ਦੋ ਨੌਜਵਾਨਾਂ ਨੂੰ ਥਰਡ ਡਿਗਰੀ ਦੇਣ ਦੇ ਦੋਸ਼ 'ਚ ਤਿੰਨ ਏਐੱਸਆਈ ਖ਼ਿਲਾਫ਼ ਕੇਸ ਦਰਜ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ, ਗੁਰਦਾਸਪੁਰ: ਬੀਤੇ ਦਿਨੀਂ ਥਾਣਾ ਸਿਟੀ ਦੇ ਪੁਲਿਸ ਮੁਲਾਜ਼ਮਾਂ ਵੱਲੋਂ ਦੋ ਨੌਜਵਾਨਾਂ ਨੂੰ ਬਿਨਾਂ ਕੋਈ ਕੇਸ ਦਰਜ ਕੀਤੇ ਥਰਡ ਡਿਗਰੀ ਦੀ ਵਰਤੋਂ ਕਰਕੇ ਹਿਰਾਸਤ ਵਿਚ ਲੈ ਕੇ ਧਮਕੀਆਂ ਦਿੱਤੀਆਂ ਗਈਆਂ ਸਨ। ਜਿਸ ‘ਤੇ ਪਹਿਲਾਂ ਤਿੰਨਾਂ ਨੂੰ ਪੁਲਿਸ ਨੇ ਮੁਅੱਤਲ ਕਰ ਦਿੱਤਾ ਅਤੇ ਬਾਅਦ ‘ਚ ਐੱਸਆਈਟੀ ਜਾਂਚ ਤੋਂ ਬਾਅਦ ਐਤਵਾਰ ਦੇਰ ਰਾਤ ਤਿੰਨਾਂ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁਰਦਾਸਪੁਰ ਪੁਲਿਸ ਨੇ ਏਐੱਸਆਈ ਸਤਪਾਲ, ਏਐੱਸਆਈ ਕਸ਼ਮੀਰ ਸਿੰਘ ਅਤੇ ਏਐੱਸਆਈ ਹਰਜੀਤ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 341/342/506/323/34 ਤਹਿਤ ਕੇਸ ਦਰਜ ਕਰ ਲਿਆ ਹੈ। ਪਰ ਜਾਂਚ ਅਜੇ ਵੀ ਜਾਰੀ ਹੈ ਅਤੇ ਉਹਨਾ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।ਇਹ ਕਾਰਵਾਈ ਸ਼ਿਕਾਇਤਕਰਤਾ ਮੁਕੇਸ਼ ਮਹਾਜਨ ਦੀ ਸ਼ਿਕਾਇਤ ‘ਤੇ ਕੀਤੀ ਗਈ।
ਦੱਸਣਯੋਗ ਹੈ ਕਿ ਲੋਕਾਂ ਦੇ ਰੋਹ ਦੇ ਚੱਲਦਿਆਂ ਪੁਲਿਸ ਵੱਲੋਂ ਇਹ ਮਾਮਲਾ ਦਰਜ ਕੀਤਾ ਗਿਆ ਹੈ। ਕਿਉਂਕਿ ਜਨਤਾ ਦੀ ਮੰਗ ਸੀ ਕਿ ਜੇਕਰ ਗੁਰਦਾਸਪੁਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕਰਦੀ ਤਾਂ ਸੋਮਵਾਰ ਨੂੰ ਬੰਦ ਦਾ ਐਲਾਨ ਕੀਤਾ ਜਾ ਸਕਦਾ ਹੈ।
A case has been registered against three ASIs for giving third degree to two youths