ਘਰ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲੜਕੀ ਦੀ ਲਾਸ਼, ਪਰਿਵਾਰਕ ਮੈਂਬਰਾਂ ਨੇ ਲਗਾਏ ਗੰਭੀਰ ਦੋਸ਼, ਪੁਲਿਸ ਨਾਲ ਹੋਈ ਝੜਪ
LPTV / Chandigarh
ਲਾਈਵ ਪੰਜਾਬੀ ਟੀਵੀ ਬਿਊਰੋ : ਸ਼ਹਿਰ ਦੇ ਉਪਕਾਰ ਨਗਰ 'ਚ ਇਕ ਘਰ 'ਚ ਇਕ ਲੜਕੀ ਦੀ ਲਟਕਦੀ ਲਾਸ਼ ਮਿਲਣ ਦੀ ਖ਼ਬਰ ਹੈ। ਮਿਲੀ ਜਾਣਕਾਰੀ ਅਨੁਸਾਰ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ ਨਾਬਾਲਗ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਕਤਲ ਕੀਤਾ ਗਿਆ। ਰਿਸ਼ਤੇਦਾਰਾਂ ਨੇ ਉੱਤਰ ਪ੍ਰਦੇਸ਼ ਦੇ ਬਾਹਰ ਕਰੀਬ ਤਿੰਨ ਘੰਟੇ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਲਈ ਸਿਰਦਰਦੀ ਬਣੀ ਰਹੀ। ਇਸ ਮਗਰੋਂ ਪੁਲਿਸ ਨੇ ਹਲਕਾ ਲਾਠੀਚਾਰਜ ਕਰ ਕੇ ਪ੍ਰਦਰਸ਼ਨਕਾਰੀਆਂ ਨੂੰ ਭਜਾ ਦਿੱਤਾ।
ਜ਼ਿਕਰਯੋਗ ਹੈ ਕਿ ਜਦੋਂ ਪੁਲਿਸ ਲਾਸ਼ ਨੂੰ ਐਂਬੂਲੈਂਸ ਵਿਚ ਪਾ ਕੇ ਸਿਵਲ ਹਸਪਤਾਲ ਲਿਜਾਣ ਲੱਗੀ ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਅਤੇ ਐਂਬੂਲੈਂਸ ’ਤੇ ਪਥਰਾਅ ਕੀਤਾ। ਪੁਲਿਸ ਨੇ ਮਕਾਨ ਮਾਲਕ ਅਤੇ ਪ੍ਰਦਰਸ਼ਨ ਕਰ ਰਹੇ ਪੰਜ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੀੜਤ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਪਿਛਲੇ ਤਿੰਨ ਸਾਲ ਤੋਂ ਇਸ ਕੋਠੀ ਵਿਚ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਬੇਟੀ ਨੂੰ ਮਾਰ ਕੇ ਫਾਹੇ ਟੰਗ ਦਿੱਤਾ ਗਿਆ। ਉਧਰ ਮੌਕੇ 'ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੀਨੀਅਰ ਅਧਿਕਾਰੀ ਵੀ ਮੌਕੇ 'ਤੇ ਪਹੁੰਚੇ ਨੇ ਤਾਂ ਜੋ ਮਾਹੌਲ ਸ਼ਾਂਤ ਕਰਵਾਇਆ ਜਾ ਸਕੇ।
ਇਸ ਸਬੰਧੀ ਜੇਸੀਪੀ ਸਿਟੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਲੜਕੀ ਦੀ ਲਾਸ਼ ਲਟਕਦੀ ਮਿਲੀ ਹੈ। ਜਿਸ ਸਬੰਧੀ ਰਿਸ਼ਤੇਦਾਰਾਂ ਦੇ ਕਈ ਦੋਸ਼ ਹਨ, ਉਨ੍ਹਾਂ ਦੇ ਬਿਆਨ ਅਤੇ ਪੋਸਟਮਾਰਟਮ ਰਿਪੋਰਟ ਦੇ ਆਧਾਰ 'ਤੇ ਮਾਮਲੇ ਦੀ ਜਾਂਚ ਕੀਤੀ ਜਾਵੇਗੀ | ਇਸ ਦੌਰਾਨ ਕੁਝ ਲੋਕਾਂ ਨੇ ਮਾਹੌਲ ਖਰਾਬ ਕੀਤਾ, ਅਸੀਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰ ਰਹੇ ਹਾਂ ਅਤੇ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। ਦੂਜੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਕੋਈ ਵੀ ਸੁਸਾਈਡ ਨੋਟ ਨਹੀਂ ਮਿਲਿਆ ਇਸ ਪੂਰੇ ਮਾਮਲੇ ਤੇ ਜਾਂਚ ਕੀਤੀ ਜਾ ਰਹੀ ਹੈ
The body of the girl was found in the house under suspicious circumstances The family members made serious allegations There was a clash with the police