ਅੰਮ੍ਰਿਤਸਰ ਵਿੱਚ ਪਿਤਾ ਨੇ ਧੀ ਦੀ ਕੀਤੀ ਹੱਤਿਆ:ਲਾਸ਼ ਘਰ ਦੇ ਨੇੜੇ ਟੋਏ ਵਿੱਚ ਦਫ਼ਨਾਈ ਲੁਧਿਆਣਾ ਵਿੱਚ ਮੁੰਸ਼ੀ ਖ਼ਿਲਾਫ਼ ਮਾਮਲਾ ਦਰਜ ਲੁਧਿਆਣਾ ਵਿੱਚ ਪਿਓ-ਪੁੱਤ 'ਤੇ ਚੱਲੀਆਂ ਗੋਲੀਆਂ, ਕੁੱਤੇ ਨੂੰ ਲੈ ਕੇ ਹੋਈ ਸੀ ਬਹਿਸ ਜਾਲੰਧਰ ਵਿੱਚ ਭਾਜਪਾ ਨੇ ਲਿਆ ਐਕਸ਼ਨ, ਇਸ ਆਗੂ ਨੂੰ ਕੀਤਾ ਪਾਰਟੀ ਤੋਂ ਬਾਹਰ ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 03-09-2026 ਲੁਧਿਆਣਾ ਵਿੱਚ ਸਰਕਾਰੀ ਅਧਿਆਪਕ ਦੀ ਮੌਤ, ਰਾਉਂਡ ਦੌਰਾਨ ਹੈੱਡ ਅਧਿਆਪਕ ਨੂੰ ਪਿਆ ਦਿਲ ਦਾ ਦੌਰਾ ਪੰਜਾਬ ਵਿੱਚ ਸਿਆਸੀ ਦਲ ਸਾਧ ਰਹੇ ਆਸਥਾ ਦਾ ਸੰਤੁਲਨ, ਡੇਰਿਆਂ ਦਾ ਜ਼ੋਰ ਹਕੀਕਤ ਜਾਂ ਹਵਾ-ਹਵਾਈ ਗੱਲਾਂ ਪੰਜਾਬ ਵਿੱਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ, ਪੰਜਾਬ ਪ੍ਰਭਾਰੀ ਸਤੀਸ਼ ਪੂਨੀਆ ਨੇ ਕੀਤਾ ਸਪੱਸ਼ਟ 4 ਕਨਾਲ ਜ਼ਮੀਨ ਵੇਚੀ, 6 ਲੱਖ ਦਿੱਤੇ… ਫਿਰ ਵੀ ਨਾ ਮਿਲਿਆ ਵੀਜ਼ਾ ਪੰਜਾਬ ਵਿੱਚ 4 ਜ਼ਿਲ੍ਹਿਆਂ ਦੇ SSP ਦਾ ਟ੍ਰਾਂਸਫਰ

ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ, ਕਿਹਾ 8 ਸ਼ੂਟਰਾ ਨੇ ਮਾਰਿਆ ਮੂਸੇਵਾਲਾ, ਪੜ੍ਹੋ ਹੋਰ ਕੀ ਕੀਤਾ ਖ਼ੁਲਾਸਾ

ਗੋਲਡੀ ਬਰਾੜ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ, ਕਿਹਾ 8 ਸ਼ੂਟਰਾ ਨੇ ਮਾਰ


LPTV / Chandigarh

ਲਾਈਵ ਪੰਜਾਬੀ ਟੀਵੀ ਬਿਊਰੋ : ਬੀਤੇ ਦਿਨ ਗੈਂਗਸਟਰ ਗੋਲਡੀ ਬਰਾੜ ਦੀ ਇਕ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਨੇ ਤਹਿਲਕਾ ਮਚਾ ਕੇ ਰੱਖ ਦਿੱਤਾ ਹੈ। ਇਸ ਪੋਸਟ ਨੇ ਸਿੱਧੂ ਮੂਸੇਲਾਵਾ ਦੀ ਮੌਤ ਨੂੰ ਲੈ ਕੇ ਕਈ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਪੋਸਟ 'ਚ ਗੈਂਗਸਟਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਹੈ ਕਿ 8 ਲੋਕਾਂ ਨੇ ਸਿੱਧੂ ਮੂਸੇਵਾਲਾ ਨੂੰ ਮਾਰਿਆ। ਅੰਮ੍ਰਿਤਸਰ ਐਨਕਾਊਂਟਰ ('ਚ ਮਾਰੇ ਗਏ 2 ਸ਼ਾਰਪ ਸ਼ੂਟਰਾਂ ਤੋਂ ਬਾਅਦ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਪੋਸਟ 'ਚ ਅਜਿਹਾ ਦਾਅਵਾ ਕੀਤਾ ਹੈ। ਇਧਰ ਜੇਕਰ ਗੱਲ ਕਰੀਏ ਤਾਂ ਪੰਜਾਬ ਪੁਲਿਸ ਨੇ ਇਸ ਵਿਚ 6 ਹੀ ਸ਼ਾਰਪ ਸ਼ੂਟਰਾਂ ਦੇ ਸ਼ਾਮਲ ਹੋਣ ਬਾਰੇ ਦੱਸਿਆ ਹੈ। ਦਿੱਲੀ ਪੁਲਿਸ ਨੇ ਸ਼ੁਰੂਆਤੀ ਜਾਂਚ ਵਿਚ 8 ਸ਼ਾਰਪਸ਼ੂਟਰ ਦੱਸੇ ਸੀ। ਹਾਲਾਂਕਿ ਉਸ ਤੋਂ ਬਾਅਦ ਉਹ ਵੀ 6 ਦੱਸਣ ਲੱਗੀ।ਜੇਕਰ ਇਹ ਸੱਚ ਹੈ ਤਾਂ ਫਿਰ ਬਾਕੀ 2 ਸ਼ਾਰਸ਼ੂਟਰ ਕੌਣ ਹਨ?

