ਦਿਲਜੀਤ ਦੋਸਾਂਝ ਨੇ ਮਹਾਨ ਕਲਾਕਾਰ ਨੁਸਰਤ ਫਤਿਹ ਅਲੀ ਖਾਨ ਨੂੰ ਦਿੱਤੀ ਸ਼ਰਧਾਂਜਲੀ ਜਾਲੰਧਰ ਕੋਰਟ ਵਿੱਚ ਪੁਲਿਸ ਨੂੰ ਵੇਖਦੇ ਹੀ ਗੈਂਗਸਟਰਾਂ ਨੇ ਕੀਤੀ ਭੱਜਣ ਦੀ ਕੋਸ਼ਿਸ਼! ਛੱਤ ਤੋਂ ਲਗਾਈ ਛਾਲ ਪੁਲਿਸ ਨੇ ਫੜਿਆ ਜਾਲੰਧਰ ਵਿੱਚ ਬਿਜਲੀ ਕਟਾਂ 'ਤੇ ਕਾਂਗਰਸ ਦਾ ਹਲਲਾਬੋਲ, ਬੇਰੀ-ਬਾਵਾ ਬੋਲੇ- 'ਗੂੰਗੀ-ਬਹਿਰੀ ਸਰਕਾਰ' ਨੇ ਰਾਜ ਦਾ ਬੇੜਾ ਗਰਕ ਕੀਤਾ ₹2,000 ਤੱਕ UPI ਪੇਮੈਂਟ 'ਤੇ ਕੋਈ ਸ਼ੁਲਕ ਨਹੀਂ, ਕੇਂਦਰ ਸਰਕਾਰ ਨੇ ਕੀਤਾ ਸਾਫ਼ ਜਾਲੰਧਰ ਵਿੱਚ ਜਿਸ ਨਸ਼ਾ ਤਸਕਰ ਨੂੰ ਪੁਲਿਸ ਲੱਭ ਰਹੀ ਸੀ, ਵਹ ਘਰ ਵਿੱਚ ਹੀ ਮਿਲਿਆ! ਬਾਹਰ ਆਉਂਦੇ ਹੀ ਛੂੰਨ ਲੱਗਾ ਪੁਲਿਸ ਦੇ ਪੈਰ ਲੁਧਿਆਣਾ ਵਿੱਚ AAP ਵਿਧਾਇਕ 'ਤੇ ਟਰੱਕ ਡਰਾਈਵਰ ਨੂੰ ਥੱਪੜ ਮਾਰਨ ਦਾ ਦੋਸ਼, ਵੀਡੀਓ ਵਾਇਰਲ; MLA ਨੇ ਕੀਤਾ ਇਨਕਾਰ ਔਰਤ ਤੋਂ 200 ਕਰੋੜ ਦੀ ਰੰਗਦਾਰੀ ਦੀ ਮੰਗ, ਦਿੱਲੀ ਵਿੱਚ ਸਭ ਤੋਂ ਵੱਡੀ ਐਕਸਟੌਰਸ਼ਨ ਕਾਲ ਦਾ ਦਾਅਵਾ ਲੁਧਿਆਣਾ ਦੇ ਹੋਟਲ ਵਿੱਚ ਜੂਏ ਦਾ ਪਰਦਾਫਾਸ਼, 9 ਗ੍ਰਿਫ਼ਤਾਰ; ₹2.40 ਲੱਖ ਨਕਦ ਅਤੇ ਤਾਸ਼ ਦੀਆਂ 52 ਪੱਤੀਆਂ ਬਰਾਮਦ ਪੰਜਾਬ ਪੁਲਿਸ ਦੇ ASI 'ਤੇ ਅੱਤਵਾਦੀ ਹਮਲਾ, ਟੀਟੀਐਚ ਨੇ ਲਈ ਜ਼ਿੰਮੇਵਾਰੀ, ਦੋਬਾਰਾ ਨਿਸ਼ਾਨਾ ਬਣਾਉਣ ਦੀ ਧਮਕੀ ਬ੍ਰੇਕਿੰਗ ਨਿਊਜ਼ - ਆਤਮ ਨਗਰ ਦੇ ਨੇੜੇ ਪੁਲਿਸ-ਗੈਂਗਸਟਰਾਂ ਵਿੱਚ ਫਾਇਰਿੰਗ, ਜਵਾਬੀ ਕਾਰਵਾਈ ਵਿੱਚ 2 ਨੂੰ ਗੋਲੀ ਲੱਗੀ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ, 17ਵੀਂ ਵਾਰ ਆਇਆ ਜੇਲ੍ਹ ਤੋਂ ਬਾਹਰ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਿਲੀ 21 ਦਿਨਾਂ ਦੀ ਪੈਰੋਲ, 17ਵੀਂ


