ ਦੇ ਰੂਪ 'ਚ ਸ਼੍ਰੀ ਰਾਮ ਅਤੇ ਰਾਵਣ ਨਾਲ ਜੁੜੀਆਂ ਸਾਰੀਆਂ ਘਟਨਾਵਾਂ ਨੂੰ ਨਾਟਕ ਦੇ ਰੂਪ 'ਚ ਵੱਖ-ਵੱਖ ਪਾਤਰਾਂ ਵਲੋਂ ਮੰਚ 'ਤੇ ਦਿਖਾਇਆ ਜਾਂਦਾ ਹੈ। ਲੋਕ ਬੜੇ ਚਾਅ ਨਾਲ ਰਾਮਲੀਲ੍ਹਾ ਦੇਖਣ ਜਾਂਦੇ ਹਨ।


ਦੁਸਹਿਰੇ ਦੇ ਦਿਨ ਰਾਵਣ ਅਤੇ ਉਸ ਦੇ ਦੋਵੇਂ ਪਾਸੇ ਮੇਘਨਾਦ ਤੇ ਕੁੰਭਕਰਨ ਦੇ ਵਿਸ਼ਾਲ ਪੁਤਲਿਆਂ ਨੂੰ ਰੱਸੀਆਂ ਦੀ ਸਹਾਇਤਾ ਨਾਲ ਬੰਨ੍ਹ ਕੇ ਖੜ੍ਹਾ ਕੀਤਾ ਜਾਂਦਾ ਹੈ ਅਤੇ ਉਸ ਵਿਚ ਖੂਬ ਸਾਰੇ ਪਟਾਕੇ, ਆਤਿਸ਼ਬਾਜ਼ੀਆਂ ਲਾ ਦਿੱਤੀਆਂ ਜਾਂਦੀਆਂ ਹਨ। ਸ਼ਾਮ ਨੂੰ ਜਦੋਂ ਤਿੰਨਾਂ ਦੇ ਪੁਤਲਿਆਂ ਨੂੰ ਸਾੜਿਆ ਜਾਂਦਾ ਹੈ ਤਾਂ ਪਟਾਕਿਆਂ ਦੀ ਗੜਗੜਾਹਟ ਨਾਲ ਪੂਰਾ ਵਾਤਾਵਰਣ ਗੂੰਜ ਉੱਠਦਾ ਹੈ। ਇਸ ਮੌਕੇ ਮੇਲੇ 'ਚ ਰੌਣਕ ਦੇਖਣਯੋਗ ਹੁੰਦੀ ਹੈ। ਰਾਵਣ ਸੰਪੂਰਨ ਵੇਦਾਂ ਦਾ ਗਿਆਤਾ, ਬਲਸ਼ਾਲੀ, ਸ਼ਸਤਰ-ਵਿੱਦਿਆ 'ਚ ਮਾਹਿਰ ਅਤੇ ਸ਼ਿਵ ਭਗਤ ਸੀ।


ਉਸ ਨੇ ਆਪਣੇ ਜੀਵਨ 'ਚ ਹੰਕਾਰ 'ਚ ਆ ਕੇ ਮਾਤਾ ਸੀਤਾ ਦਾ ਹਰਣ ਕਰਨ ਵਰਗੀ ਭਿਆਨਕ ਗਲਤੀ ਕੀਤੀ ਜਿਸ ਕਾਰਨ ਉਹ ਭਗਵਾਨ ਸ਼੍ਰੀ ਰਾਮ ਦੇ ਹੱਥੋਂ ਮਾਰਿਆ ਗਿਆ। ਨਰਾਤਿਆਂ ਤੋਂ ਇਕ ਦਿਨ ਪਹਿਲਾਂ ਵੱਖਰੇ ਮਿੱਟੀ ਦੇ ਬਰਤਨ 'ਚ ਜੌਂ ਬੀਜਣ ਦੀ ਰਵਾਇਤ ਹੈ ਜੋ ਦੁਸਹਿਰੇ ਦੀ ਪੂਜਾ ਲਈ ਹੁੰਦੀ ਹੈ। ਨਰਾਤਿਆਂ 'ਚ ਮਾਂ ਦੁਰਗਾ ਦੀ ਪੂਜਾ ਲਈ ਪਹਿਲੇ ਨਰਾਤੇ ਨੂੰ ਵੱਖਰੇ ਜੌਂ ਬੀਜੇ ਜਾਂਦੇ ਹਨ।

Powered by Froala Editor

The Festival Of Dussehra Symbolizes The Victory Of Good Over Evil

local advertisement banners
Comments


Recommended News
Popular Posts
Just Now