ਨਵੀਂ ਸਟੇਟ ਬਾਡੀ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਹੋਈ ਪਲੇਠੀ ਮੀਟਿੰਗ
"/> ਨਵੀਂ ਸਟੇਟ ਬਾਡੀ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਹੋਈ ਪਲੇਠੀ ਮੀਟਿੰਗ
"> ਨਵੀਂ ਸਟੇਟ ਬਾਡੀ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਹੋਈ ਪਲੇਠੀ ਮੀਟਿੰਗ
" />
ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ    Dmc&h ਵੱਲੋਂ ਰਿਸਰਚ ਡੇ 2026 ਦਾ ਆਯੋਜਨ; Icmr ਦੇ ਡਾਇਰੈਕਟਰ ਜਨਰਲ ਡਾ. ਰਾਜੀਵ ਬਹਲ ਨੇ ਕੀਤੀ ਸ਼ਿਰਕਤ    ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੀ ਟੀਮ ਦੀ ਮੇਜ਼ਬਾਨੀ    *ਕੈਨੇਡਾ ਵਿੱਚ ਪ੍ਰਭਾਵਿਤ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰੇਗੀ ਪੰਜਾਬ ਸਰਕਾਰ: ਡਾ. ਰਵਜੋਤ ਸਿੰਘ*    ਜਲੰਧਰ ਪੁਲਿਸ ਵੱਲੋਂ ਐਨਡੀਪੀਐੱਸ ਐਕਟ ਤਹਿਤ 1,201 ਮਾਮਲੇ ਦਰਜ, ਸੱਤ ਮਹੀਨਿਆਂ ਵਿੱਚ 1,440 ਨਸ਼ਾ ਤਸਕਰ ਗ੍ਰਿਫ਼ਤਾਰ    ਦਿਸ਼ਾ ਤਹਿਤ ਅੰਤਰਗਤ ਇੰਨੋਸੈਂਟ ਹਾਰਟਸ ਸਕੂਲ ਵੱਲੋਂ ਐਨੀਮੇਸ਼ਨ, ਵਿਜ਼ੂਅਲ ਇਫੈਕਟਸ, ਗੇਮਿੰਗ ਅਤੇ ਕਾਮਿਕਸ (avgc) ਬਾਰੇ ਕਰੀਅਰ ਗਾਈਡੈਂਸ ਸੈਮੀਨਾਰ ਆਯੋਜਿਤ    ਪੰਜਾਬ ਪੁਲਿਸ ਨੇ 39,000 ਤੋਂ ਵੱਧ ਜਨ-ਜਾਗਰੂਕਤਾ ਮੀਟਿੰਗਾਂ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹਰ ਪਿੰਡ ਅਤੇ ਹਰ ਜਮਾਤ ਤੱਕ ਪਹੁੰਚਾਇਆ    *ਭਗਵੰਤ ਮਾਨ ਸਰਕਾਰ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਸੁਧਾਰ ਲਈ 16,000 ਕਿਲੋਮੀਟਰ ਖਾਲਿਆਂ ਨੂੰ ਮੁੜ ਸੁਰਜੀਤ ਕਰ ਰਹੀ ਹੈ: ਹਰਪਾਲ ਸਿੰਘ ਚੀਮਾ*    *ਸਾਲ 2022 ਵਿੱਚ ਬਿਨਾਂ ਚਾਰਦੀਵਾਰੀ ਤੇ ਫ਼ਰਸ਼ ਤੇ ਬੈਠ ਕੇ ਪੜ੍ਹਨ ਲਈ ਮਜ਼ਬੂਰ ਸਨ 4 ਲੱਖ ਵਿਦਿਆਰਥੀ ਪਰ ਅੱਜ ਦੇਸ਼ ਭਰ ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ: ਹਰਜੋਤ ਸਿੰਘ ਬੈਂਸ*    ਮਾਨ ਸਰਕਾਰ ਵੱਲੋਂ ਭਾਖੜਾ ਡੈਮ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਸਿਰੇ ਤੋਂ ਖਾਰਜ, ਡੈਮ ਪੂਰੀ ਤਰ੍ਹਾਂ ਸੁਰੱਖਿਅਤ: ਬਰਿੰਦਰ ਕੁਮਾਰ ਗੋਇਲ   

ਭਾਜਪਾ ਦੀ ਸੂਬਾ ਪੱਧਰੀ ਮੀਟਿੰਗ: ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ 2027 ਚੋਣਾਂ ਲਈ ਉਲੀਕੀ ਗਈ ਰਣਨੀਤੀ

August 8, 2026 / Politics
Punjab-bjp-kewalsinghdhillon-pun

2027 ਦੀਆਂ ਚੋਣਾਂ ਲਈ ਭਾਜਪਾ ਨੇ ਕੱਸਿਆ ਕਮਰਕੱਸਾ, ਸੰਗਠਨ ਮਜ਼ਬੂਤੀ ਤੇ ਚੋਣ ਰਣਨੀਤੀ 'ਤੇ ਮੰਥਨ; ਬੂਥ ਪੱਧਰ ਤੱਕ ਪਾਰਟੀ ਮਜ਼ਬੂਤ ਕਰਨ 'ਤੇ ਜ਼ੋਰ

ਹਰ ਫਰੰਟ 'ਤੇ ਨਾਕਾਮ ਸਾਬਤ ਹੋਈ 'ਆਪ' ਸਰਕਾਰ, ਭਾਜਪਾ ਹੀ ਪੰਜਾਬ ਦੀ ਆਖਰੀ ਉਮੀਦ: ਕੇਵਲ ਸਿੰਘ ਢਿੱਲੋਂ

LPTV News / ਲੁਧਿਆਣਾ

  • ਨਵੀਂ ਸਟੇਟ ਬਾਡੀ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਹੋਈ ਪਲੇਠੀ ਮੀਟਿੰਗ

