ਪੰਜਾਬ ਵਿੱਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ PM ਮੋਦੀ ਦੀ ਅਪੀਲ- ਲੋੜ ਨਾ ਹੋਵੇ ਤਾਂ ਸੋਨਾ ਨਾ ਖਰੀਦੋ, 7.8% ਜੀਡੀਪੀ ਵਿਕਾਸ 'ਤੇ ਦੇਸ਼ ਨੂੰ ਦਿੱਤੀ ਵਧਾਈ ਪਠਾਨਕੋਟ ਦੇ 24 ਸਾਲਾ ਨੌਜਵਾਨ ਦਾ ਕੈਨੇਡਾ ’ਚ ਗੋਲੀ ਮਾਰ ਕੇ ਕਤਲ ਲਿਓਨਲ ਮੇਸੀ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਸੰਨਿਆਸ ਲੈ ਲਿਆ Lionel Messi Retires ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 01-09-2026 ਲੋਕਾਂ ਦਾ ਪੈਸਾ ਲੋਕਾਂ ਨੂੰ ਮੋੜ ਰਹੀ ਹੈ ਆਪ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਾਇਕ ਅੰਕਿਤ ਬਾਲੀਆਨ ਕਤਲ ਕਾਂਡ ਦੇ ਦੋ ਮੁਲਜ਼ਮਾਂ ਨੂੰ ਪੁਲਿਸ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਜਾਲੰਧਰ ਪੁਲਿਸ ਦੀ ਹੁੱਕਾ ਬਾਰ ਵਿੱਚ ਛਾਪੇਮਾਰੀ, ਗਹਿਣੇ ਅਤੇ 10 ਲੱਖ ਕੈਸ਼ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਜਾਲੰਧਰ Meriton Hotel ਫਿਰ ਵਿਵਾਦਾਂ ਵਿੱਚ, ਪਾਰਟੀ ਦੌਰਾਨ ਬਾਊਂਸਰਾਂ ਉੱਤੇ ਮਾਰਪੀਟ ਦੇ ਦੋਸ਼ ਜਾਲੰਧਰ ਪੁਲਿਸ ਕਮਿਸ਼ਨਰ ਐਕਸ਼ਨ ਵਿੱਚ, SHO ਜੈਇੰਦਰ ਨੂੰ ਕੀਤਾ ਲਾਈਨ ਹਾਜ਼ਿਰ

ਪੁਲਿਸ ਅਤੇ ਐਕਸਾਈਜ਼ ਵਿਭਾਗ ਦੀ ਵੱਡੀ ਕਾਰਵਾਈ, ਪਿੰਡ ਮਹਾਲਮ ਦੇ ਗੰਦੇ ਪਾਣੀ ਵਾਲੇ ਛੱਪੜ 'ਚੋਂ ਮਿਲੇ ਕੱਚੀ ਲਾਹਣ ਤੇ ਸ਼ਰਾਬ ਦੇ 35 ਡਰੰਮ

