ਹੁਣ ਨੀਰਜ ਬਵਾਨਾ ਗੈਂਗ ਨੇ ਪਾਈ ਫੇਸਬੁੱਕ ਪੋਸਟ, ਦੋ ਦਿਨਾਂ 'ਚ ਲਵਾਂਗੇ ਮੂਸੇਵਾਲਾ ਦੀ ਮੌਤ ਦਾ ਬਦਲਾ...
LPTV / Chandigarh
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਾਤਲਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਪੁਲਿਸ ਨੇ ਕਈ ਸ਼ੱਕੀ ਹਿਰਾਸਤ 'ਚ ਲਏ ਸੀ ਪਰ ਅਜੇ ਵੀ ਪੁਲਿਸ ਠੋਸ ਸਬੂਤਾਂ ਤੇ ਅਸਲ ਦੋਸ਼ੀਆਂ ਤੋਂ ਦੂਰ ਹੈ। ਪੰਜਾਬੀ ਪੁਲਿਸ ਦੇ ਡੀਜੀਪੀ ਨੇ ਵੀਕੇ ਬਾਵਰਾ ਨੇ ਮੂਸੇਵਾਲਾ ਕਤਲ ਕਾਂਡ ਨੂੰ ਗੈਂਗਸਟਰਵਾਦ ਨਾਲ ਜੁੜਿਆ ਦੱਸਿਆ ਸੀ। ਸਿੱਧੂ ਦੇ ਕਤਲ ਮਗਰੋਂ ਕਈ ਗੈਂਗਸਟਰ ਗਰੁੱਪ ਇਸ ਦਾ ਬਦਲਾ ਲੈਣ ਦੀ ਗੱਲ ਵੀ ਕਹਿ ਰਹੇ ਹਨ। ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਹੁਣ ਨੀਰਜ ਬਵਾਨਾ ਗੈਂਗ ਵੀ ਖੁੱਲ੍ਹ ਕੇ ਮੈਦਾਨ ਵਿੱਚ ਆ ਗਿਆ ਹੈ। ਦੱਸ ਦੇਈਏ ਕਿ ਨੀਰਜ ਬਵਾਨਾ ਗੈਂਗ ਨੇ ਇੱਕ ਫੇਸਬੁੱਕ ਪੋਸਟ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕੀਤੀ ਹੈ ਤੇ ਧਮਕੀ ਦਿੱਤੀ ਹੈ ਕਿ ਉਹ ਦੋ ਦਿਨਾਂ ਵਿੱਚ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ।
ਨੀਰਜ ਬਵਾਨਾ ਨੇ ਪੋਸਟ 'ਚ ਲਿਖਿਆ ਕਿ ਸਿੱਧੂ ਮੂਸੇਵਾਲਾ ਉਸ ਦਾ ਭਰਾ ਸੀ ਤੇ ਹੁਣ ਉਹ ਦੋ ਦਿਨਾਂ ਵਿੱਚ ਉਸ ਦੇ ਕਤਲ ਦਾ ਬਦਲਾ ਲਵੇਗਾ। ਨੀਰਜ ਬਵਾਨਾ ਦਾ ਨਾਂ ਹਾਲ ਹੀ 'ਚ ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ 'ਚ ਚਰਚਾ 'ਚ ਆਇਆ ਸੀ। ਉਹ ਦਿੱਲੀ ਦੇ ਬਵਾਨਾ ਪਿੰਡ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਕਤਲ, ਡਕੈਤੀ, ਲੁੱਟ-ਖੋਹ, ਜਬਰੀ ਵਸੂਲੀ, ਲੋਕਾਂ ਨੂੰ ਡਰਾਉਣ ਧਮਕਾਉਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਰਗੇ ਕਈ ਕੇਸ ਦਰਜ ਹਨ।
Now the Neeraj Bawana gang posted a Facebook post that they will avenge the death of Moosewala in two days