ਲੁਧਿਆਣਾ ਅਗਸਤ 8
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਲੁਧਿਆਣਾ ਸਥਿਤ ਪਾਰਟੀ ਦਫ਼ਤਰ ਵਿਖੇ ਹੋਈ। ਇਸ ਮੀਟਿੰਗ ਵਿੱਚ ਸੁਬਾ ਸੰਗਠਨ ਮੰਤਰੀ ਸ਼੍ਰੀਨਿਵਾਸਲੂ ਅਤੇ ਕੌਮੀ ਸਕੱਤਰ,ਪੰਜਾਬ ਦੇ ਸਹਿ ਪ੍ਰਭਾਰੀ ਨਰਿੰਦਰ ਰੈਣਾ ਸਮੇਤ ਨਵੀਂ ਚੁਣੀ ਗਈ ਸਟੇਟ ਬਾਡੀ ਦੇ ਨਵ ਨਿਯੁਕਤ ਅਹੁਦੇਦਾਰ ਅਤੇ ਸਮੂਹ ਜ਼ਿਲ੍ਹਾ ਪ੍ਰਧਾਨ ਸ਼ਾਮਲ ਹੋਏ। ਇਸ ਮੀਟਿੰਗ ਦੌਰਾਨ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਚੋਣ ਰਣਨੀਤੀ 'ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਸਮੁੱਚੇ ਅਹੁਦੇਦਾਰਾਂ ਨੇ ਪਾਰਟੀ ਹਾਈਕਮਾਂਡ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੂਰਨ ਵਿਸ਼ਵਾਸ ਪ੍ਰਗਟਾਇਆ। ਸਾਰੇ ਆਗੂਆਂ ਨੇ ਪੂਰੀ ਇੱਕਜੁੱਟਤਾ ਅਤੇ ਚੜ੍ਹਦੀ ਕਲਾ ਨਾਲ 2027 ਦੀਆਂ ਚੋਣਾਂ ਲੜਨ ਦਾ ਅਹਿਦ ਲਿਆ।

ਨਵ-ਨਿਯੁਕਤ ਅਹੁਦੇਦਾਰਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਨੂੰ ਵਧਾਈ ਦਿੰਦਿਆਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਸਿਰਫ਼ ਅਹੁਦੇ ਹੀ ਨਹੀਂ ਹਨ, ਸਗੋਂ ਪੰਜਾਬ ਅਤੇ ਪਾਰਟੀ ਦੇ ਭਵਿੱਖ ਲਈ ਇੱਕ ਵੱਡੀ ਜ਼ਿੰਮੇਵਾਰੀ ਹਨ। ਪਾਰਟੀ ਵਲੋਂ ਜਤਾਏ ਗਏ ਭਰੋਸੇ 'ਤੇ ਆਪਣੀ ਮਿਹਨਤ ਅਤੇ ਇਮਾਨਦਾਰੀ ਨਾਲ ਖ਼ਰੇ ਉਤਰਨਾ ਤੁਹਾਡਾ ਮੁੱਖ ਫ਼ਰਜ਼ ਹੈ। ਉਨ੍ਹਾਂ ਆਗੂਆਂ ਨੂੰ ਸੰਗਠਨ ਦੀਆਂ ਜੜ੍ਹਾਂ ਹੋਰ ਡੂੰਘੀਆਂ ਕਰਨ ਲਈ ਹਰ ਪਿੰਡ , ਹਰ ਸ਼ਹਿਰ, ਹਰ ਬੂਥ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਪੰਜਾਬ ਦੇ ਮੌਜੂਦਾ ਹਾਲਾਤ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ 'ਤੇ ਨਾਕਾਮ ਸਾਬਤ ਹੋਈ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਗੜਦੀ ਸਥਿਤੀ, ਵਧਦਾ ਨਸ਼ਾ, ਗੈਂਗਸਟਰਵਾਦ ਅਤੇ ਬੇਲਗਾਮ ਕਰਜ਼ਾ, ਬੇਰੁਜ਼ਗਾਰੀ ਅਤੇ ਹੋਰ ਕਈ ਮੁੱਦੇ ਪੰਜਾਬ ਲਈ ਵੱਡਾ ਸੰਕਟ ਬਣ ਚੁੱਕੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਸਮੱਸਿਆਵਾਂ ਤੋਂ ਪੰਜਾਬ ਨੂੰ ਨਿਜਾਤ ਦਿਵਾਉਣ ਲਈ ਲੋਕਾਂ ਦੀ ਇੱਕੋ-ਇੱਕ ਉਮੀਦ ਹੁਣ ਭਾਰਤੀ ਜਨਤਾ ਪਾਰਟੀ ਹੀ ਹੈ।

ਚੋਣਾਂ ਦੀ ਤਿਆਰੀ ਵਜੋਂ ਸੂਬਾ ਪ੍ਰਧਾਨ ਨੇ ਸਮੂਹ ਵਰਕਰਾਂ ਨੂੰ ਅਪੀਲ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸਮੁਖੀ ਨੀਤੀਆਂ ਨੂੰ ਪੰਜਾਬ ਦੇ ਹਰ ਘਰ-ਘਰ ਤੱਕ ਪਹੁੰਚਾਇਆ ਜਾਵੇ, ਤਾਂ ਜੋ ਸੂਬੇ ਵਿੱਚ ਭਾਜਪਾ ਦੀ ਮਜ਼ਬੂਤ ਸਰਕਾਰ ਬਣਾਈ ਜਾ ਸਕੇ।

Punjab bjp kewalsinghdhillon punjabpolitics punjabassemblyelections2027 bjp2027 punjabelectionstrategy

Recommended News
Popular Posts
Just Now