Lptv News / Chandigarh

ਪੰਥਕ ਹਲਕਿਆਂ ਵਲੋਂ ਡੇਰਾ ਮੁਖੀ ਨੂੰ ਪੈਰੋਲ ਤੇ ਰਿਹਾਅ ਕਰਨ ਤੇ ਰੋਸ ਦਾ ਪ੍ਰਗਟਾਵਾ

ਸਰਕਾਰ ਦੀ ਇਸ ਕਾਰਵਾਈ ਨਾਲ ਭਾਜਪਾ ਦਾ ਅਸਲ ਚਿਹਰਾ ਨੰਗਾ ਹੋ ਗਿਆ

ਚੰਡੀਗੜ੍ਹ, 25 ਅਗਸਤ  ਦੋ ਸਾਧਵੀਆਂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ 20 ਸਾਲ ਦੀ ਕੈਦ ਕੱਟ ਰਿਹਾ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਸਵੇਰੇ ਰੋਹਤਕ ਦੇ ਪਿੰਡ ਸੁਨਾਰੀਆ ਸਥਿਤ ਜ਼ਿਲ੍ਹਾ ਜੇਲ੍ਹ ਵਿੱਚੋਂ 21 ਦਿਨਾਂ ਦੀ ਪੈਰੋਲ ਤੇ ਬਾਹਰ ਆ ਗਿਆ ਹੈ। ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਨੂੰ 21 ਦਿਨਾਂ ਦੀ ਅਸਥਾਈ ਰਿਹਾਈ ਦਿੱਤੀ ਗਈ ਹੈ। ਡੇਰਾ ਮੁਖੀ ਸਵੇਰੇ ਕਰੀਬ 605 ਵਜੇ ਪੁਲੀਸ ਦੇ ਸਖ਼ਤ ਸੁਰੱਖਿਆ ਘੇਰੇ ਹੇਠ ਇੱਕ ਐਸ. ਯੂ. ਵੀ. ਗੱਡੀ ਰਾਹੀਂ ਜੇਲ੍ਹ ਕਾਂਪਲੈਕਸ ਤੋਂ ਬਾਹਰ ਨਿਕਲਿਆ। 

ਸੁਰੱਖਿਆ ਕਾਰਨਾਂ ਕਰਕੇ ਜੇਲ੍ਹ ਦੇ ਆਸ-ਪਾਸ ਪੁਲੀਸ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਸਨ। ਜਾਣਕਾਰੀ ਅਨੁਸਾਰ ਪੈਰੋਲ ਦੌਰਾਨ ਰਾਮ ਰਹੀਮ ਸਿਰਸਾ ਸਥਿਤ ਆਪਣੇ ਮੁੱਖ ਡੇਰੇ ਵਿੱਚ ਰਹੇਗਾ। ਜਿਕਰਯੋਗ ਹੈ ਕਿ ਅਗਸਤ 2017 ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ 17ਵਾਂ ਮੌਕਾ ਹੈ ਜਦੋਂ ਉਸ ਨੂੰ ਪੈਰੋਲ ਤੇ ਜੇਲ੍ਹ ਵਿੱਚੋਂ ਰਿਹਾਅ ਕੀਤਾ ਗਿਆ ਹੈ। ਇਸ ਸਾਲ ਦੌਰਾਨ ਹੀ ਇਹ ਤੀਜੀ ਵਾਰ ਹੈ ਜਦੋਂ ਉਹ ਜੇਲ੍ਹ ਤੋਂ ਬਾਹਰ ਆਇਆ ਹੈ। 

ਇਸ ਤੋਂ ਪਹਿਲਾਂ ਉਸ ਨੂੰ ਇਸੇ ਸਾਲ ਜਨਵਰੀ ਮਹੀਨੇ 40 ਦਿਨਾਂ ਦੀ ਅਤੇ ਮਈ ਮਹੀਨੇ ਵਿੱਚ 30 ਦਿਨਾਂ ਦੀ ਛੁੱਟੀ ਦਿੱਤੀ ਗਈ ਸੀ। ਡੇਰਾ ਸੱਚਾ ਸੌਦਾ ਮੁਖੀ ਨੂੰ ਦੋ ਸ਼ਰਧਾਲੂ ਔਰਤਾਂ ਨਾਲ ਜਬਰ-ਜਨਾਹ ਦੇ ਦੋਸ਼ ਹੇਠ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਨੇ ਸਾਲ 2017 ਵਿੱਚ ਦੋਸ਼ੀ ਕਰਾਰ ਦਿੰਦਿਆਂ 20 ਸਾਲ ਦੀ ਬਾਮੁਸ਼ੱਕਤ ਕੈਦ ਦੀ ਸਜ਼ਾ ਸੁਣਾਈ ਸੀ, ਜਿਸ ਤੋਂ ਬਾਅਦ ਉਹ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਰਿਹਾ ਕਰਨ ਦੀ ਇਸ ਕਾਰਵਾਈ ਦਾ ਪੰਥਕ ਹਲਕਿਆਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। 

ਪੰਥਕ ਆਗੂ ਅਤੇ ਮੁਹਾਲੀ ਦੇ ਮਿਉਂਸਪਲ ਕੌਂਸਲਰ ਸz. ਪਰਮਜੀਤ ਸਿਘ ਕਾਹਲੋਂ ਨੇ ਡੇਰਾ ਮੁਖੀ ਨੂੰ ਪੈਰੋਲ ਤੇ ਰਿਹਾਅ ਕਰਨ ਦੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਵਲੋਂ ਬੰਦੀ ਸਿੱਖਾਂ ਨੂੰ ਚਾਰ ਦਹਾਕਿਆਂ ਤੋਂ ਜੇਲਾਂ ਵਿੱਚ ਡੱਕਿਆ ਹੋਇਆ ਹੈ ਅਤੇ ਵਾਰ ਵਾਰ ਮੰਗ ਕਰਨ ਤੇ ਵੀ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਦੂਜੇ ਪਾਸੇ ਡੇਰਾ ਮੁਖੀ ਨੂੰ ਸਾਲ ਵਿੱਚ ਹੀ ਤਿੰਨ ਵਾਰ ਛੁਟੀ ਤੇ ਭੇਜ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਭਾਜਪਾ ਦਾ ਅਸਲ ਚਿਹਰਾ ਨੰਗਾ ਹੋ ਗਿਆ ਹੈ।

gurmeetramrahim derasachasauda parole sunariajail haryananews punjabnews panthakleaders


📢

Reach thousands of targeted visitors daily.

Punajb News advertisement banner Punajb News advertisement banner
Popular Posts
Just Now