Breaking News- ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਰਾਹਤ, ਹਾਈਕੋਰਟ ਨੇ ਇੰਨੀ ਤਰੀਕ ਤਕ ਲਾਈ ਗ੍ਰਿਫ਼ਤਾਰੀ 'ਤੇ ਰੋਕ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਚੰਡੀਗੜ੍ਹ: ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਨੂੰ ਹਾਈਕੋਰਟ ਤੋਂ ਫੌਰੀ ਰਾਹਤ ਮਿਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਹਾਈ ਕੋਰਟ ਨੇ ਗਿਲਜੀਆਂ ਦੀ ਗ੍ਰਿਫ਼ਤਾਰੀ 'ਤੇ 25 ਜੁਲਾਈ ਤਕ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਤੋਂ ਸਟੇਟਸ ਰਿਪੋਰਟ ਵੀ ਮੰਗੀ ਹੈ। ਇਸ ਕੇਸ ਨਾਲ ਸਬੰਧਤ ਸਾਰੇ ਤੱਥ ਸਟੇਟਸ ਰਿਪੋਰਟ 'ਚ ਦੇਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਦੇ ਭਤੀਜੇ ਦਿਲਜੀਤ ਗਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਹੋਇਆ ਹੈ।
Breaking News Ex minister Sangat Singh Giljian has been arrested and restrained by the Rahat High Court until this date