A-major-operation-by-the-police-


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ, ਜਲਾਲਾਬਾਦ : ਅੱਜ ਤੜਕਸਾਰ ਛੇ ਵਜੇ ਮਹਾਲਮ ਪਿੰਡ ਦੇ ਵਿਚ ਪੁਲਿਸ ਅਤੇ ਐਕਸਾਈਜ਼ ਵਿਭਾਗ ਵੱਲੋਂ ਰੇਡ ਕੀਤੀ ਗਈ। ਇਸ ਰੇਡ ਵਿਚ ਡੇਢ ਸੌ ਪੁਲਿਸ ਮੁਲਾਜ਼ਮ ਸ਼ਾਮਲ ਸਨ, ਜਿਸ ਵਿਚ ਪੰਜ ਥਾਣਿਆਂ ਦੇ ਐੱਸਐੱਚਓਜ਼ ਚਾਰ ਚੌਕੀ ਇੰਚਾਰਜ ਅਤੇ ਡੀਐੱਸਪੀ ਸਬ-ਡਵੀਜ਼ਨ ਜਲਾਲਾਬਾਦ ਅਤੁਲ ਸੋਨੀ ਖ਼ੁਦ ਮੌਜੂਦ ਸਨ। ਡੀਐੱਸਪੀ ਦੀ ਅਗਵਾਈ ਹੇਠ ਕੀਤੀ ਗਈ ਇਸ ਰੇਡ ਵਿਚ ਪੁਲਿਸ ਨੂੰ ਕਾਮਯਾਬੀ, ਉਦੋਂ ਹੱਥ ਲੱਗੀ ਜਦ ਪਿੰਡ ਦੇ ਛੱਪੜ ਵਿੱਚੋਂ ਪੈਂਤੀ ਡਰੰਮ ਲਾਹਣ ਦੇ ਬਰਾਮਦ ਹੋਏ। ਇੰਨਾ ਹੀ ਨਹੀਂ ਪਿੰਡ ਵਿਚ ਸ਼ਰਾਬ ਤਸਕਰ ਰੇਡ ਦਾ ਪਤਾ ਲੱਗਦੇ ਹੀ ਆਪਣੇ ਘਰਾਂ ਨੂੰ ਤਾਲੇ ਲਾ ਭੱਜ ਗਏ, ਜਿਨ੍ਹਾਂ ਨੂੰ ਪੁਲਿਸ ਵੱਲੋਂ ਪੰਚਾਇਤ ਦੀ ਮਦਦ ਨਾਲ ਖੁੱਲ੍ਹਵਾਇਆ ਗਿਆ । ਪੁਲਿਸ ਨੇ ਦੱਸਿਆ ਕਿ ਇਸ ਰੇਡ ਪੱਚੀ ਸੌ ਲੀਟਰ ਦੇ ਕਰੀਬ ਦੇਸੀ ਲਾਹਣ ਬਰਾਮਦ ਹੋਈ, ਜਿਸ ਨੂੰ ਕਿ ਨਸ਼ਟ ਕੀਤਾ ਜਾ ਰਿਹਾ ਹੈ।
ਇਸ ਮੌਕੇ ਪਿੰਡ ਵਾਲਿਆਂ ਨੇ ਵੀ ਆਪਣਾ ਪੱਖ ਰੱਖਦੇ ਹੋਏ ਕਿਹਾ ਕਿ ਪਿੰਡ ਵਿਚ ਕੁਝ ਇਕ ਲੋਕ ਨਸ਼ਾ ਤਸਕਰੀ ਦੇ ਧੰਦੇ ਵਿਚ ਲਿਪਤ ਹਨ ਪਰ ਇਸ ਦੇ ਨਾਲ ਸਾਰੇ ਪਿੰਡ ਨੂੰ ਨਮੋਸ਼ੀ ਝੱਲਣੀ ਪੈਂਦੀ ਹੈ । ਉਧਰ ਰੇਡ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਡੀਐੱਸਪੀ ਅਤੁਲ ਸੋਨੀ ਨੇ ਕਿਹਾ ਕਿ ਇਸ ਵਾਰ ਦੀ ਰੇਡ ਨਸ਼ਾ ਤਸਕਰ ਯਾਦ ਰੱਖਣਗੇ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਘਰ ਛੱਡ ਫ਼ਰਾਰ ਹੋਏ ਨੇ ਪੁਲਿਸ ਨੂੰ ਉਨ੍ਹਾਂ ਬਾਰੇ ਸਾਰੀ ਜਾਣਕਾਰੀ ਹੈ ਅਤੇ ਜਲਦ ਹੀ ਉਨ੍ਹਾਂ 'ਤੇ ਵੱਡੀ ਕਾਰਵਾਈ ਹੋਣ ਜਾ ਰਹੀ ਹੈ ।

A major operation by the police and the excise department found 35 drums of crude oil and liquor from the dirty water pond of village Mahalam


Popular Posts
Just Now