ਇਹ ਪੋਸਟ ਪਾਈ ਸੀ ਗੋਲਡੀ ਬਰਾੜ ਨੇ
ਗੋਲਡੀ ਬਰਾੜ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਪੋਸਟ ਕੀਤੀ, ਜਿਸ ਵਿਚ ਉਸ ਨੇ ਅੰਮ੍ਰਿਤਸਰ ਐੱਨਕਾਊਂਟਰ 'ਚ ਮਾਰੇ ਗਏ ਸ਼ਾਰਪਸ਼ੂਟਰਾਂ ਰੂਪਾ ਤੇ ਮੰਨੂ ਦੀ ਤਾਰੀਫ ਕੀਤੀ ਅਤੇ ਕਿਹਾ ਇਹ ਦੋਵੇਂ ਬੱਬਰ ਸ਼ੇਰ ਹਨ। ਗੋਲਡੀ ਨੇ ਲਿਖਿਆ ਕਿ ਇਕੱਲੇ ਮੂਸੇਵਾਲਾ ਨੂੰ 8 ਲੋਕਾਂ ਨੇ ਘੇਰ ਕੇ ਮਾਰਿਆ। ਉਸ ਨੇ ਦੋਵਾਂ ਦੀ ਤਾਰੀਫ ਇਸ ਲਈ ਕੀਤੀ ਕਿ ਸ਼ਾਰਪ ਸ਼ੂਟਰਾਂ ਨੂੰ ਸੈਂਕੜੇ ਪੁਲਿਸ ਵਾਲਿਆਂ ਨੇ ਘੇਰਿਆ ਹੋਇਆ ਸੀ, ਫਿਰ ਵੀ 6 ਘੰਟੇ ਤਕ ਟੱਕਰ ਲੈਂਦੇ ਰਹੇ।
ਗੋਲਡੀ ਬਰਾੜ ਨੇ ਫੇਸਬੁੱਕ ਪੋਸਟ 'ਚ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ ਸ਼ੂਟਰਾਂ 'ਚ ਸ਼ਾਮਲ ਅੰਕਿਤ ਨੂੰ ਪੈਸਾ ਨਾ ਦੇਣ ਤੇ ਹੱਤਿਆ ਤੋਂ ਬਾਅਦ ਉਸ ਦਾ ਫੋਨ ਨਾ ਚੁੱਕਣ ਦੀਆਂ ਖ਼ਬਰਾਂ ਨੂੰ ਖਾਰਜ ਕੀਤਾ। ਗੋਲਡੀ ਬਰਾੜ ਨੇ ਆਪਣੀ ਪੋਸਟ 'ਚ ਦਾਅਵਾ ਕੀਤਾ ਹੈ ਕਿ ਪੰਜਾਬ ਪੁਲਿਸ ਵੱਲੋਂ ਫੈਲਾਇਆ ਜਾ ਰਿਹਾ ਹੈ ਕਿ ਉਸ ਨੇ ਅੰਕਿਤ ਨਾਂ ਦੇ ਸ਼ਾਰਪ ਸ਼ੂਟਰ ਨੂੰ ਪੈਸਾ ਨਹੀਂ ਦਿੱਤਾ ਤੇ ਮੂਸੇਵਾਲਾ ਦੀ ਹੱਤਿਆ ਤੋਂ ਬਾਅਦ ਉਸ ਦਾ ਫੋਨ ਨਹੀਂ ਚੁੱਕਿਆ ਜੋ ਕੀ ਬਿਲਕੁੱਲ ਗਲਤ ਹੈ। ਉਸ ਨੇ ਦਾਅਵਾ ਕੀਤਾ ਹੈ ਕਿ ਉਸ ਵੱਲੋਂ ਸ਼ਾਰਪ ਸ਼ੂਟਰ ਅੰਕਿਤ ਦੀ ਪੂਰੀ ਮਦਦ ਕੀਤੀ ਜਾ ਰਹੀ ਹੈ ਤੇ ਅਟਾਰੀ 'ਚ ਹੋਏ ਐੱਨਕਾਉਂਟਰ 'ਚ ਮਾਰੇ ਗਏ ਦੋਵੇਂ ਗੈਂਗਸਟਰਾਂ ਦੇ ਪਰਿਵਾਰਾਂ ਦੀ ਪੂਰੀ ਮਦਦ ਕਰੇਗਾ।

Goldie Brar posted on social media saying 8 Shotra killed Musewala read what else was revealed


Popular Posts
Just Now